Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    11:34:58 AM

  • fssai radisson blu

    FSSAI ਦਾ ਇਕ ਹੋਰ ਵੱਡਾ ਐਕਸ਼ਨ ! Jhanvitanni ਦਾ...

  • bhuvneshwar kumar sets a unique record upon his return

    ਭੁਵਨੇਸ਼ਵਰ ਕੁਮਾਰ ਨੇ ਵਾਪਸੀ ਕਰਦੇ ਹੀ ਬਣਾਇਆ ਅਨੋਖਾ...

  • dgp strict to eliminate drugs from punjab  special plan made for 60 days

    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60...

  • raw onion is equivalent to poison for these people

    ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਕੱਚਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CM Mann ਨੇ ਸਨਅਤਕਾਰਾਂ ਲਈ ਕਰ 'ਤੇ ਵੱਡੇ ਐਲਾਨ, ਤਾੜੀਆਂ ਨਾਲ ਗੂੰਜ ਉੱਠਿਆ ਪੰਡਾਲ

PUNJAB News Punjabi(ਪੰਜਾਬ)

CM Mann ਨੇ ਸਨਅਤਕਾਰਾਂ ਲਈ ਕਰ 'ਤੇ ਵੱਡੇ ਐਲਾਨ, ਤਾੜੀਆਂ ਨਾਲ ਗੂੰਜ ਉੱਠਿਆ ਪੰਡਾਲ

  • Edited By Anmol Tagra,
  • Updated: 16 Sep, 2023 04:22 AM
Chandigarh
cm mann big announcement on for industrialists
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ/ਜਲੰਧਰ (ਰਮਨ ਸੋਢੀ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਮੁਹਾਲੀ ਨੂੰ ਸੂਬੇ ਦੇ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਉਦਯੋਗਾਂ ਦੀ ਸਹੂਲਤ ਲਈ ਇਸ ਸ਼ਹਿਰ ਦੇ ਵਿਗਿਆਨਕ ਲੀਹਾਂ 'ਤੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਅੱਜ ਇੱਥੇ ਸਰਕਾਰ-ਸਨਅਤਕਾਰ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮੁਹਾਲੀ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤਾਂ ਜੋ ਇੱਥੇ ਵੱਧ ਤੋਂ ਵੱਧ ਨਿਵੇਸ਼ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਮੁਹਾਲੀ ਸ਼ਹਿਰ ਵਿੱਚ ਸੂਬੇ ਦੇ ਉਦਯੋਗਿਕ ਧੁਰੇ ਵਜੋਂ ਵਿਕਸਤ ਹੋਣ ਦੀ ਵੱਡੀ ਸੰਭਾਵਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ ਵਾਰ ਅਤਿ ਆਧੁਨਿਕ ਲੀਹਾਂ ’ਤੇ ਵਿਕਾਸ ਹੋਣ ਨਾਲ ਮੁਹਾਲੀ ਸ਼ਹਿਰ ਸੂਬੇ ਦੀ ਅਗਵਾਈ ਕਰੇਗਾ ਅਤੇ ਵਿਕਾਸ ਦੇ ਇਸ ਮਾਡਲ ਨੂੰ ਪੰਜਾਬ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਦੁਹਰਾਇਆ ਜਾਵੇਗਾ।

ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਨੇ ਉੱਦਮੀਆਂ ਨੂੰ ਉਨ੍ਹਾਂ ਦੇ ਉਦਯੋਗਿਕ ਪਲਾਟਾਂ 'ਤੇ ਉਸਾਰੀ ਲਈ ਇੱਕ ਸਾਲ ਦਾ ਵਾਧਾ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਉਦਯੋਗਪਤੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਜਗਤ ਦੇ ਆਗੂਆਂ ਨਾਲ ਸਿੱਧੀ ਗੱਲਬਾਤ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਸਮਝ ਕੇ ਉਸ ਅਨੁਸਾਰ ਕੰਮ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੌਰਾਨ ਪ੍ਰਚਲਤ ਲਾਲ ਫੀਤਾਸ਼ਾਹੀ ਦੀ ਕਵਾਇਦ ਨੂੰ ਸਨਅਤਕਾਰਾਂ ਲਈ ਰੈੱਡ ਕਾਰਪੇਟ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਦਯੋਗਪਤੀਆਂ ਦੀ ਸਹੂਲਤ ਲਈ ਪਹਿਲਾਂ ਹੀ ਇੱਕ ਸਮਰਪਿਤ ਸਿੰਗਲ ਵਿੰਡੋ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਸ ਦਿਸ਼ਾ ਵਿੱਚ ਅੱਗੇ ਵਧਦੇ ਹੋਏ ਸੂਬਾ ਸਰਕਾਰ ਹੁਣ ਨਵੀਆਂ ਸਨਅਤੀ ਇਕਾਈਆਂ ਲਈ ‘ਡੀਮਡ ਅਪਰੂਵਲਜ਼’ ਜਾਰੀ ਕਰੇਗੀ।

ਇਹ ਖ਼ਬਰ ਵੀ ਪੜ੍ਹੋ - ਇਸ ਦੇਸ਼ ਨੇ iPhone-12 'ਤੇ ਲਗਾਈ ਪਾਬੰਦੀ, ਹੈਰਾਨ ਕਰ ਦੇਵੇਗੀ ਵਜ੍ਹਾ

ਸੂਬੇ ਭਰ ਦੇ ਫੋਕਲ ਪੁਆਇੰਟਾਂ ਨੂੰ ਮਾਡਲ ਉਦਯੋਗਿਕ ਹੱਬ ਵਜੋਂ ਵਿਕਸਤ ਕਰਨ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਮੰਤਵ ਲਈ ਪਹਿਲਾਂ ਹੀ ਰਾਹ ਪੱਧਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੁਨਰ ਦੀ ਹਿਜਰਤ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਚਾਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਇੱਕ ਅਜਿਹੇ ਨੌਜਵਾਨ ਦੀ ਉਦਾਹਰਨ ਵੀ ਦਿੱਤੀ ਜਿਸ ਨੇ ਆਸਟ੍ਰੇਲੀਆ ਤੋਂ ਭਾਰਤ ਵਾਪਸ ਆ ਕੇ ਇੱਕ ਰੈਸਟੋਰੈਂਟ ਸ਼ੁਰੂ ਕੀਤਾ ਅਤੇ ਸਖ਼ਤ ਮਿਹਨਤ ਅਤੇ ਲਗਨ ਨਾਲ ਆਪਣੇ ਕਾਰੋਬਾਰ ਨੂੰ ਸਫ਼ਲਤਾ ਦੀਆਂ ਬੁਲੰਦੀਆਂ ‘ਤੇ ਪਹੁੰਚਾਇਆ।

ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਪੰਜਾਬ ਵਿਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਕਿਉਂਕਿ ਮੌਜੂਦਾ ਸਮੇਂ ਪੰਜਾਬ ਵਿਸ਼ਵ ਭਰ ਦੇ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨਾਂ ਵਿਚੋਂ ਇਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਨੌਜਵਾਨਾਂ ਦੇ ਹੱਥਾਂ ਵਿੱਚ ਨਸ਼ਿਆਂ ਦੀ ਥਾਂ ਟਿਫ਼ਨ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਤਾਂ ਹੀ ਸੰਭਵ ਹੈ ਜਦੋਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾਣ ਜਿਸ ਲਈ ਵੱਡੇ ਪੱਧਰ 'ਤੇ ਉਦਯੋਗੀਕਰਨ ਲੋੜੀਂਦਾ ਹੈ।

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਉਹ ਵੱਧ ਤੋਂ ਵੱਧ ਉਦਯੋਗਿਕ ਇਕਾਈਆਂ ਨੂੰ ਮਨਜ਼ੂਰੀ ਦੇਣ ਲਈ ਤਿਆਰ ਹਨ ਪਰ ਉਦਯੋਗਪਤੀ ਵੀ ਉਨ੍ਹਾਂ ਨਾਲ ਵਾਅਦਾ ਕਰਨ ਕਿ ਉਹ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਹੁਣ ਤੱਕ 50871 ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਕੀਤਾ ਹੈ ਜਿਸ ਨਾਲ ਨੌਜਵਾਨਾਂ ਲਈ 2.86 ਲੱਖ ਨੌਕਰੀਆਂ ਪੈਦਾ ਹੋਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਆਉਣ ਵਾਲੇ ਦਿਨਾਂ ਵਿੱਚ ਹੋਰ ਨਿਵੇਸ਼ ਪ੍ਰਾਪਤ ਕੀਤਾ ਜਾਵੇਗਾ।

ਸੂਬੇ ਵਿਚ ਗ੍ਰੀਨ ਸਟੈਂਪ ਪੇਪਰ ਦੀ ਸ਼ੁਰੂਆਤ ਨੂੰ ਅਹਿਮ ਪ੍ਰਾਪਤੀ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਉਪਰਾਲੇ ਨਾਲ ਸਕਾਰਾਤਮਕ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਸ ਨਾਲ ਉਦਯੋਗਾਂ ਦਾ ਬੋਝ ਵੀ ਘੱਟ ਹੋਇਆ ਹੈ ਜਿਸ ਨਾਲ ਉਨ੍ਹਾਂ ਦੀ ਊਰਜਾ, ਪੈਸੇ ਅਤੇ ਸਮੇਂ ਦੀ ਬੱਚਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਸੱਤਾ ਵਿੱਚ ਆਉਣ ਉਪਰੰਤ ਪੰਜਾਬ ਵਿੱਚ ਸਿਰਜੇ ਸਾਜ਼ਗਾਰ ਮਾਹੌਲ ਨੇ ਵੱਡੀ ਗਿਣਤੀ ਵਿੱਚ ਨਿਵੇਸ਼ ਆਕਰਸ਼ਿਤ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅੱਜ ਦੇਸ਼ ਦਾ ਸਭ ਤੋਂ ਸ਼ਾਂਤ ਸੂਬਾ ਹੈ ਜਿਸ ਕਾਰਨ ਵੱਡੀ ਗਿਣਤੀ ਵਿਚ ਨਿਵੇਸ਼ਕ ਇੱਥੇ ਨਿਵੇਸ਼ ਕਰਨਾ ਚਾਹੁੰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 18 ਮਹੀਨਿਆਂ ਵਿੱਚ ਹੀ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ ਅਤੇ ਹੋਰਨਾਂ ਵੱਡੇ ਚੋਣ ਵਾਅਦਿਆਂ ਨੂੰ ਪੂਰਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਿਹੜੇ ਵਾਅਦੇ ਲੋਕਾਂ ਨਾਲ ਨਹੀਂ ਵੀ ਕੀਤੇ ਗਏ ਸਨ, ਉਨ੍ਹਾਂ ਨੂੰ ਵੀ ਪੂਰਾ ਕਰ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। 

ਇਹ ਖ਼ਬਰ ਵੀ ਪੜ੍ਹੋ - ਯੂਰਪ 'ਚ TikTok 'ਤੇ ਵੱਡੀ ਕਾਰਵਾਈ, ਠੋਕਿਆ 3 ਹਜ਼ਾਰ ਕਰੋੜ ਰੁਪਏ ਦਾ ਮੋਟਾ ਜੁਰਮਾਨਾ, ਜਾਣੋ ਪੂਰਾ ਮਾਮਲਾ

ਮੁੱਖ ਮੰਤਰੀ ਨੇ ਉੱਦਮੀਆਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਸੂਬੇ ਭਰ ਦੇ ਫੋਕਲ ਪੁਆਇੰਟਾਂ ਲਈ 14 ਨਵੀਆਂ ਪੁਲਸ ਪੋਸਟਾਂ ਸਥਾਪਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੌਮੀ ਮਾਰਗਾਂ 'ਤੇ ਹਾਦਸਿਆਂ ਕਾਰਨ ਹੋ ਰਹੀਆਂ ਮੌਤਾਂ ਨੂੰ ਰੋਕਣ ਲਈ ਪਹਿਲਾਂ ਹੀ ਸੜਕ ਸੁਰੱਖਿਆ ਫੋਰਸ ਲਾਂਚ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਪ੍ਰਗਤੀ ਨੂੰ ਯਕੀਨੀ ਬਣਾਉਣ ਸਬੰਧੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਉਦਯੋਗਪਤੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਮੌਕੇ 'ਤੇ ਹੀ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਅਸੀਂ ਪ੍ਰਸ਼ਾਸਨ ਵਿੱਚ ਉਦਯੋਗਪਤੀਆਂ ਦੀਆਂ ਸਮੱਸਿਆਵਾ ਦਾ ਹੱਲ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੀ.ਐਚ.ਡੀ ਚੈਂਬਰਜ਼ ਦੀ ਕਿਤਾਬ ਦੀ ਘੁੰਡ ਚੁਕਾਈ ਕੀਤੀ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਧੰਨਵਾਦ ਦੇ ਸ਼ਬਦ ਬੋਲਦਿਆਂ ਦੋਵੇਂ ਮੁੱਖ ਮੰਤਰੀਆਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਇਨਕਲਾਬੀ ਤੇ ਦੂਰਅੰਦੇਸ਼ੀ ਸੋਚ ਵਾਲੇ ਆਗੂ ਦੱਸਿਆ। ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸੂਬੇ ਦੀ ਉਦਯੋਗ ਅਤੇ ਵਪਾਰ ਨੀਤੀ ਦੀਆਂ ਵੱਖ-ਵੱਖ ਵਿਸ਼ੇਸ਼ਤਾਵਾਂ ਬਾਰੇ ਗੱਲ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅਤੇ ਅਮਨ ਅਰੋੜਾ, ਸੰਸਦ ਮੈਂਬਰ ਰਾਘਵ ਚੱਢਾ, ਵਿਕਰਮਜੀਤ ਸਾਹਨੀ ਅਤੇ ਅਸ਼ੋਕ ਮਿੱਤਲ, ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਹੋਰ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • CM Mann
  • Bhagwant Mann
  • Industrialist
  • Announcements
  • ਭਗਵੰਤ ਮਾਨ
  • ਸਨਅਤਕਾਰ
  • ਐਲਾਨ
  • ਪੰਜਾਬ

ਕੇਜਰੀਵਾਲ ਦਾ ਪੰਜਾਬ ਦੌਰਾ ਫਲਾਪ ਸ਼ੋਅ ਸਾਬਤ ਹੋਇਆ : ਬਾਜਵਾ

NEXT STORY

Stories You May Like

  • cbi raid cm mann
    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
  • cbi raids cm mann camp office
    ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਟਕਰਾਅ ਤੇਜ਼: CM ਮਾਨ ਦੇ ਕੈਂਪ ਆਫਿਸ ਸਣੇ ਕਈ ਥਾਵਾਂ ’ਤੇ CBI ਦੀ ਛਾਪੇਮਾਰੀ
  • cm mann france
    ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
  • pm modi punjab cm bhagwant mann birthday
    PM ਮੋਦੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਜਨਮਦਿਨ ਦੀ ਦਿੱਤੀ ਵਧਾਈ
  • cm mann welcomed president droupadi murmu at chandigarh airport
    ਚੰਡੀਗੜ੍ਹ ਹਵਾਈ ਅੱਡੇ 'ਤੇ CM ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਕੀਤਾ ਸਵਾਗਤ
  • odisha cm announces cash reward for indian men  s hockey team
    ਓਡੀਸ਼ਾ ਦੇ CM ਨੇ ਭਾਰਤੀ ਪੁਰਸ਼ ਹਾਕੀ ਟੀਮ ਲਈ ਨਕਦ ਇਨਾਮ ਦਾ ਕੀਤਾ ਐਲਾਨ
  • cm announces a cash prize for medal winning kabaddi players
    CM ਵਲੋਂ ਤਮਗਾ ਜੇਤੂ ਕਬੱਡੀ Players ਨੂੰ 1-1 ਕਰੋੜ ਰੁਪਏ ਇਨਾਮ ਦਾ ਐਲਾਨ ਤੇ ਕਲਾਸ-1 ਨੌਕਰੀਆਂ ਦਾ ਭਰੋਸਾ
  • no new liquor shops will open in odisha for the next three years cm majhi
    CM ਮੋਹਨ ਚਰਨ ਮਾਝੀ ਦਾ ਐਲਾਨ: ਓਡਿਸ਼ਾ ’ਚ ਅਗਲੇ 3 ਸਾਲ ਤੱਕ ਸ਼ਰਾਬ ਦੀ ਕੋਈ ਨਵੀਂ ਦੁਕਾਨ ਨਹੀਂ ਖੁੱਲ੍ਹੇਗੀ
  • dgp strict to eliminate drugs from punjab  special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
  • traffic police asi saves money through his presence of mind
    ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • administration cracks down on illegal firecracker trade
      ਪਟਾਕਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ’ਤੇ ਪ੍ਰਸ਼ਾਸਨ ਦਾ ਹੰਟਰ, ਬਾਜ਼ਾਰਾਂ ’ਚ...
    • drug control officer raids jholachap doctor  s clinic
      ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
    • gang stealing oil from transformers active in lohian
      ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
    • traffic police asi saves money through his presence of mind
      ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
    • patiala  food order 4 friends beaten
      ਪਟਿਆਲਾ ’ਚ ਖਾਣੇ ਦੇ ਆਰਡਰ ’ਚ ਦੇਰੀ ’ਤੇ ਹੰਗਾਮਾ : 4 ਦੋਸਤਾਂ ਨੂੰ ਨੰਗਾ ਕਰ...
    • patiala municipal corporation election  cancelled
      ਪਟਿਆਲਾ ਨਗਰ ਨਿਗਮ ਦੇ 2 ਹੋਰ ਵਾਰਡਾਂ ਦੀ ਚੋਣ ਰੱਦ, ਸੁਪਰੀਮ ਕੋਰਟ ਦਾ ਵੱਡਾ ਫੈਸਲਾ
    • sachin pilot  pargat singh  vijay chopra
      ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
    • congress appoints 6 new observers in punjab
      ਕਾਂਗਰਸ ਨੇ ਪੰਜਾਬ ’ਚ ਨਿਯੁਕਤ ਕੀਤੇ 6 ਨਵੇਂ ਆਬਜ਼ਰਵਰ
    • transfer of goindwal sahib sho baljit kaur
      ਗੋਇੰਦਵਾਲ ਸਾਹਿਬ ਦੀ SHO ਬਲਜੀਤ ਕੌਰ ਦਾ ਤਬਾਦਲਾ, ਨਵਦੀਪ ਭੱਟੀ ਹੋਣਗੇ ਨਵੇਂ ਮੁਖੀ
    • accident in gurdaspur
      ਰਾਵੀ ਦਰਿਆ ਦੇ ਮਕੌੜਾ ਪੱਤਣ ’ਤੇ ਪਲਟੂਨ ਪੁਲ਼ ਬਣਾਉਂਦੇ ਸਮੇਂ ਪਲਟਿਆ ਹੈਡਰਾ, ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +