ਦਿੜ੍ਹਬਾ : ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਨਵੇਂ ਤਹਿਸੀਲ ਕੰਪਲੈਕਸ ਦੀ ਇਮਾਰਤ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸੇ ਤਹਿਸੀਲ ਕੰਪਲੈਕਸ 'ਚ ਸਾਰੇ ਦਫ਼ਤਰ ਹਨ ਅਤੇ ਲੋਕਾਂ ਦੇ ਸਾਰੇ ਕੰਮ ਇੱਕੋ ਇਮਾਰਤ 'ਚ ਹੋ ਜਾਇਆ ਕਰਨਗੇ ਅਤੇ ਇਹ ਕੰਮ ਸਾਰੇ ਪੰਜਾਬ 'ਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਜੋ ਇਮਾਰਤਾਂ ਬਣ ਰਹੀਆਂ ਹਨ, ਉਹ ਬਿਲਕੁਲ ਆਧੁਨਿਕ ਤਰੀਕੇ ਦੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ, ਮਿਲੇਗਾ ਵੱਡਾ ਫ਼ਾਇਦਾ
ਉਨ੍ਹਾਂ ਕਿਹਾ ਕਿ ਇਸ ਨਵੀਂ ਇਮਾਰਤ 'ਚ ਸਾਰੇ ਅਫ਼ਸਰ ਬੈਠੇ ਹਨ ਅਤੇ ਲੋਕਾਂ ਨੂੰ ਵੱਖ-ਵੱਖ ਦਫ਼ਤਰਾਂ 'ਚ ਧੱਕੇ ਨਹੀਂ ਖਾਣੇ ਪੈਣਗੇ। ਉਨ੍ਹਾਂ ਨੇ ਲੋਕਾਂ ਨੂੰ ਵੀ ਰਲ-ਮਿਲ ਕੇ ਰਹਿਣ ਦੀ ਅਪੀਲ ਕੀਤੀ ਤਾਂ ਜੋ ਤਹਿਸੀਲ ਕੰਪਲੈਕਸ ਵਿਖੇ ਲੜਾਈ-ਝਗੜੇ ਦੇ ਮਾਮਲਿਆਂ 'ਚ ਆਉਣ ਦੀ ਲੋੜ ਘੱਟ ਪਵੇ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀ ਸਖ਼ਤ ਪਾਬੰਦੀ, ਇਸ ਤਾਰੀਖ਼ ਤੱਕ ਲਾਗੂ ਰਹਿਣਗੇ ਹੁਕਮ
ਉਨ੍ਹਾਂ ਕਿਹਾ ਕਿ ਜੋ ਕੁੱਝ ਵੀ ਨਵਾਂ ਬਣ ਰਿਹਾ ਹੈ, ਉਹ ਆਉਣ ਵਾਲੀਆਂ ਪੀੜ੍ਹੀਆਂ ਲਈ ਬਣ ਰਿਹਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਨਵੀਂ ਬਣੀ ਇਮਾਰਤ 'ਤੇ 10 ਕਰੋੜ, 80 ਲੱਖ ਰੁਪਏ ਦਾ ਖ਼ਰਚਾ ਆਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਘਰਾਂ 'ਚੋਂ ਗਰੀਬੀਆਂ ਕੱਢਣੀਆਂ ਅਤੇ ਲੋਕਾਂ ਨੂੰ ਖ਼ੁਸ਼ੀ ਦੇਣੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
7 ਘੰਟੇ ਕਾਫੀ ਅਹਿਮ, ਸਕੂਲ-ਕਾਲਜ ਬੰਦ, ਪੰਜਾਬ 'ਚ ਪਵੇਗਾ ਮੀਂਹ
NEXT STORY