ਲੁਧਿਆਣਾ (ਵੈਬ ਡੈਸਕ) : ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਦੇ ਸਮਰਾਲਾ ਵਿਖੇ ਤਹਿਸੀਲ ਦਫ਼ਤਰ ਅਤੇ ਸੁਵਿਧਾ ਸੈਂਟਰ ਦੀ ਅਚਨਚੇਤ ਚੈਕਿੰਗ ਕਰਨ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਲੋਕਾਂ ਨਾਲ ਮੁਲਾਕਾਤ ਕੀਤਾ ਅਤੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਲੋਕਾਂ ਨੂੰ ਮੁਖਾਤਿਬ ਹੁੰਦਿਆਂ ਕਿਹਾ ਮੈਂ ਤੁਹਾਨੂੰ ਅਪੀਲ ਕਰਦਾਂ ਹਾਂ ਕਿ ਜੇਕਰ ਕੋਈ ਵੀ ਤੁਹਾਡੇ ਕੋਲੋਂ ਰਿਸ਼ਵਤ ਮੰਗਦਾ ਹੈ ਤਾਂ ਤੁਰੰਤ ਸਾਨੂੰ ਦੱਸੋ। ਅਜਿਹੇ ਰਿਸ਼ਵਤਖੋਰਾਂ ਦੇ ਖਿਲਾਫ਼ ਕਾਰਵਾਈ ਕਰਨਾ ਸਾਡੀ ਜ਼ਿੰਮੇਵਾਰੀ ਹੈ। ਤੁਹਾਡੇ ਸਹਿਯੋਗ ਨਾਲ ਹੀ ਸ਼ਾਸਨ ਨੂੰ ਭ੍ਰਿਸ਼ਟਾਚਾਰ ਤੋਂ ਮੁਕੰਮਲ ਤੌਰ ਉਤੇ ਮੁਕਤ ਕਰਨਾ ਯਕੀਨੀ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ- ਲਹਿਰਾਗਾਗਾ 'ਚ ਕਣਕ ਦੀ ਬਿਜਾਈ ਕਰਦਿਆਂ ਕਿਸਾਨ ਨਾਲ ਵਾਪਰਿਆ ਹਾਦਸਾ, ਘਰ 'ਚ ਵਿਛੇ ਸੱਥਰ
ਇਸ ਮੌਕੇ ਪਰਾਲੀ ਦੇ ਮੁੱਦੇ 'ਤੇ ਗੱਲ ਕਰਦਿਆਂ ਮਾਨ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਪਰਾਲੀ ਸਾੜਣ ਦੇ ਮੁੱਦੇ 'ਤੇ ਸਿਆਸਤ ਕਰ ਰਹੀ ਹੈ ਪਰ ਗੱਲ ਤਾਂ ਇਹ ਹੈ ਕਿ ਹਰਿਆਣਾ ਦੇ ਕਈ ਸ਼ਹਿਰਾਂ ਦਾ AQI ਸਭ ਤੋਂ ਵੱਧ ਹੈ। ਮਾਨ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾਂ ਵਿੰਨ੍ਹਦਿਆਂ ਕਿਹਾ ਕਿ ਜਦੋਂ ਸੈਂਟਰ ਸਰਕਾਰ ਨੇ ਕਿਸੇ ਮੁੱਦੇ ਤੋਂ ਪਿੱਛਾ ਛੁਡਵਾਉਣਾ ਹੁੰਦਾ ਹੈ ਤਾਂ ਉਹ ਕਹਿ ਦਿੰਦੇ ਹਨ ਕਿ ਇਹ ਸੂਬਾ ਸਰਕਾਰ ਦਾ ਮਾਮਲਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਖ਼ੁਦ ਪਰਾਲੀ ਨੂੰ ਅੱਗ ਨਹੀਂ ਲਗਾਉਣਾ ਚਾਹੁੰਦਾ ਕਿਉਂਕਿ ਇਹ ਜ਼ਹਿਰੀਲਾ ਧੂੰਆ ਕਿਸੇ ਨੂੰ ਨਹੀਂ ਬਖ਼ਸ਼ਦਾ। ਇਸ ਲਈ ਕੇਂਦਰ ਸਰਕਾਰ ਨੂੰ ਸਮਝਣਾ ਚਾਹੀਦਾ ਹੈ ਕਿ ਇਹ ਸਿਰਫ਼ ਪੰਜਾਬ ਦਾ ਨਹੀਂ ਸਗੋਂ ਪੂਰੇ ਉੱਤਰੀ ਭਾਰਤ ਦਾ ਮੁੱਦਾ ਹੈ।ਮਾਨ ਨੇ ਕਿਹਾ ਕਿ ਇਸ 'ਚ ਨਾਂ ਤਾਂ ਪੰਜਾਬ ਦੇ ਲੋਕਾਂ ਦਾ ਕਸੂਰ ਅਤੇ ਨਾਂ ਹੀ ਹਰਿਆਣਾ ਦੇ ਲੋਕਾਂ ਦਾ।
ਇਹ ਵੀ ਪੜ੍ਹੋ- ਕੈਨੇਡਾ ਤੋਂ ਆਈ 5 ਧੀਆਂ ਦੀ ਮਾਂ ਦਾ ਬੇਰਹਿਮੀ ਨਾਲ ਕਤਲ, ਗਲ ਵੱਢ ਕੇ ਲੁੱਟ ਕੇ ਲੈ ਗਏ 23 ਤੋਲੇ ਸੋਨਾ
ਮਾਨ ਨੇ ਕਿਹਾ ਕਿ ਇਹ ਸਿਰਫ਼ ਸੂਬਾ ਸਰਕਾਰਾਂ ਦਾ ਹੀ ਮੁੱਦਾ ਨਹੀਂ ਹੈ ਸਗੋਂ ਕੇਂਦਰ ਸਰਕਾਰ ਦਾ ਵੀ ਮੁੱਦਾ ਹੈ ਪਰ ਕੇਂਦਰ ਸਰਕਾਰ ਇਹ ਮੰਨਣ ਨੂੰ ਤਿਆਰ ਨਹੀਂ। ਉਹ AC ਕਮਰਿਆਂ 'ਚ ਬੈਠੇ ਸਾਨੂੰ ਮੰਦਾ-ਚੰਗਾ ਬੋਲ ਰਹੇ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਤਹਿਸੀਲਾਂ 'ਚ ਸਟਾਫ਼ ਦੀ ਭਰਤੀ ਕੀਤੀ ਜਾਵੇਗੀ ਤਾਂ ਜੋ ਕਿਸੇ ਨੂੰ ਕੋਈ ਸਮੱਸਿਆ ਨਾ ਆਵੇ। ਚੈਕਿੰਗ ਦੌਰਾਨ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਗ਼ਲਤੀਆਂ ਕੱਢਣ ਨਹੀਂ ਆਏ ਸਗੋਂ ਜੇ ਕਿਸੇ ਨੂੰ ਕੋਈ ਪਰੇਸ਼ਾਨੀ ਹੈ ਤਾਂ ਉਹ ਦੱਸਦੇ। ਮੁੱਖ ਮੰਤਰੀ ਮਾਨ ਨੇ ਔਰਤਾਂ , ਬਜ਼ੁਰਗਾਂ ਅਤੇ ਬੱਚਿਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਨਾਮ, ਪਤਾ, ਅਤੇ ਫੋਨ ਨੰਬਰ ਪੀ. ਏ. ਨੂੰ ਵੀ ਨੋਟ ਕਰਵਾਈਆਂ ਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਵੀ ਦਿੱਤੀ। ਇਸ ਤੋਂ ਇਲਾਵਾ ਮਾਨ ਨੇ ਤਹਿਸੀਲਦਾਰ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੀ ਨਸੀਅਤ ਦਿੱਤੀ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਤਿਉਹਾਰੀ ਸੀਜ਼ਨ ਖ਼ਤਮ ਹੋਣ ਮਗਰੋਂ ਘਟੀਆਂ ਪਲੇਟਫਾਰਮ ਟਿਕਟ ਦੀਆਂ ਦਰਾਂ, ਹੁਣ 10 ਰੁਪਏ ਦੀ ਮਿਲੇਗੀ
NEXT STORY