ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਿਹਤ ਵਿਭਾਗ 'ਚ ਨਵੇਂ ਨਿਯੁਕਤ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਵਾਸੀਆਂ ਨਾਲ ਕੀਤਾ ਰੁਜ਼ਗਾਰ ਦਾ ਵਾਅਦਾ ਸਰਕਾਰ ਵੱਲੋਂ ਹੌਲੀ-ਹੌਲੀ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਨਿਯੁਕਤੀ ਪੱਤਰਾਂ ਨੂੰ ਮਿਲਾ ਕੇ ਉਹ ਹੁਣ ਤੱਕ 25,886 ਨਿਯੁਕਤੀ ਪੱਤਰ ਨੌਜਵਾਨਾਂ ਨੂੰ ਵੰਡ ਚੁੱਕੇ ਹਨ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਯੂਨੀਵਰਸਿਟੀ ਦੇ VC ਪ੍ਰੋ. ਰਾਜ ਕੁਮਾਰ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਉਨ੍ਹਾਂ ਕਿਹਾ ਕਿ ਇਹ ਸਭ ਕੁੱਝ ਪਹਿਲਾਂ ਵੀ ਕੀਤਾ ਜਾ ਸਕਦਾ ਹੈ ਪਰ ਪਹਿਲਾਂ ਵਾਲੀਆਂ ਸਰਕਾਰਾਂ ਦੀ ਨੀਅਤ ਸਾਫ਼ ਨਹੀਂ ਸੀ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਨੌਜਵਾਨਾਂ ਨੂੰ ਸਟਾਰਟਅਪ ਵੱਲ ਲੈ ਕੇ ਜਾਵਾਂਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਉਹ ਆਪਣੇ ਕਿਸੇ ਸਕੇ ਰਿਸ਼ਤੇਦਾਰ ਨੂੰ ਵੀ ਨਹੀਂ ਬਖ਼ਸ਼ਣਗੇ। ਉਨ੍ਹਾਂ ਕਿਹਾ ਕਿ ਅਸੀਂ ਨੌਕਰੀਆਂ ਵੋਟਾਂ ਲਈ ਨਹੀਂ ਦੇ ਰਹੇ ਹਾਂ ਅਤੇ ਨੌਕਰੀਆਂ 'ਚ ਕਿਸੇ ਤਰ੍ਹਾਂ ਦੀ ਸਿਫ਼ਾਰਿਸ਼ ਜਾਂ ਫਿਰ ਰਿਸ਼ਵਤ ਨਹੀਂ ਚੱਲੇਗੀ।
ਇਹ ਵੀ ਪੜ੍ਹੋ : ਸਮਰਾਲਾ 'ਚ ਮਰੀ ਗਾਂ ਕਾਰਨ ਵਾਪਰਿਆ ਭਿਆਨਕ ਹਾਦਸਾ, ਸ਼ੂਗਰ ਮਿੱਲ ਦੇ ਚੀਫ਼ ਇੰਜੀਨੀਅਰ ਦੀ ਮੌਤ
ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ 'ਫਰਿਸ਼ਤੇ' ਸਕੀਮ ਤਹਿਤ ਜਿਹੜਾ ਵੀ ਵਿਅਕਤੀ ਸੜਕ ਹਾਦਸੇ 'ਚ ਜ਼ਖਮੀ ਹੋਏ ਵਿਅਕਤੀ ਨੂੰ ਹਸਪਤਾਲ ਪਹੁੰਚਾਵੇਗਾ, ਉਸ ਨੂੰ 2 ਹਜ਼ਾਰ ਰੁਪਏ ਦਿੱਤੇ ਜਾਣਗੇ। ਇਸ ਦੇ ਨਾਲ ਹੀ ਜ਼ਖਮੀ ਦੇ ਇਲਾਜ ਦਾ ਸਾਰਾ ਖ਼ਰਚਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਓਲਾ, ਫਲਿੱਪਕਾਰਟ ਤੇ ਐਮਾਜ਼ੋਨ ਵਾਲਿਆਂ ਨੂੰ ਪੰਜਾਬ 'ਚ ਦਫ਼ਤਰ ਬਣਾਉਣ ਲਈ ਕਿਹਾ ਜਾਵੇਗਾ। ਉਨ੍ਹਾਂ ਕਿਹਾ ਕਿ ਬਾਕੀ ਸਭ ਤਾਂ ਬਾਅਦ 'ਚ ਹੁੰਦਾ ਰਹੇਗਾ ਪਰ ਸਭ ਤੋਂ ਪਹਿਲਾਂ ਸਿਹਤ ਸਹੂਲਤਾਂ ਦਾ ਹੋਣਾ ਬੇਹੱਦ ਜ਼ਰੂਰੀ ਹੈ ਅਤੇ ਫਿਰ ਇਸ ਤੋਂ ਬਾਅਦ ਪੜ੍ਹਾਈ ਅਤੇ ਪੜ੍ਹਾਈ ਮੁਤਾਬਕ ਨੌਕਰੀ ਜ਼ਰੂਰੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਮਾਰਟ ਸਿਟੀ ਦੇ ਕੰਸਲਟੈਂਟਸ ਅਤੇ ਕੁਝ ਸਾਬਕਾ ਅਫ਼ਸਰਾਂ ’ਤੇ ਪਰਚਾ ਦਰਜ ਕਰ ਸਕਦੀ ਐ ਵਿਜੀਲੈਂਸ
NEXT STORY