ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਰਿਸ਼ਵਤਖੋਰੀ ਦੇ ਮਾਮਲੇ 'ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਲਟੀਮੇਟਮ ਦੇ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ 'ਮਾਣਯੋਗ ਚਰਨਜੀਤ ਚੰਨੀ ਜੀ ਆਦਰ ਸਹਿਤ ਤੁਹਾਨੂੰ... 31 ਮਈ 2 ਵਜੇ ਤੱਕ ਆਪਣੇ ਭਤੀਜੇ-ਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੰਦਾ ਹਾਂ… ਨਹੀਂ ਫੇਰ 31 ਮਈ ਦੁਪਹਿਰ 2 ਵਜੇ ਮੈਂ ਫੋਟੋਆਂ, ਨਾਮ ਅਤੇ ਮਿਲਣ ਵਾਲੀ ਥਾਂ ਸਮੇਤ ਸਭ ਕੁੱਝ ਪੰਜਾਬੀਆਂ ਸਾਹਮਣੇ ਰੱਖਾਂਗਾ…।'
ਇਹ ਵੀ ਪੜ੍ਹੋ- ਨਵੀਂ ਸੰਸਦ ਦੇ ਉਦਘਾਟਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਲਖ਼ੀ ਭਰਿਆ ਟਵੀਟ
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਨੇ ਬੀਤੇ ਦਿਨੀਂ ਦਿੜ੍ਹਬਾ ਵਿਖੇ ਨਵੇਂ ਤਹਿਸੀਲ ਕੰਪਲੈਕਸ ਦਾ ਨੀਂਹ-ਪੱਥਰ ਰੱਖਣ ਮੌਕੇ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ 'ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਦੋਸ਼ ਲਾਇਆ ਸੀ ਕਿ ਚਰਨਜੀਤ ਚੰਨੀ ਦੇ ਭਾਣਜੇ ਨੇ ਨੌਕਰੀ ਲਈ ਇਕ ਰਾਸ਼ਟਰੀ ਪੱਧਰ ਦੇ ਖਿਡਾਰੀ ਤੋਂ 2 ਕਰੋੜ ਰੁਪਏ ਮੰਗੇ ਸਨ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਰਾਸ਼ਟਰੀ ਪੱਧਰ ਦਾ ਪੰਜਾਬ ਦਾ ਇਕ ਖਿਡਾਰੀ ਮਿਲਿਆ ਸੀ, ਜਿਸ ਨੇ ਦੱਸਿਆ ਕਿ ਉਸ ਨੇ ਅਫ਼ਸਰੀ ਦਾ ਪੇਪਰ ਦਿੱਤਾ ਸੀ ਪਰ ਨੰਬਰ ਵਧੀਆ ਨਹੀਂ ਆਏ ਤਾਂ ਉਸ ਨੇ ਸਪੋਰਟਸ ਕੋਟੇ 'ਚ ਆਪਣਾ ਨਾਂ ਪਾ ਦਿੱਤਾ। ਜਿਸ ਦੇ ਚੱਲਦਿਆਂ ਉਹ ਉਸ ਸਮੇਂ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਚੰਨੀ ਕੋਲ ਪਹੁੰਚ ਕੀਤੀ ਤੇ ਉਨ੍ਹਾਂ ਉਸ ਨੂੰ ਆਪਣੇ ਭਾਣਜੇ ਕੋਲ ਭੇਜ ਦਿੱਤਾ ਅਤੇ ਕਿਹਾ ਕਿ 2 ਕਰ ਦਿਓ।
ਇਹ ਵੀ ਪੜ੍ਹੋ- ਬਡਬਰ ਦੇ ਸੁਖਪਾਲ ਨੇ ਕੀਤੀ 'ਪੰਗਾਸ ਮੋਨੋਕਲਚਰ' ਦੀ ਨਿਵੇਕਲੀ ਪਹਿਲ, ਪ੍ਰਤੀ ਏਕੜ ਕਰਦੈ 2 ਲੱਖ ਦੀ ਕਮਾਈ
ਜਿਸ ਤੋਂ ਬਾਅਦ ਜਦੋਂ ਖਿਡਾਰੀ ਆਪਣੇ ਪਿਤਾ ਸਮੇਤ ਚੰਨੀ ਦੇ ਭਾਣਜੇ ਕੋਲ 2 ਲੱਖ ਰੁਪਏ ਲੈ ਕੇ ਪੁੱਜਾ ਤਾਂ ਉਸ ਨੇ ਗਲਤ ਵਰਤਾਓ ਕਰਦੇ ਹੋਏ ਕਿਹਾ ਕਿ 2 ਦਾ ਮਤਲਬ 2 ਕਰੋੜ ਹੈ, 2 ਲੱਖ ਨਹੀਂ ਅਤੇ ਨਾਲ ਹੀ ਕਹਿ ਦਿੱਤਾ ਕਿ ਉਸ ਦਾ ਕੰਮ ਨਹੀਂ ਹੋਵੇਗਾ। ਇੱਥੇ ਇਹ ਵੀ ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਾਏ ਇਸ ਦੋਸ਼ ਦਾ ਜਵਾਬ ਦਿੰਦਿਆਂ ਸਾਬਕਾ ਮੁੱਖ ਮੰਤਰੀ ਚੰਨੀ ਨੇ ਕਿਹਾ ਸੀ ਕਿ ਜੇਕਰ ਮੈਂ ਇਕ ਰੁਪਿਆ ਵੀ ਆਪਣੇ ਭਾਣਜੇ, ਭਤੀਜੇ ਜਾਂ ਕਿਸੇ ਹੋਰ ਰਿਸ਼ਤੇਦਾਰ ਤੋਂ ਆਪਣੇ ਮੁੱਖ ਮੰਤਰੀ ਕਾਰਜਕਾਲ ਦੌਰਾਨ ਰਿਸ਼ਵਤ ਵਜੋਂ ਖਾਧਾ ਹੋਵੇਂ ਤਾਂ ਮੈਂ ਵਾਹਿਗੁਰੂ ਦਾ ਦੇਣਦਾਰ ਹਾਂ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਗੋਰਾਇਆ ਵਿਖੇ ਰੇਡੀਓ ਸਟੇਸ਼ਨ ਨੇੜਿਓਂ ਮਿਲੀ ਵਿਅਕਤੀ ਦੀ ਅੱਧ ਸੜੀ ਲਾਸ਼, ਫੈਲੀ ਸਨਸਨੀ
NEXT STORY