ਚੰਡੀਗੜ੍ਹ : ਰਾਜਾ ਵੜਿੰਗ ਵੱਲੋਂ ਕੀਤੇ ਗਏ ਟਵੀਟ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿੱਖਾ ਜਵਾਬ ਦਿੱਤਾ ਹੈ। ਉਨ੍ਹਾਂ ਨੇ 'ਐਕਸ' 'ਤੇ ਇਕ ਪੋਸਟ ਕਰਦਿਆਂ ਰਾਜਾ ਵੜਿੰਗ ਨੂੰ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਨਾ ਕਰਨ। ਸੁਪਰੀਮ ਕੋਰਟ 'ਚ ਦਾਇਰ ਕੀਤੀ ਗਈ ਪਟੀਸ਼ਨ 'ਚ ਕਿਸਾਨਾਂ ਨੂੰ ਝੋਨੇ ਵਾਂਗ ਹੋਰ ਫ਼ਸਲਾਂ 'ਤੇ ਐੱਮ.ਐੱਸ.ਪੀ. ਦੇਣ ਦੀ ਮੰਗ ਕੀਤੀ ਗਈ ਹੈ, ਨਾ ਕਿ ਝੋਨੇ 'ਤੇ ਮਿਲਣ ਵਾਲੀ ਐੱਮ.ਐੱਸ.ਪੀ ਨੂੰ ਖ਼ਤਮ ਕਰਨ ਦੀ।
ਉਨ੍ਹਾਂ ਕਿਹਾ, ''ਰਾਜਾ ਵੜਿੰਗ ਜੀ ਪੰਜਾਬੀਆਂ ਨੂੰ ਗੁਮਰਾਹ ਨਾ ਕਰੋ ..ਇਹ ਪੰਜਾਬ ਸਰਕਾਰ ਦਾ ਪੱਖ (affidavit) ਹੈ ਸੁਪਰੀਮ ਕੋਰਟ ਵਿੱਚ ਕਿ ਝੋਨੇ ਦੇ ਵਾਂਗ ਹੋਰ ਫਸਲਾਂ 'ਤੇ ਵੀ MSP ਦਿੱਤੀ ਜਾਵੇ…ਬੱਸਾਂ ਦੀਆਂ ਬਾਡੀਆਂ ਦੀ ਚਿੱਠੀ ਅਤੇ ਸੁਪਰੀਮ ਕੋਰਟ 'ਚ ਪੰਜਾਬ ਦੇ ਪੱਖ 'ਚ ਚਿੱਠੀ 'ਚ ਫਰਕ ਹੁੰਦੈ..ਕਾਂਗਰਸ ਕਾਹਲੀਆਂ ਨੇ ਈ ਡੋਬੀ ਐ..''
ਇਹ ਵੀ ਪੜ੍ਹੋ : ਕਿਸ਼ਤਾਂ 'ਚ ਰਿਸ਼ਵਤ ਲੈਣ ਵਾਲਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ, ਪਹਿਲਾਂ ਲੈ ਚੁੱਕਾ ਸੀ 3,000
ਇਸ ਨਾਲ ਉਨ੍ਹਾਂ ਸੁਪਰੀਮ ਕੋਰਟ 'ਚ ਪੰਜਾਬ ਸਰਕਾਰ 'ਚ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਵੱਲੋਂ ਪਾਈ ਗਈ ਪਟੀਸ਼ਨ ਦੀ ਵੀ ਤਸਵੀਰ ਸਾਂਝੀ ਕੀਤੀ, ਜਿਸ 'ਚ ਲਿਖਿਆ ਗਿਆ ਹੈ ਕਿ ਪਿਛਲੇ 40 ਸਾਲ ਤੋਂ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਫ਼ਸਲ 'ਤੇ MSP ਦਿੱਤੀ ਜਾ ਰਹੀ ਹੈ। ਇਸ ਕਾਰਨ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਤੋਂ ਕਾਫ਼ੀ ਫਾਇਦਾ ਵੀ ਹੋ ਰਿਹਾ ਹੈ। ਕਿਸਾਨਾਂ ਨੂੰ ਝੋਨੇ ਤੋਂ ਇਲਾਵਾ ਹੋਰ ਫ਼ਸਲਾਂ ਬੀਜਣ ਲਈ ਉਤਸ਼ਾਹਿਤ ਕਰਨ ਲਈ ਬਾਕੀ ਫਸਲਾਂ 'ਤੇ ਵੀ MSP ਨੂੰ ਯਕੀਨੀ ਬਣਾਉਣਾ ਪਵੇਗਾ, ਤਾਂ ਜੋ ਕਿਸਾਨ ਝੋਨੇ ਨੂੰ ਬਦਲ ਕੇ ਬਾਕੀ ਫ਼ਸਲਾਂ ਨੂੰ ਵੀ ਬੇਝਿਜਕ ਹੋ ਕੇ ਬੀਜ ਸਕਣ ਤੇ ਲਾਭ ਕਮਾ ਸਕਣ। ਇਸ ਤਰ੍ਹਾਂ ਕਰਨ ਨਾਲ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਬਚਿਆ ਜਾ ਸਕੇਗਾ। ਇਸ ਬਾਰੇ 11 ਜੁਲਾਈ 2020 ਨੂੰ ਪੰਜਾਬ ਦੇ ਮੁੱਖ ਸਕੱਤਰ ਵੱਲੋਂ ਐਫੀਡੇਵਿਟ ਪਹਿਲਾਂ ਹੀ ਜਮ੍ਹਾ ਕਰਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਵਿਦਿਆਰਥੀਆਂ ਦੇ ਰੋਹ ਅੱਗੇ ਝੁਕਿਆ PU ਪ੍ਰਸ਼ਾਸਨ, ਪ੍ਰੋ. ਸੁਰਜੀਤ ਸਿੰਘ ਨੂੰ ਕੀਤਾ ਸਸਪੈਂਡ
ਦੱਸ ਦੇਈਏ ਕਿ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨੇ ਬੀਤੇ ਦਿਨ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਟਵੀਟ ਕਰਦਿਆਂ ਪੰਜਾਬ ਸਰਕਾਰ 'ਤੇ ਇਲਜ਼ਾਮ ਲਗਾਇਆ ਸੀ ਕਿ ਪੰਜਾਬ ਸਰਕਾਰ ਸੁਪਰੀਮ ਕੋਰਟ 'ਚ ਜਾ ਕੇ ਝੋਨੇ 'ਤੇ ਮਿਲਣ ਵਾਲੀ ਐੱਮ.ਐੱਸ.ਪੀ. ਨੂੰ ਖ਼ਤਮ ਕਰਨਾ ਚਾਹੁੰਦੀ ਹੈ ਤੇ ਪੰਜਾਬ ਸਰਕਾਰ ਪੰਜਾਬੀਆਂ ਨਾਲ ਧੋਖਾ ਕਰ ਰਹੀ ਹੈ।
ਇਹ ਵੀ ਪੜ੍ਹੋ : 30 ਹਜ਼ਾਰ ਰਿਸ਼ਵਤ ਲੈਂਦਾ ਜੰਗਲਾਤ ਵਿਭਾਗ ਦਾ ਅਫ਼ਸਰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੇਲ੍ਹ 'ਚ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਬਾਰੇ ਹਾਈਕੋਰਟ 'ਚ ਸੁਣਵਾਈ, ਦੁਪਹਿਰ 2 ਵਜੇ ਤੱਕ ਮੰਗਿਆ ਜਵਾਬ
NEXT STORY