ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨਾਲ ਮਿਲ ਕੇ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਨੂੰ 92 ਵਿਧਾਨ ਸਭਾ ਸੀਟਾਂ ਜਿੱਤ ਕੇ ਪੰਜਾਬ 'ਚ ਸਰਕਾਰ ਬਣਾਉਣ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਮੇਰਾ ਹੈਲੀਕਾਪਟਰ ਲੋਕਾਂ ਲਈ ਹੈ ਅਤੇ ਅੱਜ ਮੈਂ ਆਪਣਾ ਹੈਲੀਕਪਟਰ ਗੁਰਦਾਸਪੁਰ ਜ਼ਿਲ੍ਹੇ 'ਚ ਛੱਡ ਕੇ ਜਾ ਰਿਹਾ ਹਾਂ। ਮੇਰਾ ਕੋਈ ਨਹੀਂ ਮੈਂ ਕਾਰ 'ਤੇ ਚੱਲ ਜਾਵਾਂਗਾ। ਲੋਕਾਂ ਕਰਕੇ ਹੀ ਮੈਨੂੰ ਹੈਲੀਕਾਪਟਰ ਮਿਲਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ 14 ਪਿੰਡਾਂ ਨੂੰ ਖਾਲੀ ਕਰਵਾਉਣ ਦੇ ਆਦੇਸ਼ ਜਾਰੀ
ਉਨ੍ਹਾਂ ਕਿਹਾ ਕਿ ਇੱਥੇ ਲੋਕ ਹੜ੍ਹ ਨਾਲ ਬਹੁਤ ਪ੍ਰਭਾਵਿਤ ਹੋਏ ਹਨ। ਇਹ ਘਰਾਂ 'ਚ ਫਸੇ ਲੋਕਾਂ ਲਈ ਰਾਸ਼ਨ, ਦਵਾਈਆਂ ਤੇ ਹੋਰ ਸਹੂਲਤਾਂ ਪਹੁੰਚਾਉਣ ਦਾ ਕੰਮ ਕਰੇਗਾ। ਇਸ ਐਲਾਨ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਰਾਹਤ ਤੇ ਉਮੀਦ ਦੀ ਲਹਿਰ ਦਿਖਾਈ ਦਿੱਤੀ।
ਇਹ ਵੀ ਪੜ੍ਹੋ- ਪੰਜਾਬ 'ਚ ਆ ਗਈ ਇਕ ਹੋਰ ਵੱਡੀ ਆਫਤ, ਮਾਧੋਪੁਰ ਹੈੱਡਵਰਕਸ ਦੇ ਟੁੱਟੇ ਗੇਟ
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਪਹਿਲਾਂ ਬਹਿਰਾਮਪੁਰ ਸ਼ਹਿਰ ਪਹੁੰਚੇ ਪਰ ਅਗਲੇ ਪਿੰਡਾਂ ਵਿੱਚ ਪਾਣੀ ਦਾ ਪੱਧਰ ਉੱਚਾ ਹੋਣ ਕਾਰਨ ਬਹਿਰਾਮਪੁਰ ਸ਼ਹਿਰ ਤੋਂ ਪਰੇ ਪਿੰਡਾਂ ਤੱਕ ਨਹੀਂ ਪਹੁੰਚ ਸਕੇ। ਇਸ ਮੌਕੇ ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨਾਲ ਗੱਲਬਾਤ ਕੀਤੀ ਜੋ ਵੱਡੀ ਗਿਣਤੀ ਵਿੱਚ ਇੱਥੇ ਪਹੁੰਚੇ ਸਨ ਅਤੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਲੋਕਾਂ ਦੇ ਨਾਲ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਅਧਿਕਾਰੀਆਂ ਨੂੰ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਾੜੀ ਰਾਜਾਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੂਬੇ ਵਿੱਚ ਇਹ ਸਥਿਤੀ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕੰਮ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਦੀਨਾ ਨਗਰ ਤੋਂ ਸ਼ਮਸ਼ੇਰ ਸਿੰਘ ਅਤੇ ਵੱਡੀ ਗਿਣਤੀ ਵਿੱਚ 'ਆਪ' ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।
ਇਹ ਵੀ ਪੜ੍ਹੋ- ਪੰਜਾਬ ਦੇ ਪਿੰਡਾਂ ਵਿਚ ਹੋ ਰਹੀਆਂ ਅਨਾਊਂਸਮੈਂਟਾਂ, ਲੋਕਾਂ ਨੂੰ ਕੀਤਾ ਜਾ ਰਿਹਾ ਅਲਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਖੜਾ ਡੈਮ ਤੋਂ ਆਈ ਵੱਡੀ ਖ਼ਬਰ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਖ਼ਾਸ ਅਪੀਲ
NEXT STORY