ਚੰਡੀਗੜ੍ਹ (ਬਿਊਰੋ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਦਫ਼ਤਰਾਂ 'ਚ ਮੋਬਾਇਲ ਫੋਨ 'ਤੇ ਪਾਬੰਦੀ ਲਗਾਉਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੋਬਾਇਲ ਫੋਨ ’ਤੇ ਪਾਬੰਦੀ ਲਗਾਉਣਾ ਭ੍ਰਿਸ਼ਟਾਚਾਰ ਹੈ। ਸਰਕਾਰੀ ਦਫ਼ਤਰਾਂ ’ਚ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ ਦਾ ਬੋਰਡ ਲਗਾਉਣਾ ਗ਼ਲਤ ਹੈ। ਜਿਹੜੇ ਵੀ ਸਰਕਾਰੀ ਅਫ਼ਸਰਾਂ ਵਲੋਂ ਅਜਿਹੀ ਹਰਕਤ ਕੀਤੀ ਗਈ ਹੈ, ਉਨ੍ਹਾਂ ਦੇ ਖਿਲਾਫ਼ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।
ਪੜ੍ਹੋ ਇਹ ਵੀ ਖ਼ਬਰ : ਭੈਣ ਦਾ ਵਿਆਹ ਕਰ 7 ਅਕਤੂਬਰ ਨੂੰ ਡਿਊਟੀ 'ਤੇ ਪਰਤੇ ਫ਼ੌਜੀ ਜਵਾਨ ਦੀ ਮੌਤ, ਇਸੇ ਮਹੀਨੇ ਹੋਣਾ ਸੀ ਸੇਵਾ ਮੁਕਤ
ਮਾਨ ਨੇ ਕਿਹਾ ਕਿ ਦਫ਼ਤਰਾਂ ਅੰਦਰ ਮੋਬਾਇਲ ਲਿਜਾਣ ਦੀ ਸਾਰਿਆਂ ਨੂੰ ਇਜਾਜ਼ਤ ਦਿੱਤੀ ਜਾਂਦੀ ਹੈ। ਜਿਹੜੇ ਅਧਿਕਾਰੀਆਂ ਨੇ ਦਫ਼ਤਰਾਂ ’ਚ ਮੋਬਾਇਲ ਲਿਜਾਣ ਤੋਂ ਪਾਬੰਦੀ ਲਗਾਈ ਹੋਈ ਹੈ, ਉਹ ਜ਼ਰੂਰ ਕੁਝ ਗਲਤ ਕਰਦੇ ਹੋਣਗੇ। ਇਸੇ ਕਰਕੇ ਉਨ੍ਹਾਂ ਨੇ ਦਫ਼ਤਰ ਦੇ ਬਾਹਰ ਬੋਰਡ ਲਗਾਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਵੀ ਲੋਕਾਂ ਨਾਲ ਅਜਿਹਾ ਹੁੰਦਾ ਹੈ, ਉਹ ਇਸ ਦੀ ਵੀਡੀਓ ਬਣਾ ਕੇ ਸਾਨੂੰ ਭੇਜ ਸਕਦੇ ਹਨ। ਉਸ ਅਧਿਕਾਰੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ : ਗੈਂਗਸਟਰ ਲੰਡਾ ਨੇ ਲਈ ਤਰਨਤਾਰਨ ਦੇ ਕੱਪੜਾ ਵਪਾਰੀ ਦੇ ਕਤਲ ਦੀ ਜ਼ਿੰਮੇਵਾਰੀ, ਨਾਲ ਹੀ ਦਿੱਤੀ ਇਹ ਧਮਕੀ
ਮੰਤਰੀ ਕਟਾਰੂਚੱਕ ਨੇ ਮੰਡੀਆਂ ਦਾ ਕੀਤਾ ਦੌਰਾ, ਕਿਹਾ-"ਸੂਬੇ 'ਚ ਝੋਨੇ ਦੀ ਖ਼ਰੀਦ ਸੁਚੱਜੇ ਢੰਗ ਨਾਲ ਚੱਲ ਰਹੀ"
NEXT STORY