ਜਗਰਾਓਂ : ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਬੀਤੇ ਦਿਨ ਦਿਹਾਂਤ ਹੋ ਗਿਆ, ਜਿਸ ਤੋਂ ਬਾਅਦ ਅੱਜ ਜੱਦੀ ਪਿੰਡ ਪੋਨਾ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਜਿੱਥੇ ਵੱਡੀਆਂ ਸ਼ਖ਼ਸੀਅਤਾਂ ਪੁੱਜੀਆਂ ਹੋਈਆਂ ਹਨ, ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਵੀ ਰਾਜਵੀਰ ਜਵੰਦਾ ਨੂੰ ਅੰਤਿਮ ਵਿਦਾਈ ਦੇਣ ਲਈ ਪੁੱਜੇ। ਮੁੱਖ ਮੰਤਰੀ ਦੇ ਆਉਣ ਤੋਂ ਪਹਿਲਾਂ ਬੈਰੀਕੇਡ ਲਾ ਕੇ ਰਾਹ ਕਲੀਅਰ ਕਰਵਾਇਆ ਗਿਆ ਸੀ। ਰਾਜਵੀਰ ਜਵੰਦਾ ਨੂੰ ਅੰਤਿਮ ਵਿਦਾਈ ਦੇਣ ਲਈ ਵੱਖ-ਵੱਖ ਕਲਾਕਾਰ ਅਤੇ ਆਗੂ ਪੁੱਜੇ ਹੋਏ ਹਨ ਅਤੇ ਭਾਵੁਕ ਕਰ ਦੇਣ ਵਾਲੇ ਪਲਾਂ 'ਚ ਹਰ ਅੱਖ ਨਮ ਹੈ। ਰਾਜਵੀਰ ਜਵੰਦਾ ਦਾ ਅੰਤਿਮ ਸਸਕਾਰ ਥੋੜ੍ਹੀ ਦੇਰ ਬਾਅਦ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੈਨਸ਼ਨ ਧਾਰਕਾਂ ਲਈ ਆਈ ਅਹਿਮ ਖ਼ਬਰ, ਤੁਰੰਤ ਕਰ ਲੈਣ ਆਹ ਕੰਮ ਨਹੀਂ ਤਾਂ...
27 ਸਤੰਬਰ ਨੂੰ ਵਾਪਰਿਆ ਸੀ ਹਾਦਸਾ
ਰਾਜਵੀਰ ਜਵੰਦਾ 27 ਸਤੰਬਰ ਨੂੰ ਆਪਣੀ ਬਾਈਕ ‘ਤੇ ਸ਼ਿਮਲਾ ਜਾਂਦੇ ਸਮੇਂ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ, ਜਿਸ ਤੋਂ ਬਾਅਦ ਰਾਜਵੀਰ ਜਵੰਦਾ ਨੂੰ ਫੋਰਟਿਸ ਹਸਪਤਾਲ ਲਿਆਂਦਾ ਗਿਆ ਸੀ। ਉਨ੍ਹਾਂ ਦੇ ਸਿਰ ਅਤੇ ਰੀੜ੍ਹ ਦੀ ਹੱਡੀ 'ਤੇ ਗੰਭੀਰ ਸੱਟਾਂ ਲੱਗੀਆਂ ਸਨ। ਡਾਕਟਰਾਂ ਅਨੁਸਾਰ ਉਨ੍ਹਾਂ ਨੂੰ ਦਿਲ ਦਾ ਦੌਰਾ ਵੀ ਪਿਆ ਸੀ।
ਇਹ ਵੀ ਪੜ੍ਹੋ : ਪੰਜਾਬ-ਚੰਡੀਗੜ੍ਹ ਦੇ ਬੱਚਿਆਂ 'ਤੇ ਵੱਡਾ ਸੰਕਟ! ਖ਼ੂਨ 'ਚ ਮਿਲਿਆ ਸੀਸਾ ਤੇ ਯੂਰੇਨੀਅਮ ਦਾ ਖ਼ਤਰਨਾਕ ਪੱਧਰ
ਉਨ੍ਹਾਂ ਦੀ ਹਾਲਤ ਬਹੁਤ ਨਾਜ਼ੁਕ ਸੀ। ਰਾਜਵੀਰ 11 ਦਿਨਾਂ ਤੋਂ ਲਗਾਤਾਰ ਵੈਂਟੀਲੇਟਰ 'ਤੇ ਸਨ, ਜਿਸ ਦੌਰਾਨ ਲੋਕਾਂ ਵਲੋਂ ਉਹਨਾਂ ਦੀ ਸਿਹਤ ਨੂੰ ਲੈ ਕੇ ਅਰਦਾਸਾਂ ਕੀਤੀਆਂ ਜਾ ਰਹੀਆਂ ਸਨ ਪਰ ਬੀਤੇ ਦਿਨ ਉਨ੍ਹਾਂ ਦਾ ਦਿਹਾਂਤ ਹੋ ਗਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੰਮੂ-ਕਸ਼ਮੀਰ ਦੇ ਪਿੰਡ ਕੌਲਪੁਰ ’ਚ ਸਰੂਪਾਂ ਦੀ ਬੇਅਦਬੀ ਨਿੰਦਣਯੋਗ : ਐਡਵੋਕੇਟ ਧਾਮੀ
NEXT STORY