ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਵੱਡਾ ਫ਼ੈਸਲਾ ਕਰਦਿਆਂ ਪੰਜਾਬ ਦੇ ਵੱਖ-ਵੱਖ ਹਲਕਿਆਂ ਦੇ 'ਆਮ ਆਦਮੀ ਪਾਰਟੀ' ਦੇ ਵਾਲੰਟੀਅਰਾਂ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨਾਂ ਵਜੋਂ ਨਿਯੁਕਤ ਕੀਤਾ ਹੈ। ਉਨ੍ਹਾਂ ਇਸ ਦੀ ਜਾਣਕਾਰੀ 'ਐਕਸ' 'ਤੇ ਪੋਸਟ ਪਾ ਕੇ ਦਿੱਤੀ।
ਆਪਣੀ ਪੋਸਟ 'ਚ ਉਨ੍ਹਾਂ ਨੇ ਲਿਖਿਆ, ''ਅੱਜ ਸੂਬੇ ਦੇ ਵੱਖ-ਵੱਖ ਹਲਕਿਆਂ ਲਈ ਪਾਰਟੀ ਦੇ ਵਲੰਟੀਅਰਾਂ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨਾਂ ਵਜੋਂ ਨਿਯੁਕਤ ਕੀਤਾ ਗਿਆ। ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ। ਮੈਨੂੰ ਉਮੀਦ ਹੈ ਵਾਲੰਟੀਅਰ ਸਾਹਿਬਾਨ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਆਉਣ ਵਾਲ਼ੇ ਦਿਨਾਂ ‘ਚ ਹੋਰ ਵਲੰਟੀਅਰਾਂ ਨੂੰ ਵੀ ਸੰਗਠਨ ‘ਚ ਜ਼ਿੰਮੇਵਾਰੀਆਂ ਮਿਲਣਗੀਆਂ ਅਤੇ ਸਰਕਾਰ ‘ਚ ਅਹੁਦੇ ਮਿਲਣਗੇ।''




ਇਹ ਵੀ ਪੜ੍ਹੋ- ਪੰਜਾਬ ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ ; 76 ਮੁਲਾਜ਼ਮਾਂ ਦੇ ਹੋਏ ਤਬਾਦਲੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ ; 76 ਮੁਲਾਜ਼ਮਾਂ ਦੇ ਹੋਏ ਤਬਾਦਲੇ
NEXT STORY