ਚੰਡੀਗੜ੍ਹ/ਅੰਮ੍ਰਿਤਸਰ (ਵੈੱਬ ਡੈਸਕ): ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨਾਲ ਏਅਰ ਇੰਡੀਆ ਦੇ ਮੁਲਾਜ਼ਮਾਂ ਵੱਲੋਂ ਦਿੱਲੀ ਏਅਰਪੋਰਟ 'ਤੇ ਕੀਤੇ ਦੁਰਵਿਵਹਾਰ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਸਿੰਘ ਮਾਨ ਨੇ ਵੀ ਇਸ ਮਾਮਲੇ ਦੀ ਨਿਖੇਧੀ ਕਰਦਿਆਂ ਕੇਂਦਰ ਸਰਕਾਰ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੀਂਹ ਨਾਲ ਜੁੜੀ ਵੱਡੀ ਅਪਡੇਟ! ਜਾਣੋ ਕਦੋਂ ਹੋਵੇਗੀ ਬਰਸਾਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਸਾਡੀ ਸਤਿਕਾਰਤ ਸਖ਼ਸ਼ੀਅਤ ਹਨ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਇਸ ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ ਦੇ ਖ਼ਿਲਾਫ਼ ਮਿਸਾਲੀ ਕਾਰਵਾਈ ਦੀ ਮੰਗ ਕੀਤੀ ਹੈ ਤੇ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਦੀ ਵੀ ਅਪੀਲ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਬੱਸਾਂ 'ਚ ਮੁਫ਼ਤ ਸਫ਼ਰ ਕਰਨ ਵਾਲੀਆਂ ਬੀਬੀਆਂ ਲਈ ਰਾਹਤ ਭਰੀ ਖ਼ਬਰ
CM ਮਾਨ ਨੇ ਟਵੀਟ ਕੀਤਾ, "ਸਿੱਖ ਕੌਮ ਦੇ ਸਰਵਉੱਚ ਪਵਿੱਤਰ ਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹੈੱਡ ਗ੍ਰੰਥੀ ਸਤਿਕਾਰਯੋਗ ਗਿਆਨੀ ਰਘਬੀਰ ਸਿੰਘ ਜੀ ਨਾਲ ਏਅਰ ਇੰਡੀਆ ਤੇ ਉਸ ਦੇ ਕਰਮਚਾਰੀਆਂ ਵੱਲੋਂ ਨਿੰਦਣਯੋਗ ਵਿਵਹਾਰ ਕੀਤੇ ਜਾਣ ਦੀ ਘਟਨਾ ਬਾਰੇ ਜਾਣਕਾਰੀ ਮਿਲੀ ਹੈ। ਸਿੰਘ ਸਾਹਿਬ ਸਾਡੀ ਸਤਿਕਾਰਤ ਸਖ਼ਸ਼ੀਅਤ ਹਨ, ਉਨ੍ਹਾਂ ਨਾਲ ਕੀਤੇ ਅਜਿਹੇ ਵਰਤਾਰੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹਾਂ ਅਤੇ ਕੇਂਦਰ ਸਰਕਾਰ ਤੋਂ ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ ਦੇ ਖ਼ਿਲਾਫ਼ ਮਿਸਾਲੀ ਕਾਰਵਾਈ ਕਰਨ ਦੀ ਮੰਗ ਕਰਦਾ ਹਾਂ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਹੋਣ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab : ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਨਵੇਂ ਹੁਕਮ ਜਾਰੀ
NEXT STORY