Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    6:53:48 PM

  • robbery assault girl child family

    ਨਾਭਾ : ਲੁੱਟ ਦੀ ਸ਼ਿਕਾਇਤ ਕਰਨ 'ਤੇ ਲੁਟੇਰਿਆਂ ਨੇ...

  • electricity bill electricity department punjab

    ਪੰਜਾਬ : 4 ਮਹੀਨਿਆਂ ਦੇ ਇਕੱਠੇ ਆਏ ਬਿਜਲੀ ਬਿੱਲ,...

  • pspcl officials chairman

    ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ...

  • donald trump signs tariff bill

    ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਰੋੜਾਂ ਲੋਕਾਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ

PUNJAB News Punjabi(ਪੰਜਾਬ)

ਕਰੋੜਾਂ ਲੋਕਾਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ

  • Edited By Shivani Bassan,
  • Updated: 03 Sep, 2024 05:49 PM
Chandigarh
cm mann gave information about the property bill 2024
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਪੰਜਾਬ ਦੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਇਤਿਹਾਸਕ ਬਿੱਲ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਨੂੰ ਸਰਬਸੰਮਤੀ ਨਾਲ ਪਾਸ ਕਰਦਿਆਂ ਪਲਾਟ ਦੀ ਰਜਿਸਟਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਨੂੰ ਖ਼ਤਮ ਕਰ ਦਿੱਤਾ। ਵਿਧਾਨ ਸਭਾ ਦੇ ਸਦਨ ਵਿੱਚ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਉਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੋਧ ਦਾ ਮਕਸਦ ਜਿੱਥੇ ਗੈਰ-ਕਨੂੰਨੀ ਕਲੋਨੀਆਂ ਉਤੇ ਸ਼ਿਕੰਜਾ ਕੱਸਣਾ ਹੈ, ਉਥੇ ਹੀ ਛੋਟੇ ਪਲਾਟ ਮਾਲਕਾਂ ਨੂੰ ਰਾਹਤ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਬਿੱਲ ਨਾਲ ਆਮ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ ਕਿਉਂ ਜੋ ਇਸ ਸੋਧ ਨਾਲ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟਰੀ ਕਰਵਾਉਣ ਵਿੱਚ ਦਰਪੇਸ਼ ਸਮੱਸਿਆ ਖ਼ਤਮ ਹੋ ਜਾਵੇਗੀ ਅਤੇ ਅਣ-ਅਧਿਕਾਰਤ ਕਲੋਨੀਆਂ ਉਤੇ ਰੋਕ ਲੱਗੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੋਧ ਕਸੂਰਵਾਰ ਲੋਕਾਂ ਲਈ ਜੁਰਮਾਨੇ ਅਤੇ ਸਜ਼ਾ ਦੀ ਵਿਵਸਥਾ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਫੈਸਲੇ ਦਾ ਮਨੋਰਥ ਆਮ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।

ਇਹ ਵੀ ਪੜ੍ਹੋ- ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਸ਼ਗਨਾ ਦੀ ਮਹਿੰਦੀ ਵੀ ਨਹੀਂ ਲੱਥੀ ਕਿ ਕੁੜੀ ਨਾਲ ਵਾਪਰ ਗਿਆ ਭਾਣਾ (ਵੀਡੀਓ)

ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਸੋਧ ਮੁਤਾਬਕ ਕੋਈ ਵੀ ਵਿਅਕਤੀ ਜਿਸ ਨੇ ਮਿਤੀ 31 ਜੁਲਾਈ, 2024 ਤੱਕ ਅਣ-ਅਧਿਕਾਰਤ ਕਲੋਨੀ ਵਿੱਚ ਸਥਿਤ 500 ਵਰਗ ਗਜ਼ ਤੱਕ ਦੇ ਖੇਤਰ ਲਈ, ਇੱਕ ਪਾਵਰ ਆਫ਼ ਅਟਾਰਨੀ, ਸਟੈਂਪ ਪੇਪਰ 'ਤੇ ਵੇਚਣ ਲਈ ਇਕਰਾਰਨਾਮਾ ਜਾਂ ਕੋਈ ਹੋਰ ਅਜਿਹਾ ਦਸਤਾਵੇਜ਼ ਜਿਸ ਨੂੰ ਸਰਕਾਰ ਨੋਟੀਫਿਕੇਸ਼ਨ ਦੁਆਰਾ ਨਿਰਧਾਰਤ ਕਰ ਸਕਦੀ ਹੈ, ਰਾਹੀਂ ਇਕਰਾਰਨਾਮਾ ਕੀਤਾ ਹੈ, ਉਸ ਰਕਬੇ ਲਈ ਐਨ.ਓ.ਸੀ. ਦੀ ਲੋੜ ਨਹੀਂ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਜਾਇਦਾਦ ਦਾ ਮਾਲਕ ਆਪਣੇ ਪਲਾਟ ਦੀ ਰਜਿਸਟਰੀ ਸਬੰਧਤ ਰਜਿਸਟਰਾਰ ਜਾਂ ਸਬ-ਰਜਿਸਟਰਾਰ ਜਾਂ ਸੰਯੁਕਤ ਸਬ-ਰਜਿਟਰਾਰ ਕੋਲ ਕਰਵਾ ਸਕਦਾ ਹੈ ਅਤੇ ਅਜਿਹੇ ਰਕਬੇ ਨੂੰ ਰਜਿਸਟਰ ਕਰਵਾਉਣ ਸਬੰਧੀ ਇਹ ਛੋਟ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਰਾਹੀਂ ਨੋਟੀਫਾਈ ਕੀਤੀ ਗਈ ਮਿਤੀ ਤੱਕ ਲਾਗੂ ਹੋਵੇਗੀ। ਇਸ ਰਜਿਸਟ੍ਰੇਸ਼ਨ ਲਈ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਸਬੰਧਤ ਵਿਕਾਸ ਅਥਾਰਟੀ ਜਾਂ ਸਥਾਨਕ ਸਰਕਾਰ ਵਿਭਾਗ ਦੀ ਸਬੰਧਤ ਸਥਾਨਕ ਸ਼ਹਿਰੀ ਸੰਸਥਾ ਤੋਂ ਐਨ.ਓ.ਸੀ. ਪ੍ਰਾਪਤ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਵਿਕਰੀ ਦਸਤਾਵੇਜ਼ ਦੀ ਸੂਚਨਾ ਰਜਿਸਟਰਾਰ ਜਾਂ ਸਬ-ਰਜਿਸਟਰਾਰ ਜਾਂ ਸੰਯੁਕਤ ਸਬ-ਰਜਿਸਟਰਾਰ ਵੱਲੋਂ ਸਬੰਧਤ ਅਥਾਰਟੀ ਨੂੰ ਮੁਹੱਈਆ ਕਰਵਾਈ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਉਪਰੋਕਤ ਅਨੁਸਾਰ ਦਿੱਤੀ ਗਈ ਛੋਟ ਦੀ ਨੋਟੀਫਾਈ ਕੀਤੀ ਗਈ ਮਿਤੀ ਬੀਤ ਜਾਣ ਉਪਰੰਤ ਵੀ ਜੇਕਰ ਇਸ ਜਾਇਦਾਦ ਨੂੰ ਅੱਗੇ ਵੰਡਿਆ ਨਹੀਂ ਗਿਆ ਹੈ ਤਾਂ ਰਜਿਸਟਰਾਰ ਜਾਂ ਸਬ-ਰਜਿਸਟਰਾਰ ਜਾਂ ਸੰਯੁਕਤ ਸਬ-ਰਜਿਟਰਾਰ ਵੱਲੋਂ ਅਜਿਹੀ ਜਾਇਦਾਦ ਦੇ ਸਬੰਧ ਵਿੱਚ ਅਗਲੀਆਂ ਵਿਕਰੀ ਡੀਡਾਂ ਨੂੰ ਸਬੰਧਤ ਵਿਕਾਸ ਅਥਾਰਟੀਆਂ/ਸਥਾਨਕ ਸਰਕਾਰ ਦੀ ਸੂਚਨਾ ਹਿੱਤ ਰਜਿਸਟਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ-  ਸੈਲੂਨ ਤੇ ਸਪਾ ਸੈਂਟਰ 'ਚ ਪੁਲਸ ਦੀ ਰੇਡ, ਇਤਰਾਜ਼ਯੋਗ ਹਾਲਤ 'ਚ ਮਿਲੇ ਕੁੜੀਆਂ-ਮੁੰਡੇ

ਮੁੱਖ ਮੰਤਰੀ ਨੇ ਕਿਹਾ ਕਿ ਐਕਟ ਅਧੀਨ ਰਜਿਸਟਰਡ ਕੋਈ ਵੀ ਵਿਅਕਤੀ ਜਾਂ ਪ੍ਰਮੋਟਰ ਜਾਂ ਉਸ ਦਾ ਏਜੰਟ ਅਤੇ ਕੋਈ ਵੀ ਹੋਰ ਪ੍ਰਮੋਟਰ, ਜੋ ਬਿਨਾਂ ਕਿਸੇ ਵਾਜਬ ਕਾਰਨ ਦੇ, ਐਕਟ ਦੀ ਧਾਰਾ-5 ਦੇ ਉਪਬੰਧਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਹਿੰਦਾ ਹੈ ਜਾਂ ਉਲੰਘਣਾ ਕਰਦਾ ਹੈ ਤਾਂ ਦੋਸ਼ੀ ਪਾਏ ਜਾਣ 'ਤੇ ਉਸ ਨੂੰ ਘੱਟੋ-ਘੱਟ 25 ਲੱਖ ਰੁਪਏ ਜੁਰਮਾਨਾ ਹੋ ਸਕਦਾ ਹੈ ਜਿਸ ਨੂੰ ਪੰਜ ਕਰੋੜ ਰੁਪਏ ਤੱਕ ਵਧਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਉਸ ਨੂੰ ਘੱਟੋ-ਘੱਟ ਪੰਜ ਸਾਲ ਦੀ ਕੈਦ ਦੀ ਸਜ਼ਾ ਦਿੱਤੀ ਜਾਵੇਗੀ ਜਿਸ ਨੂੰ ਦਸ ਸਾਲ ਤੱਕ ਵਧਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗੈਰ-ਕਨੂੰਨੀ ਕਾਲੋਨਾਈਜ਼ਰਾਂ ਨੇ ਲੋਕਾਂ ਨੂੰ ਸਬਜ਼ਬਾਗ ਦਿਖਾ ਕੇ ਲੁੱਟ ਕੀਤੀ ਅਤੇ ਉਨ੍ਹਾਂ ਨੇ ਬਿਨਾਂ ਮਨਜ਼ੂਰੀ ਤੋਂ ਕਲੋਨੀਆਂ ਵੇਚ ਦਿੱਤੀਆਂ ਜਦਕਿ ਇਹ ਕਲੋਨੀਆਂ ਸਟਰੀਟ ਲਾਈਟਾਂ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਤੋਂ ਸੱਖਣੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਵੱਸ ਹੋਏ ਲੋਕ ਇਨ੍ਹਾਂ ਕਲੋਨੀਆਂ ਵਿੱਚ ਲੋੜੀਦੀਆਂ ਸਹੂਲਤਾਂ ਹਾਸਲ ਕਰਨ ਲਈ ਖੱਜਲ-ਖੁਆਰ ਹੁੰਦੇ ਹਨ। 

ਮੁੱਖ ਮੰਤਰੀ ਨੇ ਕਿਹਾ ਕਿ ਕਾਲੋਨਾਈਜ਼ਰ ਗੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕਰਦੇ ਹਨ ਪਰ ਉਨ੍ਹਾਂ ਦੀਆਂ ਗਲਤ ਕਾਰਵਾਈਆਂ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਤਿੰਨ ਵਾਰ ਗੈਰ-ਕਾਨੂੰਨੀ ਕਾਲੋਨੀਆਂ ਨੂੰ ਰੈਗੂਲਰ ਕੀਤਾ ਜਦਕਿ ਹਰ ਵਾਰ ਇਹ ਸ਼ਰਤ ਲਾਈ ਗਈ ਸੀ ਕਿ ਇਹ ਰਾਹਤ ਆਖ਼ਰੀ ਵਾਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੇ ਸਭ ਤੋਂ ਤਜਰਬੇਕਾਰ ਮੁੱਖ ਮੰਤਰੀਆਂ ਵਿੱਚੋਂ ਇੱਕ ਹੋਣ ਕਾਰਨ ਉਨ੍ਹਾਂ ਨੇ ਇਹ ਫੈਸਲਾ ਆਮ ਲੋਕਾਂ ਦੇ ਪਲਾਟਾਂ ਨੂੰ ਕਾਨੂੰਨੀ ਜਾਮਾ ਪਹਿਨਾਉਣ ਲਈ ਲਿਆ ਹੈ, ਨਾ ਕਿ ਗੈਰ-ਕਾਨੂੰਨੀ ਕਲੋਨੀਆਂ ਨੂੰ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਿਵੇਸ਼ਕਾਂ ਨੂੰ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਦੀ ਸਹੂਲਤ ਦੇਣ ਲਈ ਰੰਗਦਾਰ ਅਸ਼ਟਾਮ ਪੇਪਰ ਪੇਸ਼ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਇਹ ਯਕੀਨੀ ਹੋਵੇਗਾ ਕਿ ਜ਼ਮੀਨ ਦੀ ਵਰਤੋਂ ਸਿਰਫ਼ ਉਸ ਮਕਸਦ ਲਈ ਹੀ ਕੀਤੀ ਜਾਵੇ, ਜਿਸ ਲਈ ਨਿਵੇਸ਼ਕਾਂ ਨੇ ਪ੍ਰਵਾਨਗੀਆਂ ਮੰਗੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਲੰਮੇ ਕੁਸ਼ਾਸਨ ਦੌਰਾਨ ਨਾਜਾਇਜ਼ ਕਾਲੋਨੀਆਂ ਵਿੱਚ ਵਾਧਾ ਹੋਇਆ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਨਾਜਾਇਜ਼ ਕਾਲੋਨਾਈਜ਼ਰਾਂ ਦੀ ਸਰਪ੍ਰਸਤੀ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਬਿੱਲ ਨਾਲ ਉਨ੍ਹਾਂ ਕਰੋੜਾਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ, ਜਿਨ੍ਹਾਂ ਨੇ ਆਪਣੀ ਮਿਹਨਤ ਦੀ ਕਮਾਈ ਨੂੰ ਗਲਤੀ ਨਾਲ ਗੈਰ-ਕਾਨੂੰਨੀ ਕਾਲੋਨੀਆਂ ਵਿੱਚ ਲਾ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਭੋਲੇ-ਭਾਲੇ ਲੋਕਾਂ ਨੇ ਆਪਣਾ ਪੈਸਾ ਘਰ ਬਣਾਉਣ ਲਈ ਲਾਇਆ ਸੀ ਪਰ ਨਾਜਾਇਜ਼ ਕਾਲੋਨੀਆਂ ਕਾਰਨ ਮੁਸ਼ਕਲਾਂ ਵਿੱਚ ਘਿਰ ਗਏ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਇਲਾਕੇ 'ਚ ਧੜੱਲੇ ਨਾਲ ਚੱਲ ਰਿਹੈ ਜਿਸਮ ਫਿਰੋਸ਼ੀ ਤੇ ਨਸ਼ੇ ਦਾ ਕਾਲਾ ਧੰਦਾ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੈਰ-ਕਾਨੂੰਨੀ ਕਾਲੋਨਾਈਜ਼ਰਾਂ ਨੂੰ ਪਨਾਹ ਦੇਣ ਵਾਲੇ ਆਗੂਆਂ ਨੂੰ ਜਨਤਾ ਕਦੇ ਵੀ ਮੁਆਫ਼ ਨਹੀਂ ਕਰੇਗੀ ਅਤੇ ਲੋਕ ਉਨ੍ਹਾਂ ਨੂੰ ਪਹਿਲਾਂ ਹੀ ਬਾਹਰ ਦਾ ਦਰਵਾਜ਼ਾ ਦਿਖਾ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਆਗੂ ਆਪਣੇ ਕੀਤੇ ਮਾੜੇ ਕੰਮਾਂ ਦੀ ਮੁਆਫ਼ੀ ਮੰਗ ਰਹੇ ਹਨ, ਜਦੋਂ ਕਿ ਉਨ੍ਹਾਂ ਨੂੰ ਖ਼ੁਦ ਨਹੀਂ ਪਤਾ ਕਿ ਉਨ੍ਹਾਂ ਨੇ ਕਿਹੜੀ ਗ਼ਲਤੀ ਕੀਤੀ ਹੈ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਇਹ ਆਗੂ ਹੁਣ ਆਪਣੇ ਕੀਤੇ ਦੀ ਮਾਫ਼ੀ ਮੰਗ ਰਹੇ ਹਨ ਪਰ ਇਨ੍ਹਾਂ ਨੂੰ ਇਕ ਗੱਲ ਚੇਤੇ ਰੱਖਣੀ ਚਾਹੀਦੀ ਹੈ ਕਿ ਗਲਤੀਆਂ ਲਈ ਤਾਂ ਮੁਆਫ਼ੀ ਮੰਗੀ ਜਾ ਸਕਦੀ ਹੈ ਪਰ ਗੁਨਾਹ ਮੁਆਫ਼ ਨਹੀਂ ਹੁੰਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਅਤੇ ਇੱਥੋਂ ਦੇ ਲੋਕਾਂ ਵਿਰੁੱਧ ਘਿਨਾਉਣੇ ਅਪਰਾਧ ਕੀਤੇ ਹਨ, ਜਿਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Vidhan Sabha
  • CM Mann
  • Punjab Apartment and Property Regulation Amendment Bill 2024
  • ਵਿਧਾਨ ਸਭਾ
  • CM ਮਾਨ
  • ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ 2024

30 ਨਸ਼ੀਲੀਆਂ ਗੋਲੀਆ ਸਮੇਤ ਇਕ ਕਾਬੂ

NEXT STORY

Stories You May Like

  • epfo employees government salary limit increased
    12 ਸਾਲ ਬਾਅਦ EPFO ਮੁਲਾਜ਼ਮਾਂ ਨੂੰ ਵੱਡੀ ਰਾਹਤ, ਸਰਕਾਰ ਨੇ ਤਨਖ਼ਾਹ ਹੱਦ 'ਚ ਕੀਤਾ ਵਾਧਾ
  • nepal  india  relief material  jaishankar
    ਹੜ੍ਹ ਦੀ ਮਾਰ ਝੱਲ ਰਹੇ ਨੇਪਾਲ ਨੂੰ ਭਾਰਤ ਨੇ ਭੇਜੀ 11 ਟਨ ਰਾਹਤ ਸਮੱਗਰੀ ! ਵਿਦੇਸ਼ ਮੰਤਰੀ ਨੇ ਦਿੱਤੀ ਜਾਣਕਾਰੀ
  • relief for absent punjab employees
    ਗੈਰ-ਹਾਜ਼ਰ ਰਹਿਣ ਵਾਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਰਾਹਤ, ਸਰਕਾਰ ਨੇ ਵਾਪਸ ਲਿਆ ਅਹਿਮ ਫ਼ੈਸਲਾ
  • australian govt provides relief from additional surcharges on card payments
    ਆਸਟ੍ਰੇਲੀਆਈ ਸਰਕਾਰ ਦਾ ਵੱਡਾ ਫੈਸਲਾ : ਕਾਰਡ ਭੁਗਤਾਨ ’ਤੇ ਲੱਗਣ ਵਾਲੇ ਵਾਧੂ ਸਰਚਾਰਜ ਨੂੰ ਲੈ ਕੇ ਦਿੱਤੀ ਰਾਹਤ
  • big relief for punjab chemists drug licenses extended till december 31
    ਪੰਜਾਬ ਦੇ ਕੈਮਿਸਟਾਂ ਲਈ ਵੱਡੀ ਰਾਹਤ, ਹੋਰ 3 ਮਹੀਨਿਆਂ ਦਾ ਮਿਲਿਆ ਸਮਾਂ
  • major relief for afghan medical students from lahore high court
    ਲਾਹੌਰ ਹਾਈ ਕੋਰਟ ਤੋਂ ਅਫ਼ਗਾਨੀ ਮੈਡੀਕਲ ਵਿਦਿਆਰਥੀਆਂ ਨੂੰ ਵੱਡੀ ਰਾਹਤ, ਦੇਸ਼ 'ਚੋਂ ਕੱਢਣ 'ਤੇ ਲਗਾਈ ਰੋਕ
  • relief for foreign investors investing in   government bonds    sebi
    ‘ਸਰਕਾਰੀ ਬਾਂਡ’ ’ਚ ਨਿਵੇਸ਼ ਕਰਨ ਵਾਲੇ ਵਿਦੇਸ਼ੀ ਨਿਵੇਸ਼ਕਾਂ ਨੂੰ ਵੱਡੀ ਰਾਹਤ, ਸੇਬੀ ਨੇ ਸੌਖਾਲੇ ਕੀਤੇ ਨਿਯਮ
  • lic to buy 9 99  stake in icici bank  rbi approves
    ICICI ਬੈਂਕ 'ਚ 9.99% ਹਿੱਸੇਦਾਰੀ ਖ਼ਰੀਦੇਗੀ LIC , RBI ਨੇ ਦਿੱਤੀ ਮਨਜ਼ੂਰੀ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • encounter between punjab police and murder suspect
      ਪੰਜਾਬ ਪੁਲਸ ਤੇ ਕਤਲ ਮਾਮਲੇ 'ਚ ਲੋੜੀਂਦੇ ਮੁਲਜ਼ਮ ਵਿਚਾਲੇ ਮੁਕਾਬਲਾ, ਗੋਲੀ ਲੱਗਣ...
    • union minister hardeep singh puri arrived in amritsar and met with traders
      ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਵਪਾਰੀਆਂ ਨਾਲ ਕੀਤੀ...
    • miri piri khalsa march
      ਮੀਰੀ-ਪੀਰੀ ਖਾਲਸਾ ਮਾਰਚ ਫਗਵਾੜਾ ਤੋਂ ਜੈਕਾਰਿਆਂ ਦੀ ਗੂੰਜ ਨਾਲ ਹੋਇਆ ਰਵਾਨਾ, ਵੱਡੀ...
    • 5 accused arrested with heroin worth lakhs of rupees
      ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
    • breach in canal near amritsar s chatiwind village
      ਖਤਰੇ ਦੀ ਘੰਟੀ! ਚਾਟੀਵਿੰਡ ਨੇੜੇ ਨਹਿਰ 'ਚ ਪੈ ਗਿਆ ਵੱਡਾ ਪਾੜ, ਇਲਾਕੇ ’ਚ ਦਾਖ਼ਲ...
    • major administrative reshuffle jalandhar shos of 6 police stations transferred
      ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
    • taxi driver murdered in chandigarh
      ਚੰਡੀਗੜ੍ਹ 'ਚ ਟੈਕਸੀ ਡਰਾਈਵਰ ਦਾ ਕਤਲ, ਸੜਕ ਕਿਨਾਰਿਓਂ ਮਿਲੀ ਲਾਸ਼
    • security check
      ਡੌਗ ਸਕੁਐਡ ਅਤੇ ਐਂਟੀ ਸੈਬੋਟੇਜ ਟੀਮਾਂ ਵਲੋਂ ਸਰਕਾਰੀ ਦਫ਼ਤਰਾਂ ਦੀ ਵਿਸ਼ੇਸ਼ ਸੁਰੱਖਿਆ...
    • vendor selling   heart attack paratha   files complaint against 31 people
      'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
    • shots fired in broad daylight in batala
      ਬਟਾਲਾ 'ਚ ਦਿਨ-ਦਿਹਾੜੇ ਚੱਲੀ ਗੋਲੀ, ਨੌਜਵਾਨ ਗੰਭੀਰ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +