Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    7:50:46 AM

  • public places  spitting  fine

    ਜਨਤਕ ਥਾਵਾਂ ’ਤੇ ਥੁੱਕਣ ਵਾਲੇ ਸਾਵਧਾਨ, ਲੱਗੇਗਾ...

  • bank unions announce strike

    ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ: ਸਤੰਬਰ ਤੇ...

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • police constable attacked with sharp weapons

    ਗੁਰਦਾਸਪੁਰ: ਪੁਲਸ ਕਾਂਸਟੇਬਲ ’ਤੇ ਤੇਜ਼ਧਾਰ ਹਥਿਆਰਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • CM ਮਾਨ ਨੇ ਰਾਮਪੁਰਾ ਫੂਲ ਵਿਖੇ ਨਵਾਂ ਬਣਿਆ ਰੇਲਵੇ ਓਵਰ ਬ੍ਰਿਜ ਲੋਕਾਂ ਨੂੰ ਕੀਤਾ ਸਮਰਪਿਤ

PUNJAB News Punjabi(ਪੰਜਾਬ)

CM ਮਾਨ ਨੇ ਰਾਮਪੁਰਾ ਫੂਲ ਵਿਖੇ ਨਵਾਂ ਬਣਿਆ ਰੇਲਵੇ ਓਵਰ ਬ੍ਰਿਜ ਲੋਕਾਂ ਨੂੰ ਕੀਤਾ ਸਮਰਪਿਤ

  • Edited By Shivani Bassan,
  • Updated: 11 Oct, 2025 06:25 PM
Bathinda-Mansa
cm mann dedicates newly constructed railway over bridge
  • Share
    • Facebook
    • Tumblr
    • Linkedin
    • Twitter
  • Comment

ਰਾਮਪੁਰਾ ਫੂਲ (ਬਠਿੰਡਾ)- ਪੰਜਾਬ ਸਰਕਾਰ ਵਿਰੁੱਧ ਗੁਮਰਾਹਕੁੰਨ ਪ੍ਰਚਾਰ ਲਈ ਵਿਰੋਧੀ ਪਾਰਟੀਆਂ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਲੋਕਾਂ ਦੀ ਸੇਵਾ ਕਰਨ ਦੀ ਬਜਾਏ ਸਿਰਫ਼ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਅਤੇ ਬਦਲਾਖੋਰੀ ਦੇ ਉਦੇਸ਼ ਨਾਲ ਸੱਤਾ ਵਿੱਚ ਆਉਣਾ ਚਾਹੁੰਦੇ ਹਨ। ਇੱਥੇ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਆਗੂ ਸੂਬੇ ਦੀ ਸੇਵਾ ਕਰਨ ਦੀ ਬਜਾਏ ਸਾਡੇ ਵੱਖ-ਵੱਖ ਲੋਕ-ਪੱਖੀ ਉਪਰਾਲਿਆਂ ਲਈ ਸਾਨੂੰ ਸਬਕ ਸਿਖਾਉਣ ਦੇ ਉਦੇਸ਼ ਨਾਲ ਸੱਤਾ ਵਿੱਚ ਵਾਪਸੀ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਸੂਬੇ ਜਾਂ ਇਸ ਦੇ ਲੋਕਾਂ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ, ਸਗੋਂ ਉਹ ਸਿਰਫ਼ ਆਮ ਆਦਮੀ ਦੀ ਆਵਾਜ਼ ਦਬਾਉਣ ਲਈ ਸੱਤਾ ਹਥਿਆਉਣਾ ਚਾਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸੂਬੇ ਦੀ ਖ਼ਜ਼ਾਨੇ ਦੀ ਵੱਡੀ ਲੁੱਟ ਕੀਤੀ ਹੈ, ਜਿਸ ਕਰਕੇ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਇਆ ਸੀ।

ਇਹ ਵੀ ਪੜ੍ਹੋ-ਪੰਜਾਬ ਦਾ ਮੌਸਮ ਲੈ ਰਿਹਾ ਕਰਵਟ, ਪੜ੍ਹੋ ਵਿਭਾਗ ਦੀ ਨਵੀਂ ਅਪਡੇਟ

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਤੋਂ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਹ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਇੱਕ ਆਮ ਪਰਿਵਾਰ ਨਾਲ ਸਬੰਧਤ ਵਿਅਕਤੀ ਸੂਬੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਦੇ ਲੋਕ-ਵਿਰੋਧੀ ਅਤੇ ਪੰਜਾਬ-ਵਿਰੋਧੀ ਸਟੈਂਡ ਕਾਰਨ ਸੂਬੇ ਦੇ ਲੋਕਾਂ ਦਾ ਉਨ੍ਹਾਂ ਤੋਂ ਵਿਸ਼ਵਾਸ ਉੱਠ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਨੂੰ ਬਰਬਾਦ ਕਰਨ ਜਾਂ ਸ੍ਰੀ ਹਰਿਮੰਦਰ ਸਾਹਿਬ 'ਤੇ ਟੈਂਕਾਂ-ਤੋਪਾਂ ਨਾਲ ਹਮਲਾ ਕਰਨ ਵਾਲੀਆਂ ਇਨ੍ਹਾਂ ਪਾਰਟੀਆਂ ਨੂੰ ਕਦੇ ਮੁਆਫ਼ ਨਹੀਂ ਕਰਨਗੇ।

ਇਹ ਵੀ ਪੜ੍ਹੋ-ਦੀਵਾਲੀ ਤੋਂ ਪਹਿਲਾਂ CM ਭਗਵੰਤ ਮਾਨ ਵੱਲੋਂ ਬਠਿੰਡਾ ਵਾਸੀਆਂ ਲਈ ਵੱਡਾ ਤੋਹਫ਼ਾ

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਸਿਰਫ਼ ਲੈਣਾ ਤੇ ਲੁੱਟਣਾ ਆਉਂਦਾ ਹੈ ਅਤੇ ਇਹ ਆਗੂ ਲੋਕਾਂ ਨੂੰ ਲੋਕਾਂ ਦਾ ਹੀ ਪੈਸਾ ਦੇਣਾ ਤਾਂ ਦੂਰ ਦੀ ਗੱਲ, ਸਗੋਂ ਖੁਦ ਲਈ ਗੈਰ-ਕਾਨੂੰਨੀ ਤਰੀਕਿਆਂ ਨਾਲ ਪੈਸਾ ਇਕੱਠਾ ਕਰਨ ਤੋਂ ਗੁਰੇਜ਼ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਕੀ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਡੱਬਵਾਲੀ ਟਰਾਂਸਪੋਰਟ ਜਾਂ ਸੁੱਖ ਵਿਲਾਸ ਦੇ ਆਪਣੇ ਕਾਰੋਬਾਰ ਦੀ ਬਜਾਏ 'ਗੋਲਕਾਂ' ਦਾ ਪੈਸਾ ਲੋਕਾਂ ਨੂੰ ਵੰਡਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਉਨ੍ਹਾਂ ਦੇ ਦੋਗਲੇ ਚਿਹਰੇ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਉਨ੍ਹਾਂ ਦੁਆਰਾ ਵੰਡੇ ਜਾ ਰਹੇ ਨੋਟਾਂ ਨੂੰ ਵੀ ਚੰਗੀ ਤਰ੍ਹਾਂ ਪਛਾਣਦੇ ਹਨ।

ਇਹ ਵੀ ਪੜ੍ਹੋ-ਬਟਾਲਾ 'ਚ ਅੰਨ੍ਹੇਵਾਹ ਫਾਇਰਿੰਗ ਕਰ ਮਾਰ'ਤੇ 2 ਬੰਦੇ, ਗੈਂਗਸਟਰ ਬੋਲਿਆ- ਵਾਰੀ ਸਭ ਦੀ ਆਉਗੀ

ਸੁਖਬੀਰ ਦੇ ਕਿਸਾਨ ਹੋਣ ਦੇ ਦਾਅਵੇ 'ਤੇ ਵਿਅੰਗ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਨੂੰ ਇਹ ਰਾਜ਼ ਹਰ ਇੱਕ ਨੂੰ ਖੁੱਲ੍ਹ ਕੇ ਦੱਸਣਾ ਚਾਹੀਦਾ ਹੈ ਕਿ ਖੇਤੀ ਕਰਕੇ ਇੰਨਾ ਵੱਡਾ ਟਰਾਂਸਪੋਰਟ ਕਾਰੋਬਾਰ ਅਤੇ ਹੋਟਲ ਕਿਵੇਂ ਬਣਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਅਕਾਲੀਆਂ ਨੇ ਸੂਬੇ ਦੀ ਦੌਲਤ ਨੂੰ ਰੱਜ ਕੇ ਲੁੱਟਿਆ ਹੈ, ਜਿਸ ਨਾਲ ਉਨ੍ਹਾਂ ਨੇ ਆਪਣੇ ਇਹ ਵੱਡੇ ਕਾਰੋਬਾਰ ਸਥਾਪਤ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਇਲਾਵਾ ਇਨ੍ਹਾਂ ਲੋਕਾਂ ਨੇ ਸੂਬੇ ਵਿੱਚ ਚਿੱਟੇ ਦਾ ਨਸ਼ਾ ਲਿਆਂਦਾ ਅਤੇ ਇਸ ਨੂੰ ਸਰਪ੍ਰਸਤੀ ਦਿੱਤੀ ਜਿਸ ਨਾਲ ਵੱਡੇ ਪੱਧਰ ‘ਤੇ ਪੀੜ੍ਹੀਆਂ ਦਾ ਘਾਣ ਹੋਇਆ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨਸ਼ਿਆਂ ਦੇ ਸਰਾਪ ਰਾਹੀਂ ਨੌਜਵਾਨਾਂ ਦੇ ਕਤਲੇਆਮ ਦੇ ਦੋਸ਼ੀ 'ਜਰਨੈਲਾਂ' ਪ੍ਰਤੀ ਕੋਈ ਨਰਮੀ ਨਹੀਂ ਵਰਤੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦੇਣ ਵਾਲੇ ਆਗੂਆਂ ਨੂੰ ਪਹਿਲਾਂ ਹੀ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਨਾ ਸਿਰਫ਼ ਸੂਬੇ ਭਰ ਵਿੱਚ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੰਦੇ ਰਹੇ ਹਨ, ਸਗੋਂ ਧਾਰਨਾ ਇਹ ਵੀ ਹੈ ਕਿ ਉਹ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਵੀ ਨਸ਼ੇ ਵੇਚਦੇ/ਸਪਲਾਈ ਕਰਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਕਿਸੇ ਨੇ ਵੀ ਇਨ੍ਹਾਂ ਰਸੂਖ਼ਵਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਹਿੰਮਤ ਨਹੀਂ ਕੀਤੀ, ਪਰ ਹੁਣ ਉਨ੍ਹਾਂ ਦੀ ਸਰਕਾਰ ਨੇ ਅਜਿਹਾ ਕਰ ਕੇ ਦਿਖਾਇਆ ਹੈ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਜਦੋਂ ਵੱਡੇ ਅਕਾਲੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਇਨ੍ਹਾਂ ਰਵਾਇਤੀ ਸਿਆਸੀ ਪਾਰਟੀਆਂ ਦਰਮਿਆਨ ਨਾਪਾਕ ਗੱਠਜੋੜ ਦਾ ਪਰਦਾਫਾਸ਼ ਹੋਇਆ ਕਿਉਂਕਿ ਇਸ ਮਾਮਲੇ ਵਿੱਚ ਉਨ੍ਹਾਂ ਨੇ ਉੱਚੀ ਆਵਾਜ਼ ਵਿੱਚ ਚੀਖ਼-ਚੀਖ਼ ਕੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਰੌਲਾ ਪਾਇਆ ਅਤੇ ਉਕਤ ਮੁਲਜ਼ਮ ਲਈ ਵਿਸ਼ੇਸ਼ ਸੈੱਲਾਂ ਅਤੇ ਸਹੂਲਤਾਂ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਖਿੱਤੇ ‘ਚੋਂ ਕਈ ਵੱਡੇ ਆਗੂ ਪੈਦਾ ਹੋਏ ਹਨ ਪਰ ਉਨ੍ਹਾਂ ਨੂੰ ਇਥੋਂ ਦੇ ਵਿਕਾਸ ਬਾਰੇ ਕਦੇ ਵੀ ਚਿੰਤਾ ਨਹੀਂ ਹੋਈ ਅਤੇ ਉਨ੍ਹਾਂ ਦਾ ਕਦੇ ਵੀ ਅਜਿਹੇ ਪ੍ਰੋਜੈਕਟਾਂ ਪ੍ਰਤੀ ਇਰਾਦਾ ਨਹੀਂ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਉਲਟ ਸਾਡੀ ਸਰਕਾਰ ਆਮ ਆਦਮੀ ਦੀ ਭਲਾਈ ਲਈ ਹਰ ਫੈਸਲਾ ਲੈ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ 19,000 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਸਹੂਲਤ ਦੇਣਾ ਹੈ ਕਿਉਂਕਿ ਇਹ ਲਿੰਕ ਸੜਕਾਂ ਲੋਕਾਂ ਤੱਕ ਸਾਮਾਨ ਅਤੇ ਸੇਵਾਵਾਂ ਦੀ ਆਵਾਜਾਈ ਅਤੇ ਸੁਚਾਰੂ ਆਵਾਜਾਈ ਵਿੱਚ ਪ੍ਰੇਰਕ ਵਜੋਂ ਕੰਮ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲਿੰਕ ਸੜਕਾਂ ਸੂਬੇ ਵਿੱਚ ਆਰਥਿਕ ਵਿਕਾਸ ਦੀ ਰੀੜ੍ਹ ਹਨ ਕਿਉਂਕਿ ਇਹ ਇੱਕ ਪਾਸੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਆਉਣ-ਜਾਣ ਵਿੱਚ ਮਦਦ ਕਰਦੀਆਂ ਹਨ ਅਤੇ ਦੂਜੇ ਪਾਸੇ ਵਪਾਰ ਤੇ ਕਾਰੋਬਾਰ ਨੂੰ ਹੁਲਾਰਾ ਦਿੰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੂੰ ਕੰਮ ਦੀ ਉੱਚ ਗੁਣਵੱਤਾ ਯਕੀਨੀ ਬਣਾਉਣ ਦੇ ਨਾਲ-ਨਾਲ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਪ੍ਰੋਜੈਕਟ ਲਈ ਅਲਾਟ ਕੀਤਾ ਹਰ ਪੈਸਾ ਜਾਇਜ਼ ਅਤੇ ਸਹੀ ਢੰਗ ਨਾਲ ਲਾਇਆ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬੇ ਨੂੰ 'ਪਾਵਰ ਕੱਟ' ਮੁਕਤ' ਬਣਾਉਣ ਲਈ ਸਬੰਧਤ ਪ੍ਰੋਜੈਕਟ 'ਤੇ 5000 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੈ ਕਿਉਂਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਬਿਜਲੀ ਖੇਤਰ ਵਿੱਚ ਇੱਕ ਇਤਿਹਾਸਕ ਪਹਿਲਕਦਮੀ ਲਾਗੂ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਟਰਾਂਸਮਿਸ਼ਨ ਅਤੇ ਡਿਸਟ੍ਰੀਬਿਊਸ਼ਨ ਨੈੱਟਵਰਕ ਦੀ ਸੰਪੂਰਨ ਅਪਗ੍ਰੇਡੇਸ਼ਨ ਰਾਹੀਂ ਪੰਜਾਬ ਨੂੰ ਬਿਜਲੀ ਕੱਟਾਂ ਤੋਂ ਮੁਕਤ ਕਰਨ ਲਈ ਸ਼ੁਰੂ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਹਨ, ਜਿਸ ਦੇ ਨਤੀਜੇ ਵਜੋਂ ਇਨ੍ਹਾਂ ਅਤੇ ਹੋਰ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇਈਈ ਮੇਨਜ਼ ਪ੍ਰੀਖਿਆ ਲਈ ਕੁਆਲੀਫਾਈ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ 44 ਵਿਦਿਆਰਥੀਆਂ ਨੇ ਜੇਈਈ ਐਡਵਾਂਸਡ ਪ੍ਰੀਖਿਆ ਪਾਸ ਕਰਨ ਦੇ ਨਾਲ ਅਤੇ 848 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਲਈ ਕੁਆਲੀਫਾਈ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਇਹ ਗਿਣਤੀ ਜਲਦ ਹੀ 1,000 ਨੂੰ ਪਾਰ ਕਰ ਜਾਵੇਗੀ ਅਤੇ ਹੁਣ ਤੱਕ ਇਨ੍ਹਾਂ ਕਲੀਨਿਕਾਂ ‘ਚ 1.75 ਕਰੋੜ ਲੋਕਾਂ ਨੂੰ ਮੁਫ਼ਤ ਇਲਾਜ ਅਤੇ ਦਵਾਈ ਪ੍ਰਦਾਨ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਅਜਿਹੇ ਸਮਾਗਮ ਕਦੇ ਨਹੀਂ ਹੁੰਦੇ ਸਨ ਕਿਉਂਕਿ ਰਵਾਇਤੀ ਪਾਰਟੀਆਂ ਲੋਕਾਂ ਨੂੰ ਹਮੇਸ਼ਾ ਹਨੇਰੇ ਵਿੱਚ ਰੱਖਣਾ ਚਾਹੁੰਦੀਆਂ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 55,000 ਤੋਂ ਵੱਧ ਯੋਗ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਮੈਰਿਟ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ ਗਿਆ ਹੈ, ਜਿਸ ਸਦਕਾ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ‘ਚ 48 ਫੀਸਦ ਕਮੀ ਆਈ ਹੈ ਅਤੇ ਭਾਰਤ ਸਰਕਾਰ ਵੱਲੋਂ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅੱਜ ਦੇ ਦਿਨ ਨੂੰ ਗੁਆਂਢੀ ਜ਼ਿਲ੍ਹਿਆਂ ਦੇ ਲੋਕਾਂ, ਖਾਸ ਕਰਕੇ ਮਾਲਵਾ ਖੇਤਰ ਦੇ ਲੋਕਾਂ ਲਈ ਇੱਕ ਇਤਿਹਾਸਕ ਦਿਨ ਵਜੋਂ ਯਾਦ ਕੀਤਾ ਜਾਵੇਗਾ ਕਿਉਂਕਿ 56 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਿਆ ਇਹ ਰੇਲਵੇ ਓਵਰਬ੍ਰਿਜ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ 1,130 ਮੀਟਰ ਲੰਬਾ ਪੁਲ ਲੋਕਾਂ ਨੂੰ ਵੱਡੀ ਰਾਹਤ ਦੇਵੇਗਾ ਕਿਉਂਕਿ ਇਸ ਪੁਲ ਦੀ ਉਸਾਰੀ ਤੋਂ ਪਹਿਲਾਂ ਰੇਲਵੇ ਫਾਟਕ ਦੇ ਵਾਰ-ਵਾਰ ਬੰਦ ਹੋਣ ਕਾਰਨ ਲੋਕਾਂ ਨੂੰ ਅਕਸਰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪੁਲ ਦੇ ਨਿਰਮਾਣ ਨਾਲ ਆਵਾਜਾਈ ਆਸਾਨ ਹੋ ਜਾਵੇਗੀ ਅਤੇ ਇਸ ਨਾਲ ਲੋਕਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਵੀ ਬੱਚਤ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਨਾਲ ਹੀ ਸਕੂਲੀ ਵਿਦਿਆਰਥੀਆਂ ਨੂੰ ਵੀ ਰੋਜ਼ਾਨਾ ਦੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ ਕਿਉਂਕਿ ਉਹ ਹੁਣ ਸਮੇਂ ਸਿਰ ਆਪਣੇ ਸਕੂਲਾਂ ਤੱਕ ਪਹੁੰਚ ਸਕਣਗੇ। ਉਨ੍ਹਾਂ ਕਿਹਾ ਕਿ ਇਸ ਇਲਾਕੇ ਦੇ ਲੋਕ ਕਈ ਸਾਲਾਂ ਤੋਂ ਇਸ ਆਰ.ਓ.ਬੀ. ਦੀ ਮੰਗ ਕਰ ਰਹੇ ਸਨ ਅਤੇ ਇਸ ਪੁਲ ਦੇ ਨਿਰਮਾਣ ਨਾਲ ਨਾ ਸਿਰਫ਼ ਬਠਿੰਡਾ ਅਤੇ ਨੇੜਲੇ ਜ਼ਿਲ੍ਹਿਆਂ ਦੇ ਵਸਨੀਕਾਂ ਨੂੰ ਲਾਭ ਹੋਵੇਗਾ, ਸਗੋਂ ਹੋਰ ਜ਼ਿਲ੍ਹਿਆਂ ਦੇ ਲੋਕਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੁਲ ਰਾਮਪੁਰਾ ਸ਼ਹਿਰ ਦੇ ਦੋ ਹਿੱਸਿਆਂ ਨੂੰ ਪਟਿਆਲਾ ਮੰਡੀ ਅਤੇ ਨਾਭਾ ਮੰਡੀ ਨਾਲ ਜੋੜ ਕੇ ਆਰਥਿਕ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • CM Mann
  • railway over bridge
  • Rampura Phul
  • people
  • ਸੀਐਮ ਮਾਨ
  • ਰੇਲਵੇ ਓਵਰ ਬ੍ਰਿਜ
  • ਰਾਮਪੁਰਾ ਫੂਲ
  • ਲੋਕ

ADGP ਖੁਦਕੁਸ਼ੀ ਮਾਮਲੇ 'ਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ DGP ਤੋਂ ਰਿਪੋਰਟ ਤਲਬ

NEXT STORY

Stories You May Like

  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • cm rekha gupta  s big decision
    CM ਰੇਖਾ ਗੁਪਤਾ ਦਾ ਵੱਡਾ ਫੈਸਲਾ: 2.30 ਲੱਖ ਖਪਤਕਾਰਾਂ ਨੂੰ ਆਪਣੇ ਘਰਾਂ 'ਤੇ ਮਿਲਣਗੇ ਮੁਫ਼ਤ ਸੋਲਰ ਪੈਨਲ
  • onions  rs 35 per kg sell  cm gupta
    ਕੇਂਦਰ ਤੋਂ ਦਿੱਲੀ ਨੂੰ ਮਿਲੇਗਾ 1000 ਟਨ ਪਿਆਜ਼, 35 ਰੁਪਏ ਕਿਲੋ 'ਤੇ ਵੇਚੇਗੀ ਸਰਕਾਰ: CM ਗੁਪਤਾ
  • bhagwat silenced the opponents with his address
    ਭਾਗਵਤ ਨੇ ਆਪਣੇ ਸੰਬੋਧਨ ਨਾਲ ਵਿਰੋਧੀਆਂ ਨੂੰ ਨਿਸ਼ਬਦ ਕੀਤਾ
  • panjab university elections
    ਵਿਦਿਆਰਥੀ ਸਿਆਸਤ ’ਚ ਅੰਕਿਤ ਨੇ ਪਾਇਆ ਨਵਾਂ ‘ਬਿਧਾਨ’, ਜੀਂਦ ਦੇ ਪਿੰਡ ਨਾਲ ਹਨ ਸਬੰਧਿਤ
  • als ambulance issue
    ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
  • kotkapura police  robbery  accused arrested
    ਕੋਟਕਪੂਰਾ ਪੁਲਸ ਨੇ ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਪੰਜ ਵਿਅਕਤੀਆਂ ਨੂੰ ਕੀਤਾ ਕਾਬੂ
  • india rejects order by so called court of arbitration on indus waters treaty
    ਭਾਰਤ ਨੇ ਸਿੰਧੂ ਜਲ ਸੰਧੀ 'ਤੇ ਆਰਬਿਟਰੇਸ਼ਨ ਕੋਰਟ ਦੇ ਅੰਤਰਿਮ ਹੁਕਮ ਨੂੰ ਕੀਤਾ ਖਾਰਜ
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ...
  • jalandhar court decision
    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • ruckus outside pyramid institute in jalandhar
    ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud,...
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ...
  • als ambulance issue
    ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
  • scam worth crores in naugajja cooperative society
    ਨੌਗੱਜਾ ਸਹਿਕਾਰੀ ਸਭਾ 'ਚ ਕਰੋੜਾਂ ਦਾ ਘਪਲਾ: ਸਕੱਤਰ ਤੇ ਪ੍ਰਧਾਨ ਸਣੇ 4 ਖ਼ਿਲਾਫ਼...
Trending
Ek Nazar
how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

faceless secret trials

ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

china provided aid to nepal

'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

ai generated fake images and videos

ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

visa free entry to indians

ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

famous actress to become mother at 40

40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dera beas theft
      ਡੇਰਾ ਬਿਆਸ 'ਚ ਸੇਵਾ ਕਰਨ ਗਏ ਪਰਿਵਾਰ ਦੇ ਘਰੋਂ ਲੱਖਾਂ ਰੁਪਏ ਦੀ ਚੋਰੀ
    • accident in chandigarh
      ਡੇਰਾਬੱਸੀ ਨੇੜੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਾਸ! ਮਹਿਲਾ ਦੀ ਮੌਤ, ਕਈ ਹੋਰ...
    • jalandhar court decision
      ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
    • punjab police dsp gursher sandhu
      ਪੰਜਾਬ ਪੁਲਸ ਦੇ DSP ਗੁਰਸ਼ੇਰ ਸੰਧੂ ਦੀ ਬਰਖ਼ਾਸਤਗੀ ਦੇ ਹੁਕਮ ਰੱਦ
    • punjab police transfers police officers
      ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ
    • punjab father sidhwan
      ਪੰਜਾਬ: 'ਪਿਓ' ਨੇ ਧੀ ਨਾਲ ਕੀਤਾ ਗਲਤ ਕੰਮ! ਥਾਣੇ ਪਹੁੰਚੇ ਨਿਹੰਗ ਸਿੰਘ
    • schools may remain closed on thursday  september 3
      ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ...
    • punjab 35 year old woman case
      ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ...
    • akali dal  alliance  bjp
      ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
    • ruckus outside pyramid institute in jalandhar
      ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +