ਵੈੱਬ ਡੈਸਕ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਲਈ ਗਈ ਬਾਰਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਦਾ ਨਤੀਜਾ ਅੱਜ ਇੱਥੇ ਐਲਾਨ ਦਿੱਤਾ ਗਿਆ ਹੈ। ਸਿੱਖਿਆ ਬੋਰਡ ਦੇ ਚੇਅਰਮੈਨ ਅਮਰਪਾਲ ਸਿੰਘ ਨੇ ਨਤੀਜੇ ਦਾ ਐਲਾਨ ਕਰਦਿਆਂ ਦੱਸਿਆ ਕਿ ਸਰਬ ਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ ਬਰਨਾਲਾ ਦੀ ਵਿਦਿਆਰਥਣ ਹਰਸੀਰਤ ਕੌਰ ਪੁੱਤਰੀ ਸਿਮਰਦੀਪ ਸਿੰਘ ਨੇ 100 ਫੀਸਦੀ ਅੰਕ ਹਾਸਲ ਕਰਕੇ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਤੀਜਿਆਂ ਵਿਚੋਂ ਮੋਹਰੀ ਰਹੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਹੈਂਡਲ ਐਕਸ 'ਤੇ ਪਾਈ ਪੋਸਟ ਵਿਚ ਕਿਹਾ ਕਿ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਜਮਾਤ ਦੇ ਨਤੀਜੇ ਐਲਾਨੇ ਗਏ। ਇਸ ਵਾਰ ਵੀ ਸਾਡੀਆਂ ਧੀਆਂ ਨੇ ਬਾਜ਼ੀ ਮਾਰੀ ਹੈ। ਅੱਵਲ ਆਈਆਂ ਕੁੜੀਆਂ 'ਚ ਪਹਿਲੇ ਸਥਾਨ 'ਤੇ ਜ਼ਿਲ੍ਹਾ ਬਰਨਾਲਾ ਦੀ ਹਰਸੀਰਤ ਕੌਰ, ਦੂਜੇ ਸਥਾਨ ‘ਤੇ ਜ਼ਿਲ੍ਹਾ ਫਿਰੋਜ਼ਪੁਰ ਦੀ ਮਨਵੀਰ ਕੌਰ ਅਤੇ ਤੀਜੇ ਸਥਾਨ ‘ਤੇ ਜ਼ਿਲ੍ਹਾ ਮਾਨਸਾ ਦੀ ਅਰਸ਼ ਰਹੀ। ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਮੇਰੇ ਵੱਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ। ਬਾਕੀ ਪਾਸ ਹੋਏ ਸਾਰੇ ਬੱਚਿਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਬਹੁਤ-ਬਹੁਤ ਵਧਾਈਆਂ।
ਇਸ ਤੋਂ ਇਲਾਵਾ ਐੱਸ. ਐੱਸ. ਮੈਮੋਰੀਅਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੱਸੋਆਣਾ ਫਿਰੋਜ਼ਪੁਰ ਦੀ ਮਨਵੀਰ ਕੌਰ ਪੁੱਤਰੀ ਗੁਰਜੰਟ ਸਿੰਘ ਨੇ 500 ਵਿਚੋਂ 498 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਭੀਖੀ ਮਾਨਸਾ ਦੀ ਵਿਦਿਆਰਥਣ ਅਰਸ਼ ਪੁੱਤਰੀ ਕਰਮਜੀਤ ਸਿੰਘ ਨੇ 498 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚ ਤੀਜਾ ਸਥਾਨ ਹਾਸਿਲ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਬਜ਼ੀ ਰੇਹੜੀ ਵਾਲੇ ਦੀ ਧੀ ਪੂਜਾ ਨੇ ਵਧਾਇਆ ਮਾਣ! ਪੰਜਾਬ 'ਚੋ ਹਾਸਲ ਕੀਤਾ 14 ਰੈਂਕ
NEXT STORY