ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 25 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ। ਇਸ ਸਬੰਧੀ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸੋਮਵਾਰ ਨੂੰ ਤਿਆਰੀਆਂ ਦਾ ਜਾਇਜ਼ਾ ਲਿਆ। ਡੇਰਾ ਸੱਚਖੰਡ ਬੱਲਾਂ ਵਿਖੇ ਪੁਲਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ ਕਰਨ ਤੋਂ ਬਾਅਦ ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਸਾਰੇ ਜ਼ਰੂਰੀ ਪ੍ਰਬੰਧ ਸਮੇਂ ’ਤੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗੲ। ਉਨ੍ਹਾਂ ਪੁਲਸ ਅਧਿਕਾਰੀਆਂ ਨੂੰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੇ ਨਾਲ ਹੀ ਟ੍ਰੈਫਿਕ ਦੇ ਪੁਖਤਾ ਪ੍ਰਬੰਧ ਯਕੀਨੀ ਕਰਨ ਲਈ ਕਿਹਾ।
ਇਹ ਖ਼ਬਰ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੁਲਸ ਦੇ ਵੱਡੇ ਖ਼ੁਲਾਸੇ, ਕਿਸਾਨਾਂ ਲਈ ਅਹਿਮ ਖ਼ਬਰ, ਪੜ੍ਹੋ Top 10
ਉਨ੍ਹਾਂ ਕਿਹਾ ਕਿ ਪ੍ਰੋਗਰਾਮ ਵਾਲੇ ਦਿਨ ਸ਼ਰਧਾਲੂਆਂ ਲਈ ਲੋੜੀਂਦੀ ਪਾਰਕਿੰਗ, ਸਾਫ਼-ਸਫ਼ਾਈ, ਬੈਠਣ ਤੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਨਾਲ ਐੱਸ. ਐੱਸ. ਪੀ. ਜਲੰਧਰ (ਦਿਹਾਤੀ) ਸਵਰਨਦੀਪ ਸਿੰਘ ਅਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ Exclusive ਇੰਟਰਵਿਊ, ਵੇਖੋ ਕੱਲ੍ਹ ਸ਼ਾਮ 7 ਵਜੇ
ਫਗਵਾੜਾ ’ਚ ਵੱਡੀ ਵਾਰਦਾਤ, ਘਰ ’ਚ ਇਕੱਲੇ ਰਹਿ ਰਹੇ ਵਿਅਕਤੀ ਨੂੰ ਉਤਾਰਿਆ ਮੌਤ ਦੇ ਘਾਟ
NEXT STORY