ਜਲੰਧਰ (ਵੈੱਬ ਡੈਸਕ)- ਜੰਮੂ-ਕਸ਼ਮੀਰ ਦੇ ਕੁਲਗਾਮ ’ਚ ਅੱਤਵਾਦੀਆਂ ਹੋਏ ਮੁਕਾਬਲੇ ਦੌਰਾਨ ਪੰਜਾਬ ਦੇ ਦੋ ਫ਼ੌਜੀ ਜਵਾਨ ਸ਼ਹੀਦ ਹੋ ਗਏ ਹਨ। ਜਿਨ੍ਹਾਂ ਵਿਚੋਂ ਸ਼ਹੀਦ ਫ਼ੌਜੀ ਜਵਾਨ ਹਰਮਿੰਦਰ ਸਿੰਘ ਮੰਡੀ ਗੋਬਿੰਦਗੜ੍ਹ ਦੇ ਪਿੰਡ ਬਦੀਨਪੁਰ ਦਾ ਰਹਿਣ ਵਾਲਾ ਸੀ ਜਦਕਿ ਸ਼ਹੀਦ ਪ੍ਰਿਤਪਾਲ ਸਿੰਘ ਖੰਨਾ ਦੇ ਪਿੰਡ ਮਾਨੂੰਪੁਰ ਦਾ ਰਹਿਣ ਵਾਲਾ ਸੀ। ਦੋਵੇਂ ਫ਼ੌਜੀ ਜਵਾਨਾਂ ਦੀ ਸ਼ਹਾਦਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼ਹੀਦ ਫ਼ੌਜੀ ਜਵਾਨਾਂ ਦੇ ਪਰਿਵਾਰਾਂ ਲਈ 1-1 ਕਰੋੜ ਰੁਪਏ ਦਾ ਐਲਾਨ ਵੀ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਐਂਟੀ ਡਰੋਨ ਸਿਸਟਮ ਦੀ ਸ਼ੁਰੂਆਤ, ਕੇਜਰੀਵਾਲ ਨੇ ਕਿਹਾ ਹੁਣ ਨਸ਼ਾ ਮੁਕਤ ਹੋਵੇਗਾ ਸੂਬਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਕੁਲਗਾਮ ਵਿਖੇ ਅੱਤਵਾਦੀਆਂ ਨਾਲ ਹੋਈ ਮੁਠਭੇੜ ਦੌਰਾਨ ਖੰਨਾ ਦੇ ਪਿੰਡ ਮਾਨੂੰਪੁਰ ਦੇ ਰਹਿਣ ਵਾਲੇ ਫ਼ੌਜੀ ਜਵਾਨ ਪ੍ਰਿਤਪਾਲ ਸਿੰਘ ਅਤੇ ਮੰਡੀ ਗੋਬਿੰਦਗੜ੍ਹ ਦੇ ਪਿੰਡ ਬਦੀਨਪੁਰ ਦੇ ਸਿਪਾਹੀ ਹਰਮਿੰਦਰ ਸਿੰਘ ਦੇ ਸ਼ਹੀਦ ਹੋਣ ਦੀ ਦੁਖ਼ਦਾਈ ਖ਼ਬਰ ਮਿਲੀ। ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ। ਦੇਸ਼ ਦੀ ਰੱਖਿਆ ਖਾਤਰ ਸ਼ਹੀਦ ਹੋਏ ਜਵਾਨਾਂ ਦੇ ਜਜ਼ਬੇ ਅਤੇ ਬਹਾਦਰੀ ਨੂੰ ਸਲਾਮ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਵਾਅਦੇ ਅਨੁਸਾਰ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਵੀ ਭੇਂਟ ਕੀਤੀ ਜਾਵੇ ਜਦਕਿ ਸ਼ਹੀਦਾਂ ਦੇ ਪਰਿਵਾਰ ਵਿਚੋਂ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਜੰਮੂ-ਕਸ਼ਮੀਰ 'ਚ ਸ਼ਹੀਦ ਹੋਏ ਪੰਜਾਬ ਦੇ ਦੋ ਜਵਾਨ, ਰੱਖੜੀ ਮੌਕੇ ਪਰਿਵਾਰਾਂ 'ਚ ਛਾਇਆ ਮਾਤਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰੱਖੜੀ ਵਾਲੇ ਦਿਨ ਪੰਜਾਬ ਸਰਕਾਰ ਦਾ ਤੋਹਫ਼ਾ, ਕੀਤੀਆਂ ਤਰੱਕੀਆਂ
NEXT STORY