Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    7:01:38 AM

  • rain robs team india of victory

    IND vs ENG T20: ਬਾਰਿਸ਼ ਨੇ ਟੀਮ ਇੰਡੀਆ ਤੋਂ ਖੋਹਿਆ...

  • raja warring will remain the state president of punjab congress

    ਰਾਜਾ ਵੜਿੰਗ ਬਣੇ ਰਹਿਣਗੇ ਪੰਜਾਬ ਕਾਂਗਰਸ ਦੇ ਸੂਬਾ...

  • govt orders meta to halt new feature

    ਭਾਰਤ ਸਰਕਾਰ ਵੱਲੋਂ Meta ਨੂੰ ਵੱਡਾ ਝਟਕਾ!...

  • hormuz foreign ship runs aground after ignoring approved route

    'ਨਿਰਧਾਰਤ ਰਸਤੇ ਦੀ ਨਹੀਂ ਕੀਤੀ ਵਰਤੋਂ', ਸਟ੍ਰੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਰੱਖੜੀ ਮੌਕੇ CM ਮਾਨ ਦਾ ਵੱਡਾ ਐਲਾਨ, ਔਰਤਾਂ ਨੂੰ ਦਿੱਤਾ ਖ਼ਾਸ ਤੋਹਫ਼ਾ (ਵੀਡੀਓ)

PUNJAB News Punjabi(ਪੰਜਾਬ)

ਰੱਖੜੀ ਮੌਕੇ CM ਮਾਨ ਦਾ ਵੱਡਾ ਐਲਾਨ, ਔਰਤਾਂ ਨੂੰ ਦਿੱਤਾ ਖ਼ਾਸ ਤੋਹਫ਼ਾ (ਵੀਡੀਓ)

  • Edited By Anmol Tagra,
  • Updated: 17 Aug, 2024 03:58 PM
Sangrur-Barnala
cm mann big announcement on rakhi
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਦੀਆਂ ਮਹਿਲਾਵਾਂ ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਂਗਣਵਾੜੀ ਵਰਕਰਾਂ ਦੀਆਂ 3 ਹਜ਼ਾਰ ਨਵੀਆਂ ਅਸਾਮੀਆਂ ਭਰਨ ਦੇ ਨਾਲ-ਨਾਲ ਔਰਤਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨ ਦਾ ਐਲਾਨ ਕੀਤਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 2 ਮੁਲਜ਼ਮਾਂ ਨੂੰ ਡਿਬਰੂਗੜ੍ਹ ਜੇਲ੍ਹ ਭੇਜੇਗੀ NCB

ਅੱਜ ਇੱਥੇ ਰੱਖੜੀ ਦੇ ਤਿਉਹਾਰ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਬਹੁਤ ਛੇਤੀ ਇਨ੍ਹਾਂ ਅਸਾਮੀਆਂ ਉਤੇ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਰੋਜ਼ਗਾਰ ਦੇ ਨਵੇਂ ਮੌਕੇ ਦਿਸਹੱਦੇ ਕਾਇਮ ਹੋਣਗੇ ਜੋ ਮਹਿਲਾਵਾਂ ਦੇ ਵੱਧ ਅਧਿਕਾਰਾਂ ਲਈ ਬੇਹੱਦ ਸਹਾਈ ਹੋਣਗੇ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਆਸ਼ਾ ਵਰਕਰਾਂ ਦੀਆਂ ਜਾਇਜ਼ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਦੇ ਮਨੋਰਥ ਨਾਲ ਬਹੁਤ ਸਾਰੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲੀਸ ਕਪਤਾਨ ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ ਅੱਠ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੜਕੀਆਂ ਦੀ ਭਲਾਈ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਕੋਸ਼ਿਸ਼ਾਂ ਦੇ ਲੋੜੀਂਦੇ ਨਤੀਜੇ ਸਾਹਮਣੇ ਆ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਅੱਗ ਬੁਝਾਊ ਸਟਾਫ ਵਿੱਚ ਮਹਿਲਾਵਾਂ ਦੀ ਭਰਤੀ ਲਈ ਫਿਜ਼ੀਕਲ ਟੈਸਟ ਦੇ ਮੌਜੂਦਾ ਮਾਪਦੰਡ ਬਦਲਣ ਲਈ ਨਿਯਮਾਂ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਨਿਯਮਾਂ ਨੂੰ ਬਦਲਣ ਦੀ ਕੁਝ ਵੀ ਨਹੀਂ ਕੀਤਾ ਕਿਉਂਕਿ ਇਨ੍ਹਾਂ ਸਿਆਸਤਦਾਨਾਂ ਨੂੰ ਲੋਕਾਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨਾਲ ਕੋਈ ਸਰੋਕਾਰ ਨਹੀਂ ਸੀ। ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅੱਗ ਬੁਝਾਊ ਸਟਾਫ ਵਿੱਚ ਲੜਕੀਆਂ ਦੀ ਭਰਤੀ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਪਹਿਲੀ ਸਮਰਪਿਤ ਸੜਕ ਸੁਰੱਖਿਆ ਫੋਰਸ ਕਾਇਮ ਕੀਤੀ ਹੈ ਤਾਂ ਕਿ ਸੂਬਾਈ ਤੇ ਕੌਮੀ ਸ਼ਾਹਰਾਹਾਂ ਉਤੇ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ ਅਤੇ ਸੁਰੱਖਿਆ ਵਧਾਈ ਜਾ ਸਕੇ। ਵਿਸ਼ੇਸ਼ ਸਿਖਲਾਈ ਪ੍ਰਾਪਤ ਨਵੇਂ ਭਰਤੀ 1597 ਮੁਲਾਜ਼ਮ ਇਸ ਫੋਰਸ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਅਤਿ-ਆਧੁਨਿਕ ਮਸ਼ੀਨਰੀ ਨਾਲ ਲੈਸ 144 ਵਾਹਨ ਮੁਹੱਈਆ ਕੀਤੇ ਗਏ ਹਨ। ਫਰਵਰੀ ਵਿੱਚ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਹ ਫੋਰਸ ਪਿਛਲੇ ਸਾਲ ਦੇ ਮੁਕਾਬਲੇ ਸੜਕ ਹਾਦਸਿਆਂ ਵਿੱਚ ਲਗਭਗ 1300 ਕੀਮਤੀ ਜਾਨਾਂ ਬਚਾਅ ਚੁੱਕੀ ਹੈ। ਇਸ ਤੋਂ ਇਲਾਵਾ ਹਾਦਸਿਆਂ ਵਿੱਚ ਫੱਟੜ ਹੋਣ ਵਾਲਿਆਂ ਦੇ 90 ਲੱਖ ਰੁਪਏ ਦੀ ਕੀਮਤ ਦੇ ਰੂਪ ਵਿੱਚ ਨਕਦੀ ਅਤੇ ਵਸਤਾਂ ਨੂੰ ਸੁਰੱਖਿਅਤ ਵਾਪਸ ਕੀਤਾ ਗਿਆ ਹੈ। ਇਹ ਫੋਰਸ ਸ਼ਾਹਰਾਹਾਂ ਦੇ 4200 ਕਿਲੋਮੀਟਰ ਉਤੇ ਤਾਇਨਾਤ ਕੀਤੀ ਗਈ ਹੈ। ਆਪਣੇ ਨਿਸ਼ਚਿਤ ਕੀਤੇ ਇਲਾਕੇ ਦੀ ਗਸ਼ਤ ਕਰਨ ਦੇ ਨਾਲ-ਨਾਲ ਇਹ ਫੋਰਸ ਆਵਾਜਾਈ ਨਿਯਮਾਂ ਦੀ ਉਲੰਘਣਾ ਹੋਣ ਤੋਂ ਰੋਕਣ ਦਾ ਵੀ ਕੰਮ ਕਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਡਿਬਰੂਗੜ੍ਹ ਜੇਲ੍ਹ 'ਚ ਬੰਦ MP ਅੰਮ੍ਰਿਤਪਾਲ ਸਿੰਘ ਦੀ ਨਿੱਜੀ ਕਾਨੂੰਨੀ ਸਲਾਹਕਾਰ ਦਾ ਕਾਰਾ

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸੁਪਨੇ ਸਾਕਾਰ ਲਈ ਰੋਜ਼ਗਾਰ ਦੀ ਭਾਲ ਵਿਚ ਵਿਦੇਸ਼ਾਂ ਵਿਚ ਜਾਣ ਦੀ ਬਜਾਏ ਇੱਥੇ ਰਹਿ ਕੇ ਹੀ ਆਪਣੇ ਜੀਵਨ ਵਿਚ ਸਖ਼ਤ ਮਿਹਨਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਸਿਰਤੋੜ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਵਾਅਦਾ ਕੀਤਾ ਸੀ ਸੂਬੇ ਵਿੱਚ ਨੌਜਵਾਨ ਵਤਨ ਵਾਪਸੀ ਕਰਨਗੇ ਅਤੇ ਇਸ ਦੀ ਖਾਤਰ ਉਨ੍ਹਾਂ ਦੀ ਸਰਕਾਰ ਵੱਡੇ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਸਾਡੇ ਸੁਹਿਰਦ ਯਤਨਾਂ ਦੇ ਉਸਾਰੂ ਨਤੀਜੇ ਸਾਹਮਣੇ ਆਉਣ ਲੱਗੇ ਹਨ ਅਤੇ ਸਾਡੇ ਨੌਜਵਾਨ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ, “ਮੇਰੇ ਮਨ ਨੂੰ ਬਹੁਤ ਤਸੱਲੀ ਹੈ ਕਿ ਇਸ ਵਾਰ ਪੰਜਾਬ ਦੀਆਂ ਵਿਦਿਅਕ ਸੰਸਥਾਵਾਂ ਵਿਚ ਦਾਖ਼ਲੇ ਲੈਣ ਲਈ ਨੌਜਵਾਨਾਂ ਦੀ ਗਿਣਤੀ ਵਿੱਚ ਵੱਡਾ ਵਾਧਾ ਹੋਇਆ ਹੈ। ਇਸ ਤੋਂ ਸਾਡੀਆਂ ਲੋਕ ਭਲਾਈ ਨੀਤੀਆਂ ਦੀ ਝਲਕ ਦਾ ਪ੍ਰਗਟਾਵਾ ਹੁੰਦਾ ਹੈ ਜਿਸ ਕਰਕੇ ਨੌਜਵਾਨਾਂ ਵਿਚ ਵਤਨ ਵਾਪਸੀ ਦੀ ਸ਼ੁਰੂਆਤ ਦੇਖੀ ਜਾ ਸਕਦੀ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਅਣਥੱਕ ਮਿਹਨਤ ਕਰ ਰਹੀ ਹੈ ਕਿਉਂਕਿ ਸੂਬਾ ਵਾਸੀਆਂ ਨੇ ਉਨ੍ਹਾਂ ਵਿਚ ਅਥਾਹ ਵਿਸ਼ਵਾਸ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਪਿਛਲੇ ਹੁਕਮਰਾਨਾਂ ਨੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ, ਜਿਸ ਕਾਰਨ ਸੂਬਾ ਵਾਸੀ ਨਿਰਾਸ਼ ਹੋ ਗਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸੂਝਵਾਨ ਅਤੇ ਬਹਾਦਰ ਲੋਕਾਂ ਨੇ ਇਨ੍ਹਾਂ ਆਗੂਆਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਹੈ, ਜੋ ਹੁਣ ਸਿਆਸੀ ਗੁਮਨਾਮੀ ਵਿੱਚ ਚਲੇ ਗਏ ਹਨ ਅਤੇ ਸਿਆਸੀ ਪਾਰਟੀਆਂ ਧੜੇਬੰਦੀ ਦੀਆਂ ਸ਼ਿਕਾਰ ਹਨ। 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 44700 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਨਿਰੋਲ ਮੈਰਿਟ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਨੀਅਤ ਵਿੱਚ ਨੌਜਵਾਨਾਂ ਦਾ ਵਿਸ਼ਵਾਸ ਵਧਿਆ ਹੈ, ਜਿਸ ਕਰਕੇ ਉਹ ਵਿਦੇਸ਼ ਜਾਣ ਦਾ ਇਰਾਦਾ ਛੱਡ ਕੇ ਇਥੇ ਰਹਿ ਕੇ ਸਰਕਾਰੀ ਨੌਕਰੀ ਲਈ ਤਿਆਰੀ ਕਰ ਰਹੇ ਹਨ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਅੱਠ ਹਾਈ-ਟੈਕ ਕੋਚਿੰਗ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਦੀ ਸਿਖਲਾਈ ਪ੍ਰਦਾਨ ਕਰੇਗੀ ਤਾਂ ਕਿ ਸਾਡੇ ਨੌਜਵਾਨ ਸੂਬੇ ਅਤੇ ਦੇਸ਼ ਵਿੱਚ ਨਾਮਵਰ ਅਹੁਦਿਆਂ 'ਤੇ ਸੇਵਾ ਨਿਭਾਅ ਸਕਣ। 

ਇਹ ਖ਼ਬਰ ਵੀ ਪੜ੍ਹੋ - ਲਾਡੋਵਾਲ ਟੋਲ ਪਲਾਜ਼ਾ ਵੱਲ ਜਾਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ, ਹੁਣ ਨਹੀਂ ਚੱਲਣਗੇ ਇਹ ਕਾਰਡ

'ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਵਿਚ ਲੋਕਾਂ ਵੱਲੋਂ ਪ੍ਰਗਟਾਏ ਵਿਸ਼ਵਾਸ ਉੱਤੇ ਤਸੱਲੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਚੰਡੀਗੜ੍ਹ ਦੇ ਗੇੜੇ ਨਹੀਂ ਲਾਉਣੇ ਪੈਂਦੇ ਕਿਉਂਕਿ ਸਰਕਾਰ ਖੁਦ ਉਨ੍ਹਾਂ ਕੋਲ ਆ ਕੇ ਮੌਕੇ ’ਤੇ ਹੀ ਸ਼ਿਕਾਇਤਾਂ ਦਾ ਨਿਪਟਾਰਾ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਕਿਸੇ ਵੀ ਸਰਕਾਰ ਨੇ ਅਜਿਹਾ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਇਹ ਨਾ ਸਿਰਫ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਸਹਾਈ ਹੋ ਰਿਹਾ ਹੈ, ਸਗੋਂ ਸੂਬਾ ਸਰਕਾਰ ਦੀਆਂ ਨੀਤੀਆਂ ਸਬੰਧੀ ਜ਼ਮੀਨੀ ਪੱਧਰ ਦੀ ਫੀਡਬੈਕ ਹਾਸਲ ਕਰਨ ਦਾ ਢੁਕਵਾਂ ਮੰਚ ਸਾਬਤ ਹੋ ਰਿਹਾ ਹੈ।

ਰੱਖੜੀ ਦੇ ਪਵਿੱਤਰ ਤਿਉਹਾਰ ਦੀ ਦੇਸ਼-ਵਿਦੇਸ਼ ਵਿਚ ਵਸਦੇ ਪੰਜਾਬੀਆਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿਉਹਾਰ ਭੈਣ-ਭਰਾ ਦੀ ਗੂੜੀ ਮੁਹੱਬਤ, ਆਪਸੀ ਸਾਂਝ ਅਤੇ ਭੈਣਾਂ ਦੀ ਰਾਖੀ ਕਰਨ ਦੇ ਵਚਨ ਦਾ ਪਵਿੱਤਰ ਤਿਉਹਾਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿਉਹਾਰ ਸਾਡੇ ਸਾਰਿਆਂ ਲਈ ਪਿਆਰ, ਸ਼ਾਂਤੀ ਅਤੇ ਸਦਭਾਵਨਾ ਦੀਆਂ ਰਵਾਇਤੀ ਸਮਾਜਿਕ ਕਦਰਾਂ-ਕੀਮਤਾਂ ਵਾਲਾ ਖੁਸ਼ੀਆਂ ਭਰਿਆ ਮੌਕਾ ਹੈ ਜੋ ਸਾਨੂੰ ਬਿਹਤਰ ਮਨੁੱਖ ਬਣਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਰੱਖੜੀ ਦਾ ਤਿਉਹਾਰ ਪੂਰੇ ਧੂਮ-ਧਾਮ ਨਾਲ ਮਨਾਉਣ ਦਾ ਸੱਦਾ ਦਿੰਦਿਆਂ ਕਾਮਨਾ ਕੀਤੀ ਕਿ ਇਹ ਤਿਉਹਾਰ ਸਮਾਜ ਵਿੱਚ ਆਪਸੀ ਪਿਆਰ ਅਤੇ ਸਦਭਾਵਨਾ ਲੈ ਕੇ ਆਵੇ।

ਇਸ ਮੌਕੇ ਨਵ-ਨਿਯੁਕਤ ਸੁਪਰਵਾਈਜ਼ਰ ਨਵਦੀਪ ਕੌਰ ਨੇ ਸਰਕਾਰੀ ਨੌਕਰੀ ਦੇਣ ਮੌਕੇ ਪਾਰਦਰਸ਼ੀ ਪ੍ਰਕਿਰਿਆ ਅਪਣਾਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ  ਇਸ ਨੌਕਰੀ ਨਾਲ ਉਸ ਦਾ ਅਤੇ ਮਾਪਿਆਂ ਦਾ ਸੁਪਨਾ ਸਾਕਾਰ ਹੋਇਆ ਹੈ। ਨਵਦੀਪ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੇ ਮੌਜੂਦਾ ਸ਼ਾਸਨ ਦੌਰਾਨ ਉਸ ਨੂੰ ਹੀ ਨਹੀਂ ਸਗੋਂ ਉਸ ਦੇ ਭਰਾ ਨੂੰ ਵੀ ਸਰਕਾਰੀ ਨੌਕਰੀ ਮਿਲੀ ਹੈ। ਰੱਖੜੀ ਦੇ ਤਿਉਹਾਰ ਮੌਕੇ ਨਵਦੀਪ ਕੌਰ ਨੇ ਧੰਨਵਾਦ ਵਜੋਂ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਰੱਖੜੀ ਵੀ ਬੰਨ੍ਹੀ। ਇਸ ਮੌਕੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ, ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਤੋਂ ਇਲਾਵਾ ਵੱਖ-ਵੱਖ ਸ਼ਖਸੀਅਤਾਂ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • CM Mann
  • Bhagwant Mann
  • Announcement
  • Women
  • Rakhi
  • Gift
  • ਪੰਜਾਬ
  • ਭਗਵੰਤ ਮਾਨ
  • ਔਰਤਾਂ
  • ਰੱਖੜੀ
  • ਤੋਹਫ਼ਾ

ਵੱਡੀ ਖ਼ਬਰ: ਪੰਜਾਬ 'ਚ ਬੰਬ ਬਲਾਸਟ, ਪੁਲਸ ਨੂੰ ਮਿਲੇ 10 ਹੋਰ ਦੇਸੀ ਬੰਬ

NEXT STORY

Stories You May Like

  • cm mann is now lying in the video case wearing a mask  bikram majithia
    ਵੀਡੀਓ ਮਾਮਲੇ 'ਚ ਹੁਣ ਮਾਸਕ ਵਾਲਾ ਝੂਠ ਬੋਲ ਰਹੇ CM ਮਾਨ : ਬਿਕਰਮ ਮਜੀਠੀਆ
  • tamilnadu  10 lakh crore  loan  cm vijay
    ਤਾਮਿਲਨਾਡੂ 'ਤੇ 10 ਲੱਖ ਕਰੋੜ ਰੁਪਏ ਦਾ ਕਰਜ਼ਾ, CM ਵਿਜੈ ਸਰਕਾਰ ਦਾ ਵੱਡਾ ਖ਼ੁਲਾਸਾ
  • tn cm condoles death of bhagyaraj  announces full state honours
    CM ਵਿਜੇ ਨੇ ਅਦਾਕਾਰ ਕੇ. ਭਾਗਿਆਰਾਜ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ, 'ਸਟੇਟ ਆਨਰਜ਼' ਦਾ ਕੀਤਾ ਐਲਾਨ
  • yoga  questions  cm saini
    ਸਰਕਾਰੀ ਭਰਤੀ ਪ੍ਰੀਖਿਆਵਾਂ 'ਚ ਯੋਗ ਦੇ ਸਵਾਲਾਂ ਨੂੰ ਲੈ ਕੇ ਹਰਿਆਣਾ CM ਸੈਣੀ ਦਾ ਅਹਿਮ ਬਿਆਨ
  • alia bhatt gifts motichoor ladoo to india s fastest runner gurindervir singh
    ਭਾਰਤ ਦੇ ਸਭ ਤੋਂ ਤੇਜ਼ ਦੌੜਾਕ ਗੁਰਿੰਦਰਵੀਰ ਨਾਲ ਆਲੀਆ ਭੱਟ ਨੇ ਕੀਤੀ ਮੁਲਾਕਾਤ ! ਦਿੱਤਾ ਖ਼ਾਸ ਤੋਹਫ਼ਾ
  • cm fadnavis big action in tet paper leak case
    TET ਪੇਪਰ ਲੀਕ ਮਾਮਲੇ 'ਚ CM ਫੜਨਵੀਸ ਦਾ ਵੱਡਾ ਐਕਸ਼ਨ, ਜਾਂਚ ਲਈ ਬਣਾਈ SIT
  • cm rekha gupta fortis hospital  inspection
    CM ਰੇਖਾ ਗੁਪਤਾ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਫੋਰਟਿਸ ਹਸਪਤਾਲ ਦਾ ਨਿਰੀਖਣ ਕਰਨ ਦੇ ਦਿੱਤੇ ਨਿਰਦੇਸ਼
  • holiday declared holiday in chandigarh
    ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਚੰਡੀਗੜ੍ਹ ਵਿਚ ਛੁੱਟੀ ਦਾ ਐਲਾਨ
  • chief electoral officer punjab inspected evm warehouse  issued instructions
    ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ 'ਚ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • jalandhar cp satinder singh takes action transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • havoc caused by strong winds  tree falls on parked vehicles jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਖੜ੍ਹੀਆਂ ਗੱਡੀਆਂ 'ਤੇ ਡਿੱਗਿਆ ਦਰੱਖ਼ਤ
  • intoxicated youth falls into a filthy drain
    ਜਲੰਧਰ: ਨਸ਼ੇ ਦੀ ਹਾਲਤ 'ਚ ਗੰਦੇ ਨਾਲੇ 'ਚ ਡਿੱਗਿਆ ਨੌਜਵਾਨ, ਪੁਲਸ ਤੇ ਲੋਕਾਂ ਨੇ...
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼...
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
Trending
Ek Nazar
kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big arms module busted in punjab
      ਪੰਜਾਬ 'ਚ ਹਥਿਆਰਾਂ ਦੇ ਵੱਡੇ ਮਾਡਿਊਲ ਦਾ ਪਰਦਾਫਾਸ਼! 2 ਮੁਲਜ਼ਮ 7 ਪਿਸਤੌਲਾਂ ਤੇ...
    • transport department vehicle blacklist
      ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ ਦੇ ਇਹ ਵਹੀਕਲ ਕੀਤੇ ਗਏ...
    • encounter in punjab punjab police
      ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਆਹਮੋ-ਸਾਹਮਣੇ ਚੱਲੀਆਂ...
    • chief electoral officer punjab inspected evm warehouse  issued instructions
      ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ...
    • accident on highway
      ਸ੍ਰੀ ਹੇਮਕੁੰਟ ਸਾਹਿਬ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ! ਨੈਸ਼ਨਲ ਹਾਈਵੇਅ...
    • accident case
      ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
    • boy dies due to electrocution while bathing
      ਕਹਿਰ ਓ ਰੱਬਾ! ਨਾਨਕੇ ਛੁੱਟੀਆਂ ਕੱਟਣ ਗਏ ਜਵਾਕ ਦੀ ਕਰੰਟ ਲੱਗਣ ਨਾਲ ਮੌਤ, ਮਾਪਿਆਂ...
    • mobile snatching  video goes viral  robbers
      ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਮਹਿਲਾਂ ਤੋਂ ਮੋਬਾਇਲ ਖੋਣ ਦੀ ਕੋਸ਼ਿਸ਼, ਵੀਡੀਓ...
    • relief news for the people of punjab
      ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ! ਅਨਾਜ-ਸਬਜ਼ੀਆਂ 'ਚ ਯੂਰੇਨੀਅਮ ਬਾਰੇ ਸਾਹਮਣੇ...
    • water shortage in muktsar
      ​ਅੱਤ ਦੀ ਗਰਮੀ 'ਚ ਪਾਣੀ ਦੀ ਬੂੰਦ-ਬੂੰਦ ਨੂੰ ਤਰਸੇ ਸ਼ਹਿਰ ਵਾਸੀ! ਮਚੀ ਹਾਹਾਕਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +