ਨਵੀਂ ਦਿੱਲੀ (ਭਾਸ਼ਾ)- ਪੰਜਾਬ ’ਚ ਲੋਕ ਸਭਾ ਦੀਆਂ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ’ਤੇ ਚਰਚਾ ਕਰਨ ਲਈ ਸ਼ਨੀਵਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਦੀ ਮੀਟਿੰਗ ਬੁਲਾਈ ਗਈ। ਮੀਟਿੰਗ ਵਿਚ ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਹੀ ਪਾਰਟੀ ਦੇ ਹੋਰ ਆਗੂ ਵੀ ਹਾਜ਼ਰ ਸਨ।
ਇਹ ਖ਼ਬਰ ਵੀ ਪੜ੍ਹੋ - ਸਾਥੀਆਂ ਦੀ ਗ੍ਰਿਫ਼ਤਾਰੀ ਤੋਂ ਬੌਖਲਾਇਆ ਗੁਰਪਤਵੰਤ ਸਿੰਘ ਪੰਨੂ! CM ਮਾਨ ਤੇ ਕੇਜਰੀਵਾਲ ਨੂੰ ਦਿੱਤੀ ਧਮਕੀ
ਵਿਰੋਧੀ ਧਿਰ ‘ਇੰਡੀਆ’ ਗਠਜੋੜ ਦਾ ਹਿੱਸਾ ‘ਆਪ’ ਅਤੇ ਕਾਂਗਰਸ ਵੱਲੋਂ ਦਿੱਲੀ ਅਤੇ ਪੰਜਾਬ ਸਮੇਤ ਵੱਖ-ਵੱਖ ਸੂਬਿਆਂ ’ਚ ਲੋਕ ਸਭਾ ਦੀਆਂ ਚੋਣਾਂ ਲਈ ਸੀਟਾਂ ਦੀ ਵੰਡ ’ਤੇ ਚਰਚਾ ਕੀਤੀ ਜਾ ਰਹੀ ਹੈ। ਦੋਵਾਂ ਪਾਰਟੀਆਂ ਦੇ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀਆਂ ਸੂਬਾਈ ਇਕਾਈਆਂ ਚੋਣਾਂ ਲਈ ਇੱਕ ਦੂਜੇ ਨਾਲ ਗਠਜੋੜ ਦੇ ਹੱਕ ਵਿਚ ਨਹੀਂ ਹਨ। ‘ਆਪ’ ਦੇ ਆਗੂਆਂ ਨੇ ਦੱਸਿਆ ਕਿ ਕੇਜਰੀਵਾਲ ਦੀ ਰਿਹਾਇਸ਼ ’ਤੇ ਹੋਈ ਮੀਟਿੰਗ ਪੰਜਾਬ ’ਚ ਪਾਰਟੀ ਦੇ ਉਮੀਦਵਾਰਾਂ ਦੇ ਨਾਵਾਂ ’ਤੇ ਚਰਚਾ ਕਰਨ ਲਈ ਬੁਲਾਈ ਗਈ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਥੀਆਂ ਦੀ ਗ੍ਰਿਫ਼ਤਾਰੀ ਤੋਂ ਬੌਖਲਾਇਆ ਗੁਰਪਤਵੰਤ ਸਿੰਘ ਪੰਨੂ! CM ਮਾਨ ਤੇ ਕੇਜਰੀਵਾਲ ਨੂੰ ਦਿੱਤੀ ਧਮਕੀ
NEXT STORY