ਜਲੰਧਰ (ਧਵਨ)– ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਡਾ. ਸੰਦੀਪ ਪਾਠਕ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਸਾਰੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਨਾਲ ਉੱਚ ਪੱਧਰੀ ਬੈਠਕ ਕਰ ਕੇ ਉਨ੍ਹਾਂ ਦੇ ਹਲਕਿਆਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ।
ਇਹ ਖ਼ਬਰ ਵੀ ਪੜ੍ਹੋ - 2 ਦਿਨਾਂ ਲਈ ਜਲੰਧਰ ਆਉਣਗੇ CM ਮਾਨ, ਜਨਤਾ ਦਰਬਾਰ 'ਚ ਸੁਣਨਗੇ ਮੁਸ਼ਕਲਾਂ
ਲੋਕ ਸਭਾ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਇਹ ਪਹਿਲੀ ਅਹਿਮ ਬੈਠਕ ਸੀ, ਜਿਸ ਵਿਚ ਸੰਦੀਪ ਪਾਠਕ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਬੈਠਕ ਕਰ ਕੇ ਉਨ੍ਹਾਂ ਦੇ ਵਿਧਾਨ ਸਭਾ ਹਲਕਿਆਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਗੱਲਬਾਤ ਕੀਤੀ ਅਤੇ ਨਾਲ ਹੀ ਉਨ੍ਹਾਂ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਜਨਤਾ ਵਿਚਕਾਰ ਜਾਣ।
ਇਹ ਖ਼ਬਰ ਵੀ ਪੜ੍ਹੋ - ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ
ਬੈਠਕ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਮੇਤ ਸੀਨੀਅਰ ਨੇਤਾ ਮੌਜੂਦ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਜ਼ਾਦੀ ਦਿਹਾੜੇ ਦੇ ਸੂਬਾ ਪੱਧਰੀ ਪ੍ਰੋਗਰਾਮ ਸਬੰਧੀ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਹੋਈ ਫੁੱਲ ਡਰੈੱਸ ਰਿਹਰਸਲ
NEXT STORY