ਚੰਡੀਗੜ੍ਹ (ਅਸ਼ਵਨੀ) : ਸੂਬੇ ਵਿਚ ਉਚੇਰੀ ਸਿੱਖਿਆ ਨੂੰ ਹੋਰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲੇਰਕੋਟਲਾ ਜ਼ਿਲ੍ਹੇ ਵਿਚ ਮੈਡੀਕਲ ਕਾਲਜ ਅਤੇ ਕਲਾਨੌਰ (ਗੁਰਦਾਸਪੁਰ) ਵਿਚ ਖੇਤੀਬਾੜੀ ਕਾਲਜ ਸਥਾਪਿਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫ਼ੈਸਲਾ ਮੁੱਖ ਮੰਤਰੀ ਨੇ ਇੱਥੇ ਵੀਰਵਾਰ ਨੂੰ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਇਹ ਵੀ ਪੜ੍ਹੋ- ਨਸ਼ੇ ਦੀ ਓਵਰਡੋਜ਼ ਕਾਰਨ 21 ਸਾਲਾ ਪੁੱਤ ਦੀ ਮੌਤ, ਹਸਪਤਾਲ ਤੋਂ ਲਾਸ਼ ਲੈ ਕੇ ਫ਼ਰਾਰ ਹੋਏ ਪਰਿਵਾਰਕ ਮੈਂਬਰ
ਇਸ ਬਾਰੇ ਵਿਚਾਰ-ਵਟਾਂਦਰੇ ਵਿਚ ਭਾਗ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਾਲੇਰਕੋਟਲਾ ਵਿਖੇ ਕੋਟ ਸ਼ੇਰਵਾਨੀ ਵਿਖੇ ਮੈਡੀਕਲ ਕਾਲਜ ਬਣਾਇਆ ਜਾਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਮੈਡੀਕਲ ਕਾਲਜ ਪੰਜਾਬ ਅਤੇ ਖਾਸ ਤੌਰ ’ਤੇ ਮਾਲਵਾ ਖੇਤਰ ਨੂੰ ਮਿਆਰੀ ਸਿਹਤ ਸੇਵਾਵਾਂ ਅਤੇ ਮੈਡੀਕਲ ਸਿੱਖਿਆ ਪ੍ਰਦਾਨ ਕਰਨ ਲਈ ਇਕ ਧੁਰੇ ਵਜੋਂ ਕੰਮ ਕਰੇਗਾ। ਇਕ ਹੋਰ ਏਜੰਡੇ ’ਤੇ ਵਿਚਾਰ ਕਰਦੇ ਹੋਏ ਮੁੱਖ ਮੰਤਰੀ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਕਸਬੇ ਵਿਖੇ ਖੇਤੀਬਾੜੀ ਕਾਲਜ ਸਥਾਪਿਤ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕਾਲਜ ਖੇਤੀਬਾੜੀ ਦੇ ਵਿਸ਼ਾਲ ਖੇਤਰ ਵਿਚ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਸੂਬੇ ਦੇ ਸਰਹੱਦੀ ਜ਼ਿਲਿਆਂ ਵਿਚ ਅਗਾਂਹਵਧੂ ਅਤੇ ਖੇਤੀਬਾੜੀ ਦੇ ਮਸ਼ੀਨੀਕਰਨ ਨੂੰ ਹੁਲਾਰਾ ਦੇਣ ਵਿਚ ਸਹਾਈ ਸਿੱਧ ਹੋਵੇਗਾ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਲੁਧਿਆਣਾ 'ਚ ਰਵਨੀਤ ਬਿੱਟੂ ਦੇ PA 'ਤੇ ਹਮਲਾ, ਹਸਪਤਾਲ 'ਚ ਦਾਖ਼ਲ
NEXT STORY