ਸ੍ਰੀ ਅਨੰਦਪੁਰ ਸਾਹਿਬ (ਵੈੱਬ ਡੈਸਕ): ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 'ਸਰਬੱਤ ਦੇ ਭਲੇ ਦੀ ਅਰਦਾਸ' ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼ਹਿਰ ਵਿਚ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਵਿਚ ਸੰਗਤ ਤੋਂ ਪੁੱਛ-ਪੁੱਛ ਕੇ ਵਿਸ਼ਿਆਂ ਬਾਰੇ ਫ਼ੈਸਲਾ ਲਿਆ ਜਾਵੇਗਾ। ਇਸ ਵਿਚ ਚੇਅਰ ਸਥਾਪਤ ਕੀਤੀ ਜਾਵੇਗੀ। ਗੁਰੂਆਂ ਦੀਆਂ ਸਿੱਖਿਆਵਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜੋੜਿਆ ਜਾਵੇਗਾ ਤੇ ਨਾਲ ਹੀ ਗੁਰੂਆਂ ਦੀ ਬਾਣੀ ਦੀ ਦੁਨੀਆ ਭਰ ਦੀ ਬੋਲੀ ਵਿਚ ਤਰਜਮਾਨੀ ਹੋਵੇਗੀ।
ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਦੱਸਿਆ ਤੇ ਇਹ ਵੀ ਕਿਹਾ ਕਿ ਇਹ ਪ੍ਰਬੰਧ ਸਮਾਗਮਾਂ ਦੀ ਸਮਾਪਤੀ ਤੋਂ ਬਾਅਦ ਵੀ ਇਸੇ ਤਰ੍ਹਾਂ ਰਹਿਣਗੇ। ਉਨ੍ਹਾਂ ਐਲਾਨ ਕੀਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ 351ਵਾਂ ਸ਼ਹੀਦੀ ਦਿਹਾੜਾ ਵੀ ਇਸੇ ਤਰ੍ਹਾਂ ਮਨਾਇਆ ਜਾਵੇਗਾ। ਇਸ ਦੇ ਨਾਲ ਹੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਵੀ ਇਸੇ ਤਰ੍ਹਾਂ ਮਨਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਚਰਨ ਗੰਗਾ ਸਟੇਡੀਅਮ ਨੂੰ ਵਿਸ਼ਵ ਪੱਧਰੀ ਬਣਾਇਆ ਜਾਵੇਗਾ।
26 ਨਵੰਬਰ ਨੂੰ ਸੈਕਟਰ-43 ਦੇ ਦੁਸਹਿਰਾ ਗਰਾਊਂਡ ਵਿਖੇ ਹੋਵੇਗੀ SKM ਦੀ ਰੈਲੀ
NEXT STORY