ਚੰਡੀਗੜ੍ਹ : ਅੱਜ ਪਹਿਲਗਾਮ ਨੇੜੇ ਸੈਲਾਨੀਆਂ 'ਤੇ ਵੱਡਾ ਹਮਲਾ ਹੋਇਆ ਹੈ। ਅੱਤਵਾਦੀਆਂ ਨੇ ਪਹਿਲਗਾਮ ਵਿਚ ਮੰਗਲਵਾਰ ਨੂੰ ਸੈਲਾਨੀਆਂ 'ਤੇ ਫਾਇਰਿੰਗ ਕੀਤੀ। ਹਮਲਾ ਦੁਪਹਿਰ ਨੂੰ ਬੈਸਰਨ ਘਾਟੀ ਇਲਾਕੇ 'ਚ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਫਾਇਰਿੰਗ 'ਚ ਕਈ ਲੋਕ ਜ਼ਖਮੀ ਹੋਏ ਹਨ। ਇਸੇ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਅੱਜਵਾਦੀ ਹਮਲੇ ਦੀ ਨਿੰਦਾ ਕੀਤੀ ਹੈ।
ਸੀਐੱਮ ਮਾਨ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ 'ਤੇ ਹੋਇਆ ਕਾਇਰਤਾਪੂਰਨ ਅੱਤਵਾਦੀ ਹਮਲਾ ਬਹੁਤ ਹੀ ਸ਼ਰਮਨਾਕ ਅਤੇ ਨਿੰਦਣਯੋਗ ਹੈ। ਨਿਹੱਥੇ ਮਾਸੂਮ ਲੋਕਾਂ ਨੂੰ ਨਿਸ਼ਾਨਾ ਬਣਾਉਣਾ ਮਨੁੱਖਤਾ 'ਤੇ ਹਮਲਾ ਹੈ। ਇਸ ਦੁੱਖ ਦੀ ਘੜੀ ਵਿੱਚ ਪੂਰਾ ਦੇਸ਼ ਇੱਕਜੁੱਟ ਹੈ; ਸਾਡੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਨਾਲ ਹਨ ਅਤੇ ਅਸੀਂ ਹਰ ਤਰ੍ਹਾਂ ਦੇ ਅੱਤਵਾਦ ਦੀ ਸਖ਼ਤ ਨਿੰਦਾ ਕਰਦੇ ਹਾਂ।
ਦੱਸ ਦਈਏ ਕਿ ਇਸ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਹਮਲੇ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਮੌਕੇ ਉੱਤੇ ਭੇਜਿਆ ਹੈ। ਇਸ ਤੋਂ ਇਲਾਵਾ ਇਸ ਹਮਲੇ ਦੀ ਜਾਂਚ ਹੁਣ ਐੱਨਆਈਏ ਨੂੰ ਸੌਂਪੀ ਗਈ ਹੈ। ਹੁਣ ਸੂਤਰਾਂ ਦੇ ਹਵਾਲੇ ਤੋਂ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਇਸ ਹਮਲੇ ਵਿਚ ਕਈ ਲੋਕ ਮਾਰੇ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਮਰ ਕੇ ਵੀ ਹੋਰਾਂ ਦੀ ਜ਼ਿੰਦਗੀ ਰੌਸ਼ਨ ਕਰੇਗੀ ਹਰਪ੍ਰੀਤ', ਪਰਿਵਾਰ ਨੇ ਪੇਸ਼ ਕੀਤੀ ਅਨੋਖੀ ਮਿਸਾਲ
NEXT STORY