ਜਲੰਧਰ (ਧਵਨ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਭਾਜਪਾ ’ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਤਾਨਾਸ਼ਾਹੀ ਦੀ ਵੀ ਕੋਈ ਹੱਦ ਹੁੰਦੀ ਹੈ। ਹੁਣ ਤਿਹਾੜ ਜੇਲ 'ਚ ਹਿਰਾਸਤ ਵਿਚ ਅਰਵਿੰਦ ਕੇਜਰੀਵਾਲ ਦੀ ਇਨਸੁਲਿਨ ਤੱਕ ਰੋਕ ਦਿੱਤੀ ਗਈ ਹੈ।
ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ 30 ਸਾਲ ਤੋਂ ਸ਼ੂਗਰ ਦੇ ਮਰੀਜ਼ ਹਨ ਅਤੇ ਉਨ੍ਹਾਂ ਨੂੰ ਰੋਜ਼ਾਨਾ 54 ਯੂਨਿਟ ਇਨਸੁਲਿਨ ਲੈਣੀ ਹੁੰਦੀ ਹੈ ਪਰ ਜੇਲ੍ਹ ਪ੍ਰਸ਼ਾਸਨ ਉਨ੍ਹਾਂ ਨੂੰ ਇਨਸੁਲਿਨ ਨਹੀਂ ਲੈਣ ਦੇ ਰਿਹਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਦੇ ਵਤੀਰੇ ਕਾਰਨ ਇਸ ਸਮੇਂ ਅਰਵਿੰਦ ਕੇਜਰੀਵਾਲ ਦਾ ਸ਼ੂਗਰ ਲੈਵਲ 300 ਤਕ ਪਹੁੰਚ ਗਿਆ ਹੈ, ਜੋ ਕਿ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਇਕ ਚਿੰਤਾ ਵਾਲੀ ਗੱਲ ਹੈ।
ਇਹ ਵੀ ਪੜ੍ਹੋ- ਦਿਲਰੋਜ਼ ਕਤਲਕਾਂਡ 'ਚ ਆਏ ਇਤਿਹਾਸਕ ਫ਼ੈਸਲੇ 'ਚ ਪੁਲਸ ਦਾ ਰਿਹੈ ਅਹਿਮ ਯੋਗਦਾਨ, ਜਾਣੋ ਕੀ ਸੀ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ ਇਸ ਪਹਿਲਾਂ ਵੀ ਮੁੱਖ ਮੰਤਰੀ ਨੇ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਭਾਜਪਾ ਅਤੇ ਜੇਲ੍ਹ ਪ੍ਰਸ਼ਾਸਨ ’ਤੇ ਨਿਸ਼ਾਨਾ ਲਾਇਆ ਸੀ। ਉਨ੍ਹਾਂ ਤਾਂ ਕੇਂਦਰ ਸਰਕਾਰ ’ਤੇ ਇਹ ਵੀ ਦੋਸ਼ ਲਾਇਆ ਸੀ ਕਿ ਉਹ ਜੇਲ੍ਹ ਵਿਚ ਕੇਜਰੀਵਾਲ ਦੇ ਨਾਲ ਅੱਤਵਾਦੀ ਤੋਂ ਵੀ ਭੈੜਾ ਸਲੂਕ ਕਰ ਰਹੀ ਹੈ ਅੇਤ ਉਨ੍ਹਾਂ ਨੂੰ ਜੇਲ੍ਹ ਵਿਚ ਸਹੂਲਤਾਂ ਤੋਂ ਵਾਂਝਿਆ ਰੱਖਿਆ ਜਾ ਰਿਹਾ ਹੈ। ਹੁਣ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਦਾ ਸ਼ੂਗਰ ਲੈਵਲ ਵਧਣ ਦੀ ਖ਼ਬਰ ਮਿਲਦੇ ਹੀ ਮੁੱਖ ਮੰਤਰੀ ਨੇ ਇਕ ਵਾਰ ਫਿਰ ਤੋਂ ਜੇਲ੍ਹ ਪ੍ਰਸ਼ਾਸਨ ਅਤੇ ਸਰਕਾਰ ’ਤੇ ਹੱਲਾ ਬੋਲ ਦਿੱਤਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੌਸਮ ਦਿਨ ਵੇਲੇ ਰਿਹਾ ਗਰਮ, ਰਾਤ ਨੂੰ ਮੀਂਹ ਨਾਲ ਹੋਇਆ ਠੰਡਾ
NEXT STORY