ਚੰਡੀਗੜ੍ਹ (ਬਿਊਰੋ) : ਇਕ ਵੱਡੀ ਕਿਸਾਨ ਪੱਖੀ ਪਹਿਲਕਦਮੀ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਤੋਂ ਕਿਸਾਨਾਂ ਵੱਲੋਂ ਲਏ ਕਰਜ਼ੇ ਦੀ ਮੁੜ ਅਦਾਇਗੀ ਰੋਕਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਇਹ ਫ਼ੈਸਲਾ ਹਾਲ ਹੀ ’ਚ ਪਏ ਮੀਂਹ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਲਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਫ਼ੈਸਲੇ ਨਾਲ ਕਿਸਾਨਾਂ ਨੂੰ ਸੰਕਟ ਦੀ ਇਸ ਘੜੀ ਵਿਚ ਰਾਹਤ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਨੁਕਸਾਨ ਦੀ ਭਰਪਾਈ ਤੋਂ ਬਾਅਦ ਇਸ ਰਕਮ ਦੀ ਵਾਪਸੀ ਕਰ ਸਕਦੇ ਹਨ।
ਇਹ ਖ਼ਬਰ ਵੀ ਪੜ੍ਹੋ : ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਣ ਦੇ ਦੋਸ਼ ’ਚ ਪਟਵਾਰੀ ਗ੍ਰਿਫ਼ਤਾਰ
ਸੀ. ਐੱਮ. ਮਾਨ ਨੇ ਉਮੀਦ ਜਤਾਈ ਕਿ ਇਸ ਨਾਲ ਸੂਬੇ ਦੇ ਕਿਸਾਨਾਂ ਨੂੰ ਕਰਜ਼ਾ ਮੋੜਨ ਲਈ ਹੋਰ ਸਮਾਂ ਮਿਲੇਗਾ ਅਤੇ ਕਰਜ਼ਾ ਨਾ ਮੋੜ ਸਕਣ ਵਾਲੇ ਕਿਸਾਨਾਂ ਦਾ ਜੁਰਮਾਨਾ ਲੱਗਣ ਤੋਂ ਵੀ ਬਚਾਅ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਹਿਕਾਰੀ ਸਭਾਵਾਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਸੂਬੇ ਦੇ ਕਿਸਾਨਾਂ ਨੂੰ ਥੋੜ੍ਹੇ ਸਮੇਂ ਦੇ ਫ਼ਸਲੀ ਕਰਜ਼ੇ ਵਜੋਂ ਕਰੋੜਾਂ ਰੁਪਏ ਪ੍ਰਤੀ ਫ਼ਸਲ ਕਰਜ਼ਾ ਦਿੰਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਕਦਮ ਕਿਸਾਨਾਂ ਲਈ ਅਹਿਮ ਰਿਆਇਤ ਅਤੇ ਰਾਹਤ ਵਾਲਾ ਹੈ। ਉਨ੍ਹਾਂ ਕਿਹਾ ਕਿ ਸਮੇਂ ’ਚ ਵਾਧੇ ਦੇ ਨਤੀਜੇ ਵਜੋਂ ਵੱਡੀ ਗਿਣਤੀ ਕਿਸਾਨ ਡਿਫ਼ਾਲਟਰ ਹੋਣ ਤੋਂ ਬਚਣਗੇ ਅਤੇ ਅਗਲੀ ਫ਼ਸਲ ਲਈ ਕਰਜ਼ਾ ਲੈਣ ਦੇ ਯੋਗ ਬਣ ਜਾਣਗੇ।
ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕੀਤੇ 353 ਵਿਅਕਤੀਆਂ ’ਚੋਂ 197 ਨੂੰ ਕੀਤਾ ਰਿਹਾਅ
ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਣ ਦੇ ਦੋਸ਼ ’ਚ ਪਟਵਾਰੀ ਗ੍ਰਿਫ਼ਤਾਰ
NEXT STORY