Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    12:52:18 AM

  • mother takes terrifying step with 3 children

    ਪੰਜਾਬ 'ਚ ਰੂਹ ਕੰਬਾਊ ਘਟਨਾ ! ਮਾਂ ਨੇ 3 ਨਿਆਣਿਆਂ...

  • punjab bjp appointments in punjab

    ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ...

  • sri sahib two brother

    ਵਾਰਦਾਤ ਨਾਲ ਕੰਬ ਉਠਿਆ ਪੰਜਾਬ, ਸ੍ਰੀ ਸਾਹਿਬ ਨਾਲ...

  • daughter young girl

    ਚਾਵਾਂ ਨਾਲ ਵਿਆਹੀ ਧੀ ਨੂੰ ਮ੍ਰਿਤ ਦੇਖ ਬੋਲਿਆ ਪਿਤਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • CM ਮਾਨ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ 'ਕੰਮ ਦੀ ਸਿਆਸਤ' ਦਾ ਸਮਰਥਨ ਕਰਨ ਦੀ ਕੀਤੀ ਅਪੀਲ

PUNJAB News Punjabi(ਪੰਜਾਬ)

CM ਮਾਨ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ 'ਕੰਮ ਦੀ ਸਿਆਸਤ' ਦਾ ਸਮਰਥਨ ਕਰਨ ਦੀ ਕੀਤੀ ਅਪੀਲ

  • Edited By Harpreet Singh,
  • Updated: 25 Feb, 2024 08:17 PM
Gurdaspur
cm mann appealed to support   politics of work
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ/ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਵਿਖੇ ਆਨੰਦ ਪੈਲੇਸ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਵਾਸੀਆਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਸੱਦਾ ਦਿੱਤਾ।

ਇੱਥੇ ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦਾ ਸਰਵਪੱਖੀ ਵਿਕਾਸ ਕਰਕੇ ਸੂਬੇ ਦਾ ਮੁਹਾਂਦਰਾ ਬਦਲਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਦੂਸ਼ਣਬਾਜ਼ੀ ਕਰਨ ਦੀ ਬਜਾਏ ‘ਕੰਮ ਦੀ ਸਿਆਸਤ’ ਕਰ ਰਹੇ ਹਨ ਤਾਂ ਕਿ ਸੂਬੇ ਦਾ ਵਿਕਾਸ ਕਰਨ ਦੇ ਨਾਲ-ਨਾਲ ਲੋਕਾਂ ਦੀ ਭਲਾਈ ਕੀਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਬਹੁਤ ਪਹਿਲਾਂ ਹੋ ਜਾਣਾ ਚਾਹੀਦਾ ਸੀ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕਦਾ।
 
ਮੁੱਖ ਮੰਤਰੀ ਨੇ ਲੋਕ ਭਲਾਈ ਤੇ ਵਿਕਾਸ ਦੇ ਏਜੰਡੇ ਨੂੰ ਕੌਮੀ ਪੱਧਰ 'ਤੇ ਲਿਜਾਣ ਲਈ 'ਆਪ' ਦੇ ਹੱਥ ਮਜ਼ਬੂਤ ਕਰਨ ਵਾਸਤੇ ਲੋਕਾਂ ਤੋਂ ਭਰਪੂਰ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਕੌਮੀ ਸਿਆਸਤ ਦਾ ਕੇਂਦਰ ਬਿੰਦੂ ਬਣਾਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਫੁੱਟ ਪਾਊ ਸਿਆਸਤ ਨੂੰ ਨਕਾਰਦਿਆਂ ਕਦਰਾਂ-ਕੀਮਤਾਂ ਉਤੇ ਅਧਾਰਿਤ ਸਿਆਸਤ ਦੀ ਸ਼ੁਰੂਆਤ ਕਰਕੇ ਰਾਜਨੀਤੀ ਵਿੱਚ ਪਰਿਵਰਤਨ ਲਿਆਂਦਾ ਹੈ। 

PunjabKesari

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਗਾਮੀ ਲੋਕ ਸਭਾ ਚੋਣਾਂ ਵਿੱਚ ‘ਆਪ’ ਦਾ ਸਮਰਥਨ ਕਰਨਾ ਚਾਹੀਦਾ ਹੈ ਜਿਸ ਨਾਲ ਕੌਮੀ ਪੱਧਰ ‘ਤੇ ਇਸ ਦੀ ਮਜ਼ਬੂਤੀ ਨੂੰ ਯਕੀਨੀ ਬਣਾਇਆ ਜਾ ਸਕੇ ਤਾਂ ਜੋ ਉਹ ਪੰਜਾਬ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਖੇਤਰ ਦੇ ਵਸਨੀਕ ਹੀ ਅਸਲ ਦੇਸ਼ ਭਗਤ ਹਨ ਕਿਉਂਕਿ ਉਹ ਹਰ ਤਰ੍ਹਾਂ ਨਾਲ ਦੇਸ਼ ਦੀ ਸੇਵਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਕੋਈ ਪੱਛੜਿਆ ਇਲਾਕਾ ਨਹੀਂ ਹੈ ਸਗੋਂ ਇਹ ਸੂਬੇ ਦਾ ਪਹਿਲਾ ਇਲਾਕਾ ਹੈ ਜੋ ਦੇਸ਼ ਦੇ ਦੁਸ਼ਮਣਾਂ ਦਾ ਡਟ ਕੇ ਮੁਕਾਬਲਾ ਕਰਦਾ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਇਸ ਕਸਬੇ ਵਿੱਚ ਅੱਤਵਾਦੀ ਹਮਲਾ ਹੋਇਆ ਸੀ ਤਾਂ ਉਸ ਵੇਲੇ ਉਹ ਸੰਸਦ ਮੈਂਬਰ ਸਨ ਅਤੇ ਉਨ੍ਹਾਂ ਨੇ ਭਾਰਤ ਸਰਕਾਰ ਵੱਲੋਂ ਪੈਰਾ ਮਿਲਟਰੀ ਫੋਰਸ ਲਈ 7.5 ਕਰੋੜ ਰੁਪਏ ਦੀ ਮੰਗ ਕਰਨ ਦੇ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਹ ਰਕਮ ਉਨ੍ਹਾਂ ਦੇ ਐੱਮ.ਪੀ.ਐੱਲ.ਏ.ਡੀ. ਫੰਡ ਵਿੱਚੋਂ ਕੱਟਣ ਲਈ ਕਿਹਾ ਸੀ ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਆਪਣਾ ਇਹ ਫੈਸਲਾ ਵਾਪਸ ਲੈ ਲਿਆ ਸੀ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਫੌਜ ਨੂੰ ਕਿਰਾਏ 'ਤੇ ਅਜਿਹੇ ਸੂਬੇ 'ਚ ਭੇਜਿਆ ਜਾ ਰਿਹਾ ਹੈ, ਜੋ ਦੇਸ਼ 'ਚ ਸਭ ਤੋਂ ਵੱਧ ਸੈਨਿਕ ਪੈਦਾ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਕਾਇਮ ਰੱਖਦੇ ਹੋਏ ਦੇਸ਼ ਦੀ ਜੰਗ ਲੜੀ ਹੈ।

ਮੁੱਖ ਮੰਤਰੀ ਨੇ ਸੂਬੇ ਨੂੰ ਬਰਬਾਦ ਕਰਨ ਲਈ ਵਿਰੋਧੀ ਧਿਰ ਦੇ ਆਗੂਆਂ ਸੁਖਬੀਰ ਬਾਦਲ, ਪ੍ਰਤਾਪ ਬਾਜਵਾ, ਬਿਕਰਮ ਮਜੀਠੀਆ ਅਤੇ ਨਵਜੋਤ ਸਿੱਧੂ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ, “ਕਾਨਵੈਂਟ ਸਕੂਲਾਂ ਦੇ ਪੜ੍ਹੇ-ਲਿਖੇ ਇਹ ਆਗੂ ਪੰਜਾਬੀ ਮਾਂ-ਬੋਲੀ ਦਾ ਉਚਾਰਣ ਤੱਕ ਵੀ ਨਹੀਂ ਕਰ ਸਕਦੇ। ਇਨ੍ਹਾਂ ਲੋਕਾਂ ਨੇ ਆਪਣੇ ਸਵਾਰਥੀ ਹਿੱਤਾਂ ਲਈ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਸਿਰਫ਼ ਆਪਣੇ ਪਰਿਵਾਰ ਦੇ ਮੁਫਾਦ ਪਾਲਣ ਨੂੰ ਤਰਜੀਹ ਦਿੱਤੀ।” 

PunjabKesari

ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ 'ਤੇ ਵਿਅੰਗ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਡਰਾਮੇਬਾਜ਼ੀ ਦਾ ਅਸਲ ਨਾਮ ‘ਪਰਿਵਾਰ ਬਚਾਓ ਯਾਤਰਾ’ ਹੈ। ਉਨ੍ਹਾਂ ਨੇ ਅਕਾਲੀ ਆਗੂਆਂ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ 15 ਸਾਲ ਸੂਬੇ ਦੀ ਅੰਨ੍ਹੀ ਲੁੱਟ ਕਰਨ ਤੋਂ ਬਾਅਦ ਉਹ ਹੁਣ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ ਅਤੇ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਅਤੇ ਇੱਥੋਂ ਤੱਕ ਕਿ ਸੂਬੇ ਅੰਦਰ ਮਾਫੀਏ ਦੀ ਪੁਸ਼ਤਪਨਾਹੀ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਗਲੇ ਕਿਰਦਾਰ ਤੋਂ ਭਲੀ-ਭਾਂਤ ਜਾਣੂ ਹਨ, ਜਿਸ ਕਾਰਨ ਹੁਣ ਇਨ੍ਹਾਂ ਦੀਆਂ ਨੌਟੰਕੀਆਂ ਨਹੀਂ ਚੱਲਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਦੇ ਸ਼ੱਕੀ ਕਿਰਦਾਰ ਨੂੰ ਨਹੀਂ ਭੁੱਲੇ ਕਿਉਂਕਿ ਅਕਾਲੀਆਂ ਨੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਤੋਂ ਇਲਾਵਾ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਵੀ ਸਰਪ੍ਰਸਤੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਉਨ੍ਹਾਂ ਕਿਹਾ ਕਿ ਲੋਕ ਇਨ੍ਹਾਂ ਦੇ ਗੁਨਾਹਾਂ ਨੂੰ ਕਦੇ ਮੁਆਫ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਲੋਕ ਇਨ੍ਹਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਹਰਾ ਕੇ ਕਰਾਰਾ ਸਬਕ ਸਿਖਾਉਣ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਇਕ-ਇਕ ਇੰਚ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ, ਸ਼ਹੀਦਾਂ ਅਤੇ ਕਵੀਆਂ ਦੀ ਚਰਨ ਛੋਹ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ‘ਵਿਸ਼ਵ ਨਾਗਰਿਕ’ ਹਨ ਜਿਨ੍ਹਾਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਆਲਮੀ ਪੱਧਰ ਉਤੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਦੇ ਅਦੁੱਤੀ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ ਜਿਸ ਸਦਕਾ ਉਹ ਹਰੇਕ ਥਾਂ ਆਪਣੀ ਪਛਾਣ ਬਣਾ ਲੈਂਦੇ ਹਨ। 

PunjabKesari

ਲੋਕ ਸਭਾ ਮੈਂਬਰ ਸੰਨੀ ਦਿਓਲ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ, “ਫਿਲਮਾਂ ਵਿੱਚ ਤਾਂ ਬਾਲੀਵੁੱਡ ਅਦਾਕਾਰ ਸਰਹੱਦ ਪਾਰ ਕਰਕੇ ਧਰਤੀ ਤੋਂ ਹੈਂਡ ਪੰਪ ਖਿੱਚ ਲੈਂਦੇ ਹਨ ਪਰ ਸੰਸਦ ਮੈਂਬਰ ਵਜੋਂ ਉਨ੍ਹਾਂ ਦੀ ਕਾਰਗੁਜ਼ਾਰੀ ਬਹੁਤ ਨਿਰਾਸ਼ਾਜਨਕ ਰਹੀ ਹੈ ਕਿਉਂਕਿ ਉਹ ਆਪਣੇ ਹਲਕੇ ਵਿੱਚ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਹੈਂਡ ਪੰਪ ਵੀ ਨਹੀਂ ਲਵਾ ਸਕੇ।” ਉਨ੍ਹਾਂ ਕਿਹਾ ਕਿ ਦੂਜੇ ਪਾਸੇ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ, 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ ਅਤੇ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੀਆਂ ਮਿਆਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਆਰ.ਡੀ.ਐੱਫ. ਅਤੇ ਐੱਨ.ਐੱਚ.ਐੱਮ. ਤਹਿਤ ਫੰਡਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਦੇ ਇਸ ਪੰਜਾਬ ਵਿਰੋਧੀ ਕਦਮ ਨੂੰ ਸੂਬੇ ਦਾ ਵਿਕਾਸ ਖਤਰੇ ਵਿੱਚ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ 8000 ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਗਲਤ ਤਰੀਕੇ ਨਾਲ ਰੋਕਿਆ ਹੋਇਆ ਹੈ, ਜੋ ਕਿ ਸੂਬੇ ਨਾਲ ਸਰਾਸਰ ਬੇਇਨਸਾਫ਼ੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਹਰਾ ਕੇ ਸਬਕ ਸਿਖਾਉਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ‘ਸਰਕਾਰ-ਵਪਾਰ ਮਿਲਣੀ’ ਵਜੋਂ ਆਪਣੀ ਕਿਸਮ ਦੀ ਇਸ ਪਹਿਲੀ ਪਹਿਲਕਦਮੀ ਦਾ ਉਦੇਸ਼ ਵਪਾਰਕ ਭਾਈਚਾਰੇ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇ ਕੇ ਪੁਰਾਤਨ ਸ਼ਾਨ ਬਹਾਲ ਕਰਨ ਵੱਲ ਇਹ ਇਕ ਸਾਰਥਕ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗ ਅਤੇ ਵਪਾਰ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹੈ ਜਿਸ ਕਰਕੇ ਇਸ ਨੂੰ ਹੁਲਾਰਾ ਦਿੱਤਾ ਜਾਣਾ ਚਾਹੀਦਾ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • CM Mann
  • Bhagwant Mann
  • POlitics of Work
  • Support
  • ਮੁੱਖ ਮੰਤਰੀ
  • ਭਗਵੰਤ ਮਾਨ
  • ਕੰਮ ਦੀ ਸਿਆਸਤ
  • ਸਮਰਥਨ

ਬਿਨ੍ਹਾਂ ਛੱਤਾਂ ਦੇ ਰਹਿ ਰਹੇ ਲੋਕਾਂ ਨੂੰ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਦਿੱਤੇ 50-50 ਹਜ਼ਾਰ ਦੇ ਚੈੱਕ

NEXT STORY

Stories You May Like

  • bjp s action four leaders expelled from the party
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਭਾਜਪਾ ਨੇ ਚਾਰ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ
  • cm rekha gupta fortis hospital  inspection
    CM ਰੇਖਾ ਗੁਪਤਾ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਫੋਰਟਿਸ ਹਸਪਤਾਲ ਦਾ ਨਿਰੀਖਣ ਕਰਨ ਦੇ ਦਿੱਤੇ ਨਿਰਦੇਸ਼
  • sukhbir badal slams state government over power shortage in punjab
    ਪੰਜਾਬ 'ਚ ਬਿਜਲੀ ਦੀ ਘਾਟ ਨੂੰ ਲੈ ਕੇ ਸੁਖਬੀਰ ਬਾਦਲ ਨੇ ਘੇਰੀ ਸੂਬਾ ਸਰਕਾਰ
  • suicide case
    ਪੇਂਟ ਦਾ ਕੰਮ ਕਰਨ ਵਾਲੇ ਵਰਕਰ ਨੇ ਕੀਤੀ ਖ਼ੁਦਕੁਸ਼ੀ
  • yoga  questions  cm saini
    ਸਰਕਾਰੀ ਭਰਤੀ ਪ੍ਰੀਖਿਆਵਾਂ 'ਚ ਯੋਗ ਦੇ ਸਵਾਲਾਂ ਨੂੰ ਲੈ ਕੇ ਹਰਿਆਣਾ CM ਸੈਣੀ ਦਾ ਅਹਿਮ ਬਿਆਨ
  • punjab the way government offices work has changed from today
    ਪੰਜਾਬ : ਅੱਜ ਤੋਂ ਸਮੂਹ ਸਿਵਲ ਸਰਜਨ ਦਫ਼ਤਰਾਂ ਦੇ ਕੰਮ ਦਾ ਤਰੀਕਾ ਬਦਲਿਆ! ਹੁਣ ਛੁੱਟੀਆਂ ਲੈਣ ਲਈ...
  • china support pakistan
    ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ' ਦੇਣ ਦਾ ਕੀਤਾ ਵਾਅਦਾ
  • amit kumar cm saini
    CM ਸੈਣੀ ਨੇ ਕਾਫ਼ਲਾ ਰੁਕਵਾ ਕੇ ਜ਼ਖ਼ਮੀ ਨੂੰ ਭੇਜਿਆ ਹਸਪਤਾਲ ! ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਨਹੀਂ ਬਚੀ ਅਮਿਤ ਦੀ ਜਾਨ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
Trending
Ek Nazar
6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bjp leader tarun chugh statement
      ਕਾਂਗਰਸ ਹੁਣ ਚਮਚਾ ਸੰਸਕ੍ਰਿਤੀ ਦਾ ਪ੍ਰਤੀਕ ਬਣ ਚੁੱਕੀ ਹੈ: ਤਰੁਣ ਚੁਘ
    • accident in ludhiana
      ਕਰੇਟਾ ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਮਾਰੀ ਫੇਟ, ਪਤੀ ਦੀ ਮੌਤ
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਦੀ ਤਲਾਸ਼ੀ ਲੈਣ...
    • 6 year old girl raped in punjab
      ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...
    • rain in ludhiana
      ਮੀਂਹ 'ਚ ਰੁੜ ਗਈ ਲੁਧਿਆਣਾ ਦੀ ਸੜਕ! ਲੋਕ ਪ੍ਰੇਸ਼ਾਨ
    • husband and wife  bathinda police
      ਸ਼ੱਕ ਨੇ ਉਜਾੜ 'ਤਾ ਘਰ, ਬਠਿੰਡਾ 'ਚ ਪਤੀ ਨੇ ਪਿੰਡ ਵਿਚਾਲੇ ਪਤਨੀ ਨੂੰ ਮਾਰੀਆਂ...
    • punjab congress appointment
      ਡਾ. ਇਮੈਨੂਅਲ ਨਾਹਰ ਪੰਜਾਬ ਕਾਂਗਰਸ ਘੱਟ ਗਿਣਤੀਆਂ ਵਿਭਾਗ ਦੇ ਚੇਅਰਮੈਨ ਨਿਯੁਕਤ
    • yellow alert issued for heavy rain in many districts
      ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
    • drug addict arrested
      ਪੁਲਸ ਵੱਲੋਂ ਨਸ਼ੇ ਦੀ ਹਾਲਤ ਵਿਚ ਦੋ ਨੌਜਵਾਨ ਕਾਬੂ, ਡੋਪ ਟੈਸਟ ਪਾਜ਼ੇਟਿਵ ਆਉਣ...
    • pm modi in punjab
      ਪੰਜਾਬ ਆਉਣਗੇ PM ਮੋਦੀ, ਇਸੇ ਮਹੀਨੇ ਦੇਣਗੇ ਵੱਡੀ ਸੌਗਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +