ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੀ.ਐੱਮ. ਮਾਨ ਨੂੰ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਰੁਟੀਨ ਚੈੱਕਅਪ ਕੀਤਾ ਜਾਵੇਗਾ। ਰੁਟੀਨ ਚੈਕਿੰਗ ਤੋਂ ਬਾਅਦ ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਸੀ.ਐੱਮ. ਮਾਨ ਹਸਪਤਾਲ ਤੋਂ ਘਰ ਪਰਤਣਗੇ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਾਖਲ ਹੋਣ ਤੋਂ ਕੁਝ ਘੰਟੇ ਪਹਿਲਾਂ ਉਨ੍ਹਾਂ ਦੇ ਟਵਿੱਟਰ ਅਕਾਊਂਟ ਤੋਂ ਇਕ ਪੋਸਟ ਵੀ ਪਾਈ ਗਈ ਸੀ ਪਰ ਉਦੋਂ ਉਨ੍ਹਾਂ ਆਪਣੀ ਸਿਹਤ ਬਾਰੇ ਕੁਝ ਨਹੀਂ ਦੱਸਿਆ ਪਰ ਹੁਣ ਖ਼ਬਰ ਆਈ ਹੈ ਕਿ ਭਗਵੰਤ ਮਾਨ ਨੂੰ ਦਿੱਲੀ ਦੇ ਅਪੋਲੋ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਰੁਟੀਨ ਚੈੱਕਅਪ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਗੈਂਗਸਟਰਾਂ ਨਾਲ ਐਨਕਾਊਂਟਰ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਸਪੀਕਰ ਸੰਧਵਾਂ ਵੱਲੋਂ ਬੁੱਢੇ ਦਰਿਆ ਦੀ ਸਫ਼ਾਈ ਸਬੰਧੀ ਵਿਧਾਨ ਸਭਾ ਕਮੇਟੀ ਬਣਾਉਣ ਦਾ ਐਲਾਨ
NEXT STORY