ਜਲੰਧਰ (ਰਮਨਦੀਪ ਸਿੰਘ ਸੋਢੀ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਈ.ਡੀ. ਦੀ ਟੀਮ ਪਹੁੰਚਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਆਪਣੇ 'ਐਕਸ' ਅਕਾਊਂਟ 'ਤੇ ਟਵੀਟ ਕਰ ਕੇ ਕੇਜਰੀਵਾਲ ਦਾ ਸਮਰਥਨ ਕੀਤਾ ਹੈ।
ਉਨ੍ਹਾਂ ਆਪਣੇ ਟਵੀਟ 'ਚ ਲਿਖਿਆ, ''ਭਾਜਪਾ ਦੀ ਰਾਜਨੀਤਿਕ ਟੀਮ (ਈ.ਡੀ.) ਕੇਜਰੀਵਾਲ ਦੀ ਸੋਚ ਨੂੰ ਕੈਦ ਨਹੀਂ ਕਰ ਸਕਦੀ, ਕਿਉਂਕਿ 'ਆਪ' ਹੀ ਭਾਜਪਾ ਨੂੰ ਰੋਕ ਸਕਦੀ ਹੈ, ਸੋਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ।''
ਜ਼ਿਕਰਯੋਗ ਹੈ ਕਿ ਅੱਜ ਦੇਰ ਸ਼ਾਮ ਈ.ਡੀ. ਵੱਲੋਂ ਕੇਜਰੀਵਾਲ ਦੇ ਘਰ ਪਹੁੰਚ ਕੀਤੀ ਗਈ ਤੇ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ। ਉਨ੍ਹਾਂ ਨੂੰ ਸ਼ਰਾਬ ਘੋਟਾਲਾ ਮਾਮਲੇ 'ਚ ਈ.ਡੀ. ਵੱਲੋਂ 9 ਸੰਮਨ ਭੇਜੇ ਜਾ ਜੁੱਕੇ ਹਨ, ਪਰ ਕੇਜਰੀਵਾਲ ਵੱਲੋਂ ਈ.ਡੀ. ਸਾਹਮਣੇ ਪੇਸ਼ ਨਾ ਹੋਣ ਕਾਰਨ ਅੱਜ ਈ.ਡੀ. ਦੀ ਟੀਮ ਖ਼ੁਦ ਕੇਜਰੀਵਾਲ ਦੇ ਘਰ ਪਹੁੰਚ ਗਈ ਹੈ।
ਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੀਨਾਨਗਰ ਵਿਖੇ ਪੰਜਾਬ ਪੁਲਸ ਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਵੱਲੋਂ ਕੀਤਾ ਗਿਆ ਫਲੈਗ ਮਾਰਚ
NEXT STORY