ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਚ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਮੁੱਖ ਮੰਤਰੀ ਨੇ ਕਿਸਾਨ ਸੰਘਰਸ਼ ਵਿਚ ਜਾਨ ਗਵਾਉਣ ਵਾਲੇ ਨੌਜਵਾਨ ਕਿਸਾਨ ਸ਼ੁੱਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਇਸ ਮੌਕੇ ਮੁੱਖ ਮੰਤਰੀ ਨੇ ਸ਼ੁੱਭਕਰਨ ਦੀ ਭੈਣ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਵੀ ਦਿੱਤਾ। ਇਸ ਤੋਂ ਬਾਅਦ ਕਿਸਾਨਾਂ ਨੇ 12 ਜੁਲਾਈ ਨੂੰ ਬਠਿੰਡਾ ਵਿਖੇ ਹੋਣ ਵਾਲਾ ਧਰਨਾ ਰੱਦ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਨਸਨੀਖੇਜ਼ ਘਟਨਾ, 5 ਨਾਬਾਲਗ ਬੱਚੇ ਹੋਏ ਲਾਪਤਾ
ਦੱਸਣਯੋਗ ਹੈ ਕਿ 21 ਫਰਵਰੀ ਨੂੰ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ 'ਤੇ ਸ਼ੁੱਭਕਰਨ ਅਤੇ ਉਸਦੇ ਸਾਥੀ ਦਿੱਲੀ ਵੱਲ ਵਧਣ ਲੱਗੇ ਸਨ ਪਰ ਹਰਿਆਣਾ ਪੁਲਸ ਵੱਲੋਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ ਅਤੇ ਅੰਨ੍ਹੇਵਾਹ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ ਅਤੇ ਗੋਲੀਆਂ ਵੀ ਚਲਾਈਆਂ ਗਈਆਂ। ਪੁਲਸ ਦੀ ਕਾਰਵਾਈ ਨੂੰ ਦੇਖਦੇ ਹੋਏ ਕਿਸਾਨ ਤਾਂ ਰੁਕ ਗਏ ਸਨ ਪਰ ਫਿਰ ਵੀ ਪੁਲਸ ਅਧਿਕਾਰੀਆਂ ਵੱਲੋਂ ਕਾਰਵਾਈ ਨੂੰ ਰੋਕਿਆ ਨਹੀਂ ਗਿਆ। ਸ਼ੁਭਕਰਨ ਦੇ ਇਕ ਸਾਥੀ ਮੁਤਾਬਕ ਉਹ ਸ਼ੁੱਭਕਰਨ ਤੋਂ ਮਹਿਜ਼ ਪੰਜ ਕਦਮ ਦੀ ਦੂਰੀ 'ਤੇ ਸੀ ਕਿ ਗੋਲੀ ਉਸ ਦੇ ਸਿਰ ਦੇ ਪਿੱਛੇ ਲੱਗੀ। ਜਿਸ ਤੋਂ ਬਾਅਦ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਿਸ ਤੋਂ ਕੁਝ ਦੇਰ ਬਾਅਦ ਹੀ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਐਕਸ਼ਨ 'ਚ ਪੰਜਾਬ ਪੁਲਸ, ਪ੍ਰਾਈਵੇਟ ਸਕੂਲਾਂ 'ਤੇ ਵੱਡੀ ਕਾਰਵਾਈ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਿਊਲਰੀ ਸ਼ਾਪ ’ਚ 500 ਦੇ ਨਕਲੀ ਨੋਟ ਦੇ ਕੇ ਸੋਨਾ ਖ਼ਰੀਦ ਕੇ ਠੱਗੀ ਮਾਰਨ ਵਾਲੇ ਗੈਂਗ ਦਾ ਪਰਦਾਫਾਸ਼
NEXT STORY