ਜਲੰਧਰ (ਧਵਨ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀ ‘ਆਪ’ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਭਾਜਪਾ ’ਚ ਜਾਣ ਦੀਆਂ ਸੰਭਾਵਨਾਵਾਂ ਨੂੰ ਪਹਿਲੇ ਹੀ ਭਾਂਪ ਲਿਆ ਸੀ। ਇਸ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਆਮ ਆਦਮੀ ਪਾਰਟੀ ’ਚ ਚੱਲ ਰਹੀਆਂ ਹਨ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਨੂੰ ਇਸ ਗੱਲ ਦੀ ਭਿਣਕ ਲੱਗ ਗਈ ਸੀ ਕਿ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਹੁਣ ਜ਼ਿਆਦਾ ਦਿਨਾਂ ਤਕ ਆਮ ਆਦਮੀ ਪਾਰਟੀ ’ਚ ਰਹਿਣ ਵਾਲੇ ਨਹੀਂ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੇ ਨੇੜਲੇ ਸੂਤਰਾਂ ਦਾ ਮੰਨਣਾ ਹੈ ਕਿ ਮੁੱਖ ਮੰਤਰੀ ਪਿਛਲੇ ਦਿਨੀਂ 2 ਦਿਨ ਜਲੰਧਰ ’ਚ ਰਹੇ ਸਨ ਅਤੇ ਉਨ੍ਹਾਂ ਨੇ ਸੁਸ਼ੀਲ ਕੁਮਾਰ ਰਿੰਕੂ ਨਾਲ ਚੋਣਾਂ ਨੂੰ ਲੈ ਕੇ ਕੋਈ ਚਰਚਾ ਨਹੀਂ ਕੀਤੀ ਸੀ। ਮੁੱਖ ਮੰਤਰੀ ਨੂੰ ਪਤਾ ਲੱਗਾ ਸੀ ਕਿ ਕੁਝ ਗੜਬੜ ਹੋਣ ਵਾਲੀ ਹੈ, ਇਸ ਲਈ ਉਨ੍ਹਾਂ ਨੇ ਜਲੰਧਰ ਦੌਰੇ ਦੌਰਾਨ ਚੋਣ ਪ੍ਰਬੰਧਾਂ ਨੂੰ ਲੈ ਕੇ ਵੀ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਆਪਣੇ ਕੋਲ ਨਹੀਂ ਬੁਲਾਇਆ ਸੀ। ਪਿਛਲੇ 10 ਦਿਨਾਂ ’ਚ ਜਲੰਧਰ ’ਚ ਪਾਰਟੀ ਉਮੀਦਵਾਰ ਦੀ ਚੋਣ ਮੁਹਿੰਮ ਵੀ ਸ਼ੁਰੂ ਨਹੀਂ ਹੋ ਸਕੀ ਸੀ।
ਇਹ ਖ਼ਬਰ ਵੀ ਪੜ੍ਹੋ - ਲੀਡਰਾਂ ਵੱਲੋਂ ਪਾਰਟੀਆਂ ਬਦਲਣ ਦਾ ਦੌਰ ਜਾਰੀ! ਰਵਨੀਤ ਬਿੱਟੂ ਮਗਰੋਂ ਹੁਣ ਇਨ੍ਹਾਂ ਕਾਂਗਰਸੀਆਂ 'ਤੇ ਟਿਕੀਆਂ ਨਜ਼ਰਾਂ
ਇਹ ਵੀ ਕਿਹਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦਿਨੀਂ 4-5 ਦਿਨਾਂ ’ਚ ਪਾਰਟੀ ’ਚ ਬਾਕੀ ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕਰਨ ਦੀ ਗੱਲ ਕਹੀ ਸੀ ਪਰ ਇਸ ਨੂੰ ਇਸ ਲਈ ਰੋਕ ਲਿਆ ਗਿਆ ਸੀ ਕਿਉਂਕਿ ਜਲੰਧਰ ਨੂੰ ਲੈ ਕੇ ਉਹ ਖਦਸ਼ੇ ’ਚ ਦਿਖਾਈ ਦੇ ਰਹੇ ਸਨ। ਚੰਡੀਗੜ੍ਹ ’ਚ ਵੀ ਪਿਛਲੇ ਦਿਨੀਂ ਮੁੱਖ ਮੰਤਰੀ ਨੇ ਪਾਰਟੀ ਨੇਤਾਵਾਂ ਦੀ ਬੈਠਕ ਕੀਤੀ ਸੀ ਪਰ ਉਸ ’ਚ ਵੀ ਜਲੰਧਰ ਦੀ ਚੋਣ ਮੁਹਿੰਮ ਨੂੰ ਲੈ ਕੇ ਕੋਈ ਚਰਚਾ ਨਹੀਂ ਕੀਤੀ ਗਈ ਸੀ।
ਮੁੱਖ ਮੰਤਰੀ ਭਗਵੰਤ ਮਾਨ ਦੇ ਨੇੜਲੇ ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਹੁਣ ਉਨ੍ਹਾਂ ਨੂੰ ਜਲੰਧਰ ਲੋਕ ਸਭਾ ਸੀਟ ਲਈ ਨਵੇਂ ਉਮੀਦਵਾਰ ਦੀ ਭਾਲ ਕਰਨੀ ਪਵੇਗੀ। ਇਸ ਲਈ ਉਨ੍ਹਾਂ ਨੂੰ ਸਰਵੇ ਵੀ ਕਰਵਾਉਣਾ ਪਵੇਗਾ। ਰਿੰਕੂ ਨੂੰ ਟਿਕਟ ਦੇਣ ਦਾ ਐਲਾਨ ਪਹਿਲਾਂ ਹੀ ਹੋ ਚੁੱਕਾ ਸੀ। ਆਮ ਆਦਮੀ ਪਾਰਟੀ ਨੇ 6-8 ਮਹੀਨੇ ਪਹਿਲਾਂ ਹੀ ਜਲੰਧਰ ਲੋਕ ਸਭਾ ਸੀਟ ਦੀ ਉਪ ਚੋਣ ਜਿੱਤੀ ਸੀ। ਹੁਣ ਮੁੱਖ ਮੰਤਰੀ ਲਈ ਜਲੰਧਰ ਸੀਟ ਵੀ ਅਗਨੀ ਪ੍ਰੀਖਿਆ ਦਾ ਵਿਸ਼ਾ ਰਹੇਗੀ। ਜਲੰਧਰ ਸੀਟ ’ਤੇ ਵੀ ਚਹੁਕੋਣੀ ਮੁਕਾਬਲਾ ਹੋਣਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਰਮੀ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ! ਜਾਣੋ ਕਦੋਂ-ਕਦੋਂ ਪਵੇਗਾ ਮੀਂਹ?
NEXT STORY