ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਚਾਨਕ ਦਿੱਲੀ ਹਵਾਈ ਅੱਡੇ 'ਤੇ ਪਹੁੰਚੇ। ਇੱਥੇ ਉਨ੍ਹਾਂ ਨੇ ਪੰਜਾਬੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਵੱਡੀ ਗੱਲ ਵੀ ਕਹੀ ਕਿ ਕੌਮਾਂਤਰੀ ਹਵਾਈ ਅੱਡੇ 'ਤੇ ਜਲਦ ਹੀ ਪੰਜਾਬ ਹੈਲਪ ਡੈਸਕ ਬਣਾਇਆ ਜਾਵੇਗਾ, ਜਿਹੜਾ ਕਿ ਪੰਜਾਬੀਆਂ ਦੀ ਹਰ ਮੁਸ਼ਕਲ ਨੂੰ ਦੂਰ ਕਰੇਗਾ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ 'ਕੋਰੋਨਾ' ਨੂੰ ਲੈ ਕੇ ਧਿਆਨ ਦੇਣ ਵਾਲੀ ਖ਼ਬਰ, ਸਾਰੇ ਜ਼ਿਲ੍ਹਿਆਂ ਨੂੰ ਜਾਰੀ ਹੋਇਆ ਅਲਰਟ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਪੀ. ਆਰ. ਟੀ. ਸੀ. ਦੀਆਂ ਵਾਲਵੋ ਬੱਸਾਂ ਦੀ ਵੀ ਫੀਡਬੈਕ ਲਈ।
ਇਹ ਵੀ ਪੜ੍ਹੋ : ਲੁਧਿਆਣਾ ਦੀ ਸਾਈਕਲ ਇੰਡਸਟਰੀ ਲਈ ਖ਼ੁਸ਼ੀ ਦੀ ਖ਼ਬਰ : ਵੈਸਟ ਬੰਗਾਲ ਤੋਂ ਮਿਲਿਆ 10.50 ਲੱਖ ਸਾਈਕਲਾਂ ਦਾ ਆਰਡਰ
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਲਈ ਵਾਲਵੋ ਬੱਸਾਂ ਸ਼ੁਰੂ ਕੀਤੀਆਂ ਗਈਆਂ ਸਨ। ਇਨ੍ਹਾਂ ਦਾ ਕਿਰਾਇਆ ਨਿੱਜੀ ਬੱਸਾਂ ਨਾਲੋਂ ਬਹੁਤ ਜ਼ਿਆਦਾ ਘੱਟ ਹੋਣ ਕਾਰਨ ਲੋਕਾਂ ਨੂੰ ਕਾਫੀ ਲਾਭ ਮਿਲ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਹਵਾਈ ਯਾਤਰੀ ਜ਼ਰੂਰ ਪੜ੍ਹਨ ਇਹ ਖ਼ਬਰ, ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਲਿਆ ਵੱਡਾ ਫ਼ੈਸਲਾ
NEXT STORY