ਚੰਡੀਗੜ੍ਹ (ਬਿਊਰੋ) : ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੇ ਮੈਡੀਕਲ ਕਾਲਜ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦੁਰ ਵਿਚਾਲੇ ਹੋਏ ਵਿਵਾਦ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਡਾ. ਰਾਜ ਬਹਾਦੁਰ ਮੇਰੇ ਬਹੁਤ ਵਧੀਆ ਮਿੱਤਰ ਹਨ। ਉਨ੍ਹਾਂ ਕਿਹਾ ਕਿ ਮੇਰੇ ਪਿਤਾ ਨੂੰ ਸਪਾਈਨਲ ਕੋਰਡ ’ਤੇ ਇੰਜਰੀ ਹੋ ਗਈ ਸੀ ਤਾਂ ਉਹ ਉਸ ਵੇਲੇ 32 ਸੈਕਟਰ ’ਚ ਮੈਡੀਕਲ ਕਾਲਜ ’ਚ ਪ੍ਰਿੰਸੀਪਲ ਸਨ। ਕੰਮ ਦੌਰਾਨ ਇਹੋ ਜਿਹੀਆਂ ਤਲਖੀਆਂ ਹੋ ਜਾਂਦੀਆਂ ਹਨ ਤੇ ਮੈਂ ਮੰਨਦਾ ਹਾਂ ਕਿ ਇਸ ਮਾਮਲੇ ਨੂੰ ਵਧੀਆ ਤਰੀਕੇ ਨਾਲ ਵੀ ਹੈਂਡਲ ਕੀਤਾ ਜਾ ਸਕਦਾ ਸੀ।
ਇਹ ਖ਼ਬਰ ਵੀ ਪੜ੍ਹੋ : ਮਰਹੂਮ ਸਿੱਧੂ ਮੂਸੇਵਾਲਾ ਦੀ ਮਾਂ ਨੇ ਬਾਂਹ ’ਤੇ ਬਣਵਾਇਆ ਪੁੱਤ ਦੇ ਨਾਂ ਦਾ ਟੈਟੂ
ਜ਼ਿਕਰਯੋਗ ਹੈ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ’ਚ ਮਾੜੇ ਪ੍ਰਬੰਧਾਂ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਸੂਬੇ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ਼ੁੱਕਰਵਾਰ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦਾ ਅਚਾਨਕ ਦੌਰਾ ਕਰਕੇ ਇਥੋਂ ਦੇ ਬੇਹੱਦ ਮਾੜੇ ਪ੍ਰਬੰਧਾਂ ’ਤੇ ਗੁੱਸਾ ਜ਼ਾਹਰ ਕੀਤਾ। ਇਸ ਦੌਰਾਨ ਉਨ੍ਹਾਂ ਮੈਡੀਕਲ ਕਾਲਜ ਦੇ ਵਾਈਸ ਚਾਂਸਲਰ ਨੂੰ ਬੇਹੱਦ ਮਾੜੇ ਗੱਦਿਆਂ ’ਤੇ ਲਿਟਾਇਆ। ਗੰਦੇ ਅਤੇ ਫਟੇ ਗੱਦੇ ’ਤੇ ਲਿਟਾਉਣ ਤੋਂ ਨਾਰਾਜ਼ ਬੀਬਾ ਫਰੀਦਕੋਟ ਮੈਡੀਕਲ ਕਾਲਜ ਦੇ ਵਾਈਸ ਚਾਂਸਲਰ ਡਾ.ਰਾਜ ਬਹਾਦਰ ਨੇ ਅੱਧੀ ਰਾਤ ਨੂੰ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਹੈ। ਰਾਜ ਬਹਾਦਰ ਦੇ ਅਸਤੀਫੇ ਤੋਂ ਬਾਅਦ ਪੰਜਾਬ ਦੀ ਸਿਆਸਤੀ ਵਿਚ ਵੀ ਖਲਬਲੀ ਮਚ ਗਈ ਹੈ ਅਤੇ ਵਿਰੋਧੀਆਂ ਵਲੋਂ ਸਿਹਤ ਮੰਤਰੀ ਦੇ ਅਸਤੀਫੇ ਦੇ ਮੰਗ ਕੀਤੀ ਜਾ ਰਹੇ ਹਨ। ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ’ਚ ਮਾੜੇ ਪ੍ਰਬੰਧਾਂ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦਲ ਦਾ ਅਚਾਨਕ ਦੌਰਾ ਕਰਕੇ ਇੱਥੋਂ ਦੇ ਬੇਹੱਦ ਮਾੜੇ ਪ੍ਰਬੰਧਾਂ ’ਤੇ ਗੁੱਸਾ ਜ਼ਾਹਰ ਕੀਤਾ। ਇਸ ਦੌਰਾਨ ਉਨ੍ਹਾਂ ਮੈਡੀਕਲ ਕਾਲਜ ਦੇ ਵਾਈਸ ਚਾਂਸਲਰ ਨੂੰ ਬੇਹੱਦ ਮਾੜੇ ਗੱਦਿਆਂ ’ਤੇ ਲਿਟਾਇਆ, ਜਿਸ ਤੋਂ ਬਾਅਦ ਉਨ੍ਹਾਂ ਨੇ ਅਸਤੀਫ਼ਾ ਦੇ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ : ਮੈਡੀਕਲ ਹਸਪਤਾਲ ਦੇ ਬੈੱਡਾਂ ਦਾ ਮਾੜਾ ਹਾਲ ਵੇਖ ਭੜਕੇ ਸਿਹਤ ਮੰਤਰੀ, VC ਨੂੰ ਬਾਹੋਂ ਫੜ ਫਟੇ ਗੱਦੇ ’ਤੇ ਲਿਟਾਇਆ
ਪੋਸਤ ਸਮੇਤ ਗ੍ਰਿਫਤਾਰ ਕੀਤੇ ਗਏ ਤਿੰਨ ਵਿਅਕਤੀਆਂ ਨੂੰ ਰਿਮਾਂਡ ਤੋਂ ਬਾਅਦ ਭੇਜਿਆ ਜੇਲ
NEXT STORY