ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਕ ਹੋਰ ਤੋਹਫ਼ਾ ਦਿੱਤਾ ਹੈ। ਉਨ੍ਹਾਂ ਵੱਲੋਂ ਜਾਰੀ ਹੁਕਮਾਂ ਮੁਤਾਬਕ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਸੂਬੇ ਦੇ ਸਾਰੇ ਵਿਭਾਗਾਂ ਨੂੰ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਰਹਿੰਦੀਆਂ ਪਦਉਨਤੀਆਂ ਦੋ ਮਹੀਨੇ ਦੇ ਅੰਦਰ ਕਰਨ ਲਈ ਆਖਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਵਿਜੀਲੈਂਸ ਬਿਊਰੋ ਨੇ ਵਕੀਲ ਨੂੰ ਕੀਤਾ ਗ੍ਰਿਫ਼ਤਾਰ, CM ਮਾਨ ਦੀ ਹੈਲਪਲਾਈਨ 'ਤੇ ਮਿਲੀ ਸੀ ਸ਼ਿਕਾਇਤ
ਮੁੱਖ ਸਕੱਤਰ ਨੇ ਅੱਜ ਸਾਰੇ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ, ਵਿਭਾਗ ਮੁਖੀਆਂ, ਸਮੂਹ ਡਿਵੀਜ਼ਨਲ ਕਮਿਸ਼ਨਰਾਂ ਤੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਆਖਿਆ ਕਿ ਜਿਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਪਦਉਨਤੀਆਂ ਰਹਿੰਦਿਆਂ ਹਨ, ਉਹ ਨਿਯਮਾਂ ਤੇ ਹਦਾਇਤਾਂ ਅਨੁਸਾਰ ਵਿਧੀ ਅਪਣਾਉਂਦੇ ਹੋਏ ਦੋ ਮਹੀਨਿਆਂ ਦੇ ਅੰਦਰ ਕੀਤੀਆਂ ਜਾਣ। ਮੁੱਖ ਸਕੱਤਰ ਨੇ ਇਹ ਨਿਰਦੇਸ਼ਾਂ ਦੀ ਸਖ਼ਤੀ ਨਾਲ ਇੰਨ-ਬਿੰਨ ਪਾਲਣਾ ਕਰਨ ਲਈ ਆਖਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਜੀਲੈਂਸ ਬਿਊਰੋ ਨੇ ਵਕੀਲ ਨੂੰ ਕੀਤਾ ਗ੍ਰਿਫ਼ਤਾਰ, CM ਮਾਨ ਦੀ ਹੈਲਪਲਾਈਨ 'ਤੇ ਮਿਲੀ ਸੀ ਸ਼ਿਕਾਇਤ
NEXT STORY