ਅੰਮ੍ਰਿਤਸਰ (ਸਰਬਜੀਤ) : ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਤੇ ਉਨ੍ਹਾਂ ਦੇ ਪਤਨੀ ਵੱਲੋਂ ਅੱਜ ਭਾਰਤ-ਪਾਕਿਸਤਾਨ ਦੀ ਅਟਾਰੀ ਵਾਹਗਾ ਸਰਹੱਦ ਦੀ ਰੀਟਰੀਟ ਦਾ ਆਨੰਦ ਮਾਣਿਆ। ਅਟਾਰੀ ਸਰਹੱਦ ਵਿਖੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਤੇ ਉਨ੍ਹਾਂ ਦੀ ਪਤਨੀ ਦਾ ਬੀ.ਐੱਸ.ਐੱਫ ਦੇ ਡੀ. ਆਈ. ਜੀ, ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਜਥੇਦਾਰ ਹਰਪ੍ਰੀਤ ਸਿੰਘ ਸੂਦਨ, ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਆਪ ਆਗੂ ਗੁਰਸ਼ਰਨ ਸਿੰਘ ਗੋਲਡੀ ਤੇ ਹੋਰਨਾਂ ਨੇ ਸਵਾਗਤ ਕੀਤਾ।


ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦੇ ਰਖਵਾਲਿਆਂ 'ਤੇ ਮਾਣ ਹੈ ਤੇ ਉਹ ਉਮੀਦ ਕਰਦੇ ਹਨ ਕਿ ਦੇਸ਼ ਦੀ ਰੱਖਿਆ ਕਰਨ ਵਾਲੇ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ਵਾਸੀ ਜਦੋਂ ਆਪਣੇ ਘਰਾਂ ਵਿੱਚ ਆਰਾਮ ਕਰ ਰਹੇ ਹੁੰਦੇ ਹਨ ਤਾਂ ਰਾਤ ਸਮੇਂ ਸਾਡੇ ਦੇਸ਼ ਦੇ ਰਖਵਾਲੇ ਸਰਹੱਦਾਂ 'ਤੇ ਅੱਤ ਦੀ ਠੰਡ ਤੇ ਗਰਮੀ ਵਿੱਚ ਡਿਊਟੀ ਨਿਭਾਉਂਦੇ ਹੋਏ ਦੇਸ਼ ਦੀ ਰੱਖਿਆ ਕਰ ਰਹੇ ਹੁੰਦੇ ਹਨ।

ਉਨ੍ਹਾਂ ਕਿਹਾ ਜਵਾਨਾਂ ਦੀ ਬਹਾਦਰੀ 'ਤੇ ਫਖ਼ਰ ਹੈ। ਭਗਵੰਤ ਸਿੰਘ ਮਾਨ ਤੇ ਉਨ੍ਹਾਂ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਡੀ.ਆਈ.ਜੀ ਸੈਕਟਰ ਅੰਮ੍ਰਿਤਸਰ ਸੰਜੇ ਗੋਹਰ, ਕਮਾਡੈਂਟ ਜਸਬੀਰ ਸਿੰਘ ਵੱਲੋਂ ਸਾਂਝੇ ਤੌਰ 'ਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਤ ਕੀਤਾ ਗਿਆ l
ਪੰਜਾਬ ਪੁਲਸ ਤੇ ਇੰਟੈਲੀਜੈਂਸ ਦੀ ਨਾਬਾਲਗਾਂ ’ਤੇ ਨਜ਼ਰ, ਹਿੰਦੂ ਆਗੂਆਂ ਵੱਲੋਂ ਸਕਿਓਰਿਟੀ ਵਾਪਸ, ਪੜ੍ਹੋ Top 10
NEXT STORY