ਸੰਗਰੂਰ/ਧੂਰੀ (ਵੈੱਬ ਡੈਸਕ) : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਧੂਰੀ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਸੰਗਰੂਰ 'ਚ ਪੈਂਦੇ 2 ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਰਾਤ 12 ਵਜੇ ਤੋਂ ਬਾਅਦ ਸੰਗਰੂਰ ਤੋਂ ਲੁਧਿਆਣਾ ਜਾਣ ਵਾਲੇ 2 ਟੋਲ ਪਲਾਜ਼ਿਆਂ, ਜੋ ਕਿ ਧੂਰੀ ਅਤੇ ਲਹਿਰਾ ਪਿੰਡ ਵਾਲਾ ਟੋਲ ਪਲਾਜ਼ਾ ਹਨ, ਨੂੰ ਪੱਕੇ ਤੌਰ 'ਤੇ ਬੰਦ ਕਰ ਦਿੱਤਾ ਜਾਵੇਗਾ। ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਜਨਤਾ ਦਾ ਪੈਸਾ ਵੀ ਬਚੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ 5 ਸਤੰਬਰ 2015 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਦੌਰਾਨ ਇਨ੍ਹਾਂ ਟੋਲ ਪਲਾਜ਼ਿਆਂ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਇਸ ਦੀ ਮਿਆਦ 7 ਸਾਲ ਸੀ। ਮਿਆਦ ਖ਼ਤਮ ਹੋਣ ਤੋਂ ਬਾਅਦ ਟੋਲ ਪਲਾਜ਼ਾ ਕੰਪਨੀਆਂ ਨੇ ਸਰਕਾਰ ਤੋਂ 20 ਮਹੀਨਿਆਂ ਦਾ ਸਮਾਂ ਅਤੇ 50 ਕਰੋੜ ਮੁਆਵਜ਼ਾਂ ਵੀ ਮੰਗਿਆ ਸੀ ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਨਾ ਤਾਂ ਉਨ੍ਹਾਂ ਨੂੰ ਵਾਧੂ ਸਮਾਂ ਦਿੱਤਾ ਗਿਆ ਅਤੇ ਨਾ ਹੀ ਕੋਈ ਮੁਆਵਜ਼ਾਂ। ਇਸ ਲਈ ਅੱਜ ਰਾਤ ਇਨ੍ਹਾਂ ਨੂੰ ਬੰਦ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਪੱਟੀ ’ਚ ਚਾਚੇ ਵਲੋਂ ਭਤੀਜੇ ਦਾ ਗੋਲ਼ੀਆਂ ਮਾਰ ਕੇ ਕਤਲ, ਢਾਈ ਮਹੀਨੇ ਪਹਿਲਾਂ ਹੋਇਆ ਸੀ ਨੌਜਵਾਨ ਦਾ ਵਿਆਹ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਪਾਰਲੀਮੈਂਟ 'ਚ ਵੀ ਕਈ ਵਾਰ ਟੋਲ ਪਲਾਜ਼ਾ ਦਾ ਮੁੱਦਾ ਚੁੱਕਿਆ ਸੀ ਕਿਉਂਕਿ ਇਨ੍ਹਾਂ ਕਾਰਨ ਹਰ ਚੀਜ਼ ਦੀ ਕੀਮਤ 'ਚ ਵਾਧਾ ਹੁੰਦਾ ਹੈ। ਮਾਨ ਨੇ ਸਵਾਲ ਕਰਦਿਆਂ ਪੁੱਛਿਆ ਕਿ ਜੇਕਰ ਕਾਰ ਖ਼ਰੀਦਣ ਵੇਲੇ ਟੈਕਸ ਲਿਆ ਜਾਂਦਾ ਹੈ ਤਾਂ ਫਿਰ ਟੋਲ ਪਲਾਜ਼ੇ 'ਤੇ ਕਿਉਂ ਟੈਕਸ ਵਸੂਲਿਆਂ ਜਾਂਦਾ ਹੈ? ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਹੁਣ ਲੋਕਾਂ ਦੀ ਜੇਬ 'ਤੇ ਡਾਕਾ ਨਹੀਂ ਮਾਰਿਆ ਜਾਵੇਗਾ। ਜੋ ਪੈਸਾ ਲੋਕਾਂ ਕੋਲੋਂ ਪਹਿਲਾਂ ਵਸੂਲਿਆ ਗਿਆ ਹੈ ਉਸ ਨੂੰ ਵਿਆਜ ਸਮੇਤ ਵਾਪਸ ਕੀਤਾ ਜਾਵੇਗਾ ਅਤੇ ਬਾਕੀ ਬਚੇ ਪੈਸਿਆਂ ਨੂੰ ਲੁੱਟਣ ਨਹੀਂ ਦਿੱਤਾ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਲੁਧਿਆਣਾ ਵਿਖੇ ਟਾਟਾ ਦਾ ਪਲਾਂਟ ਲੱਗਣ ਜਾ ਰਿਹਾ ਹੈ। ਇਸ ਤੋਂ ਇਲਾਵਾ ਜਰਮਨੀ ਅਤੇ ਹੋਰ ਵਿਦੇਸ਼ੀ ਕੰਪਨੀਆਂ ਵੀ ਪੰਜਾਬ 'ਚ ਉਦਯੋਗ ਸ਼ੁਰੂ ਕਰਨ ਜਾ ਰਹੀਆਂ ਹਨ। ਇਸਦਾ ਕਾਰਨ ਇਹ ਹੈ ਕਿ ਇਸ ਵਾਰ ਉਹ ਪੰਜਾਬ ਨਾਲ ਸਮਝੌਤਾ ਕਰਕੇ ਗਏ ਹਨ। ਮਾਨ ਨੇ ਕਿਹਾ ਕਿ ਪਹਿਲਾਂ ਵਿਦੇਸ਼ੀ ਕੰਪਨੀਆਂ ਇਕ ਪਰਿਵਾਰ ਨਾਲ ਸਮਝੌਤਾ ਕਰਦਿਆਂ ਸੀ। ਇਸ ਨਾਲ ਪੰਜਾਬ 'ਚ ਰੁਜ਼ਗਾਰ 'ਚ ਵਾਧਾ ਹੋਵੇਗਾ ਅਤੇ ਨੌਜਵਾਨਾਂ ਨੂੰ ਬੋਰੋਜ਼ਗਾਰੀ 'ਚੋਂ ਨਹੀਂ ਨਿਕਲਣਾ ਪਵੇਗਾ। ਮਾਨ ਨੇ ਕਿਹਾ ਕਿ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਪਾਰਟੀ ਵਰਕਰ ਮੌਜੂਦ ਸਨ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਮਸ਼ਹੂਰ ਰੈਪਰ ਹਨੀ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ, ਇਸ ਗੀਤ ਨੂੰ ਲੈ ਕੇ ਸ਼ਿਕਾਇਤ ਦਰਜ
NEXT STORY