ਜੈਤੋ (ਰਘੂਨੰਦਨ ਪਰਾਸ਼ਰ) : ਅੱਜ ਚੰਡੀਗੜ ਮੁੱਖ ਮੰਤਰੀ ਦਫਤਰ ਵਿਖੇ ਹਲਕਾ ਵਿਧਾਇਕ ਅਮੋਲਕ ਸਿੰਘ ਦੀ ਰਹਿਨੁਮਾਈ ਹੇਠ ਨਗਰ ਕੌਂਸਲ ਜੈਤੋ ਦੇ ਨਵੇਂ ਬਣੇ ਪ੍ਰਧਾਨ ਡਾ ਹਰੀਸ਼ ਚੰਦਰ ਤੇ ਸੀਨੀਅਰ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਰਾਮੇਆਣਾ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧਾਈ ਦਿੱਤੀ ਤੇ ਵਿਸ਼ੇਸ਼ ਤੌਰ 'ਤੇ ਵਿਧਾਇਕ ਅਮੋਲਕ ਸਿੰਘ ਦਾ ਵੀ ਧੰਨਵਾਦ ਕੀਤਾ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਨਗਰ ਕੌਂਸਲ ਜੈਤੋ ਦੇ ਪ੍ਰਧਾਨ ਡਾ. ਹਰੀਸ਼ ਚੰਦਰ ਤੇ ਨਰਿੰਦਰਪਾਲ ਸਿੰਘ ਰਾਮੇਆਣਾ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਵਧੀਆ ਉਪਰਾਲਾ ਹੈ, ਤੁਸੀਂ ਆਪਣੀ ਮੰਡੀ ਦੇ ਜੋ ਵੀ ਕੰਮ ਨੇ ਕਰਦੇ ਜਾਓ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਇਹ ਆਮ ਲੋਕਾਂ ਦੀ ਸਰਕਾਰ ਹੈ ਤੇ ਆਮ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਨਾ ਆਵੇ। ਡਾ. ਹਰੀਸ਼ ਚੰਦਰ ਤੇ ਨਰਿੰਦਰਪਾਲ ਸਿੰਘ ਰਾਮੇਆਣਾ ਨੇ ਕਿਹਾ ਕਿ ਅਸੀਂ ਸਮੁੱਚੀ ਹੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਸਾਨੂੰ ਇਸ ਅਹੁਦੇ ਨਾਲ ਨਿਵਾਜਿਆ। ਅਸੀਂ ਹਮੇਸ਼ਾ ਪਾਰਟੀ ਦੀ ਸੇਵਾ ਵਿਧਾਇਕ ਅਮੋਲਕ ਸਿੰਘ ਦੀ ਦੇਖਰੇਖ ਵਿੱਚ ਕਰਦੇ ਰਹਾਂਗੇ। ਇਸ ਮੌਕੇ ਇਨ੍ਹਾਂ ਨਾਲ ਮਨਪ੍ਰੀਤ ਸ਼ਰਮਾ ਬਰਗਾੜੀ ਵੀ ਮੌਜੂਦ ਸਨ।
ਬਿਜਲੀ ਘਰ 'ਚ ਲੱਗੀ ਭਿਆਨਕ ਅੱਗ, ਲੋਕਾਂ 'ਚ ਦਹਿਸ਼ਤ ਦਾ ਮਾਹੌਲ, ਪੂਰੇ ਇਲਾਕੇ 'ਚ ਬਲੈਕ ਆਊਟ
NEXT STORY