ਪਟਿਆਲਾ- ਦੇਸ਼ ਭਰ 'ਚ ਵਿਸਾਖੀ ਤੇ ਖਾਲਸਾ ਸਾਜਨਾ ਦਿਹਾੜਾ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਪੰਜਾਬ ਦੇ ਗੁਰੂਘਰਾਂ 'ਚ ਵੀ ਸ਼ਰਧਾਲੂਆਂ ਦੀ ਰੌਣਕਾਂ ਵੇਖਣ ਨੂੰ ਮਿਲੀਆਂ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਮੌਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ, ਪਟਿਆਲਾ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ।
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ, ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਨੰਗਾ-ਨਾਚ
ਇਸ ਦੀਆਂ ਤਸਵੀਰਾਂ ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ 'ਤੇ ਸਾਂਝੀਆਂ ਕਰਦਿਆਂ ਲਿਖਿਆ ਕਿ ''ਅੱਜ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਦੇ ਪਾਵਨ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ, ਪਟਿਆਲਾ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਗੁਰੂ ਚਰਨਾਂ ‘ਚ ਮੱਥਾ ਟੇਕਿਆ। ਗੁਰੂ ਸਾਹਿਬ ਅੱਗੇ ਪੰਜਾਬ-ਪੰਜਾਬੀਆਂ ਦੀ ਚੜ੍ਹਦੀਕਲਾ ਅਤੇ ਅੰਨਦਾਤੇ ਨੂੰ ਹੋਰ ਬਰਕਤਾਂ ਨਾਲ ਨਿਵਾਜਣ ਦੀ ਅਰਦਾਸ ਬੇਨਤੀ ਕੀਤੀ। ਪੰਜਾਬ ‘ਚ ਅਮਨ-ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਹਮੇਸ਼ਾ ਕਾਇਮ ਰਹੇ।''

ਇਹ ਵੀ ਪੜ੍ਹੋ- ਪੰਜਾਬ 'ਚ ਇਕੱਠੀਆਂ 2 ਛੁੱਟੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਇਕ ਹੋਰ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਜ਼ਮਾਨਤ 'ਤੇ ਆਏ ਨੌਜਵਾਨਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
NEXT STORY