ਧੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਨ ਸਭਾ ਹਲਕਾ ਧੂਰੀ ਵਿਖੇ 75 ਗ੍ਰਾਮ ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਤਕਰੀਬਨ 31 ਕਰੋੜ ਰੁਪਏ ਦੇ ਚੈੱਕ ਵੰਡੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਰੰਗਲਾ ਪੰਜਾਬ' ਬਣਾਉਣ ਦੇ ਸੁਫ਼ਨੇ ਨੂੰ ਦੁਹਰਾਇਆ ਤੇ ਇਹ ਵੀ ਕਿਹਾ ਕਿ ਪਿੰਡਾਂ ਦੀ ਨੁਹਾਰ ਬਦਲਣ ਲਈ ਅਸੀਂ ਫੰਡ ਦੀ ਕੋਈ ਕਮੀ ਨਹੀਂ ਆਉਣ ਦੇਵਾਂਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੀਰਵਾਰ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਾਰੇ ਪਿੰਡਾਂ 'ਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸਾਡੇ ਪਿੰਡ ਸਾਡੀ ਸ਼ਾਨ ਨੇ ਅਤੇ ਅਸੀਂ ਇਨ੍ਹਾਂ ਨੂੰ ਸ਼ਾਨਦਾਰ ਬਣਾਉਣ ਲਈ ਵਚਨਬੱਧ ਹਾਂ। CM ਮਾਨ ਨੇ ਇਹ ਵੀ ਕਿਹਾ ਕਿ ਧੀ ਜਿੰਨੇ ਮਰਜ਼ੀ ਵੱਡੇ ਘਰ ਵਿਚ ਵਿਆਹੀ ਜਾਵੇ, ਉਸ ਨੂੰ ਪੇਕਿਆਂ ਦੀ ਖਿੱਚ ਰਹਿੰਦੀ ਹੈ, ਉਸੇ ਤਰ੍ਹਾਂ ਮੈਨੂੰ ਵੀ ਧੂਰੀ ਹਲਕਾ ਪੇਕਿਆਂ ਵਾਂਗ ਹੀ ਪਿਆਰਾ ਹੈ, ਕਿਉਂਕਿ ਉਨ੍ਹਾਂ ਨੇ ਇੱਥੇ ਹੀ ਆਪਣੀ ਜ਼ਿੰਦਗੀ ਗੁਜ਼ਾਰੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਨੌਕਰੀ ਦਾ ਮੌਕਾ, 10ਵੀਂ ਪਾਸ ਕਰਨ ਅਪਲਾਈ
NEXT STORY