ਚੰਡੀਗੜ੍ਹ/ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧੀ ਨਿਆਮਤ ਕੌਰ ਦਾ 28 ਮਾਰਚ ਨੂੰ ਪਹਿਲਾ ਜਨਮਦਿਨ ਸੀ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਅਤੇ ਪੂਰੇ ਪਰਿਵਾਰ ਸਮੇਤ ਧੀ ਨਿਆਮਤ ਕੌਰ ਦਾ ਜਨਮਦਿਨ ਮਨਾਇਆ। ਧੀ ਦੇ ਜਨਮਦਿਨ ਦੇ ਪ੍ਰੋਗਰਾਮ ਮੌਕੇ ਮੁੱਖ ਮੰਤਰੀ ਮਾਨ ਨੇ ਪੰਜਾਬੀ ਗਾਇਕ ਗੁਰਦਾਸ ਮਾਨ ਨਾਲ ਖੂਬ ਭੰਗੜਾ ਪਾਇਆ ਅਤੇ ਪੂਰੇ ਪ੍ਰੋਗਰਾਮ 'ਚ ਰੌਣਕਾਂ ਲਾ ਦਿੱਤੀਆਂ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਚਿਤਾਵਨੀ ਜਾਰੀ! ਖ਼ਪਤਕਾਰਾਂ ਕੋਲ ਸਿਰਫ...
ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਅਤੇ ਡਾ. ਗੁਰਪ੍ਰੀਤ ਕੌਰ ਮਾਨ ਨੇ ਐਕਸ 'ਤੇ ਆਪਣੀ ਧੀ ਦੀ ਤਸਵੀਰ ਸਾਂਝੀ ਕੀਤੀ ਅਤੇ ਭਾਵੁਕ ਸੰਦੇਸ਼ ਲਿਖਿਆ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪਾਸਟਰ ਬਜਿੰਦਰ ਸਿੰਘ ਜਬਰ-ਜ਼ਿਨਾਹ ਮਾਮਲੇ 'ਚ ਦੋਸ਼ੀ ਕਰਾਰ, ਸੁਣਾਈ ਜਾਵੇਗੀ ਸਜ਼ਾ
ਡਾ. ਗੁਰਪ੍ਰੀਤ ਕੌਰ ਮਾਨ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਜਦੋਂ ਤੇਰੇ ਆਉਣ ਦੀ ਖ਼ਬਰ ਨਾਲ, ਸੀ ਆਪਣੇ ਖ਼ਿਆਲ ਸੰਭਾਲੇ ਮੈਂ, ਰੱਬ ਧੀ ਵੀ ਉੱਥੇ ਈ ਦਿੰਦਾ, ਜੋ ਡਾਢੇ ਕਰਮਾਂ ਵਾਲੇ ਨੇ, ਧੀ ਇੱਕ ਰਿਸ਼ਤਾ ਨਹੀਂ ਇੱਕ ਅਹਿਸਾਸ ਹੈ, ਧੀ ਰਾਣੀ ਨਿਆਮਤ ਦਾ ਪਹਿਲਾ ਜਨਮਦਿਨ ਨਿਆਮਤ ਕੌਰ ਮਾਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਠੰਡੀਆਂ ਹਵਾਵਾਂ ਨੇ ਠਾਰੇ ਪੰਜਾਬ ਦੇ ਲੋਕ! ਜਾਣੋ ਆਉਣ ਵਾਲੇ ਦਿਨਾਂ 'ਚ ਕਿੰਝ ਦਾ ਰਹੇਗਾ ਮੌਸਮ
NEXT STORY