ਸ੍ਰੀ ਅਨੰਦਪੁਰ ਸਾਹਿਬ : ਖ਼ਾਲਸਾ ਪੰਥ ਦੇ ਜਨਮ ਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਅੱਜ 350 ਸਾਲਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਸ਼ਹੀਦੀ ਸਮਾਗਮਾਂ ਦੇ ਮੱਦੇਨਜ਼ਰ ਸੰਗਤਾਂ ਦਾ ਹੜ੍ਹ ਗੁਰੂ ਸਾਹਿਬ ਦੇ ਅਸ਼ੀਰਵਾਦ ਪ੍ਰਾਪਤ ਕਰਨ ਲਈ ਆਇਆ ਹੋਇਆ ਹੈ। ਇਸ ਦੇ ਮੱਦੇਨਜ਼ਰ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਇਹ ਵੀ ਪੜ੍ਹੋ : ਪੰਜਾਬ ਦੇ 40 ਲੱਖ ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, 1 ਅਕਤੂਬਰ ਤੋਂ 31 ਦਸੰਬਰ ਤੱਕ...
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਮੌਜੂਦ ਰਹੇ। ਸ਼ਹੀਦੀ ਸਮਾਗਮਾਂ ਦੇ ਮੱਦੇਨਜ਼ਰ ਦੇਸ਼-ਵਿਦੇਸ਼ ਤੋਂ ਬਹੁਤ ਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੀਆਂ ਹੋਈਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਆਈ ਨਵੀਂ ਖ਼ਬਰ! ਪਾਵਰਕਾਮ ਵਲੋਂ ਵੱਡੇ ਐਕਸ਼ਨ ਦੀ ਤਿਆਰੀ
ਸੰਗਤਾਂ ਦੇ ਰਹਿਣ, ਲੰਗਰ, ਜੋੜਾ ਘਰ, ਗਠੜੀ ਘਰ ਆਦਿ ਦੇ ਸਮੁੱਚੇ ਪ੍ਰਬੰਧ ਬੜੇ ਸੁਚੱਜੇ ਢੰਗ ਨਾਲ ਕੀਤੇ ਗਏ ਹਨ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਸੁੱਕੀ ਠੰਡ ਦਾ ਛਾਇਆ ਕਹਿਰ; ਮੀਂਹ ਨਾ ਪੈਣ ਕਾਰਨ ਪ੍ਰਦੂਸ਼ਣ 'ਚ ਵੀ ਵਾਧਾ, ਬੱਚੇ ਤੇ ਬਜ਼ੁਰਗ ਪ੍ਰਭਾਵਿਤ
NEXT STORY