Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    4:24:22 AM

  • trump rejects iran s peace proposal as unacceptable

    ਟਰੰਪ ਨੇ ਈਰਾਨ ਦੇ ਸ਼ਾਂਤੀ ਪ੍ਰਸਤਾਵ ਨੂੰ ਨਕਾਰਿਆ,...

  • youth shot dead outside showroom

    ਨੂਰਪੁਰ ਬੇਦੀ 'ਚ ਦਹਿਸ਼ਤ: ਸ਼ੋਰੂਮ ਦੇ ਬਾਹਰ ਨੌਜਵਾਨ...

  • 15 pcs officers transferred

    15 PCS ਅਧਿਕਾਰੀਆਂ ਦੇ ਤਬਾਦਲੇ

  • will work from home be implemented

    PM ਮੋਦੀ ਨੇ ਫਿਰ ਕੀਤੀ ਕੋਰੋਨਾ ਵਾਲੀਆਂ ਪਾਬੰਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CM ਮਾਨ ਨੇ ਦੇਸ਼ ਦਾ ਮਾਣ ਵਧਾਉਣ ਵਾਲੇ ਪੰਜਾਬ ਦੇ 11 ਖਿਡਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

PUNJAB News Punjabi(ਪੰਜਾਬ)

CM ਮਾਨ ਨੇ ਦੇਸ਼ ਦਾ ਮਾਣ ਵਧਾਉਣ ਵਾਲੇ ਪੰਜਾਬ ਦੇ 11 ਖਿਡਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

  • Edited By Shivani Bassan,
  • Updated: 04 Feb, 2024 04:32 PM
Chandigarh
cm mann handed over the appointment letters to 11 players of punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ 'ਚ ਖਿਡਾਰੀਆਂ ਨੂੰ ਸਨਮਾਨਿਤ ਕਰਕੇ ਨੌਕਰੀਆਂ ਦੇ ਨਿਯੁਕਤੀ ਪੱਤਰ ਦਿੱਤੇ ਗਏ ਹਨ। ਜਿਨ੍ਹਾਂ ਨੇ 40 ਸਾਲਾਂ ਬਾਅਦ ਹਾਕੀ ਦੇ ਖੇਤਰ ਵਿੱਚ ਦੇਸ਼ ਲਈ ਕਾਂਸੀ ਦਾ ਤਮਗਾ ਜਿੱਤਿਆ ਅਤੇ ਕ੍ਰਿਕਟ ਤੇ ਸ਼ਾਟ ਪੁੱਟ ਦੇ ਖੇਤਰ ਵਿੱਚ ਨਾਮਣਾ ਖੱਟਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ 11 ਖਿਡਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ, ਜਿਨ੍ਹਾਂ ਵਿਚ ਮੋਗਾ ਦੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਹਰਮਨਪ੍ਰੀਤ ਕੌਰ, ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਜਲੰਧਰ ਦੇ ਮਿੱਠਾਪੁਰ ਦੇ ਰਹਿਣ ਵਾਲੇ ਮਨਦੀਪ ਸਿੰਘ ਤੇ ਵਰੁਣ ਕੁਮਾਰ, ਅਟਾਰੀ ਵਾਸੀ ਸ਼ਮਸ਼ੇਰ ਸਿੰਘ, ਹਾਕੀ ਖਿਡਾਰੀ ਦਿਲਪ੍ਰੀਤ ਸਿੰਘ ਤੇ ਤੇਜਿੰਦਰ ਪਾਲ ਸਿੰਘ ਤੂਰ ਨੂੰ (ਡੀ. ਐੱਸ. ਪੀ.) ਨਿਯੁਕਤੀ ਕੀਤਾ । ਜਦਕਿ ਹਾਕੀ ਖਿਡਾਰੀ ਰੁਪਿੰਦਰਪਾਲ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ ਅਤੇ ਗੁਰਜੰਟ ਸਿੰਘ ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ.) ਵਿੱਚ ਸੇਵਾਵਾਂ ਨਿਭਾਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਇਤਿਹਾਸਕ ਮੌਕਾ ਹੈ, ਜਿਸ ਕਾਰਨ ਉਨ੍ਹਾਂ ਨੇ ਇਹ ਸਮਾਗਮ ਕਰਵਾ ਕੇ ਆਪਣੀ ਸਰਕਾਰੀ ਰਿਹਾਇਸ਼ ਵਿੱਚ ਨਵੇਂ ਬਣੇ ਆਡੀਟੋਰੀਅਮ ਦਾ ਉਦਘਾਟਨ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਖੇਡ ਹੋਣ ਦੇ ਬਾਵਜੂਦ ਪਹਿਲਾਂ ਲੋਕ ਹਾਕੀ ਦੀ ਖੇਡ ਪ੍ਰਤੀ ਉਦਾਸੀਨ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਦੇਸ਼ ਅਤੇ ਸੂਬੇ ਵਿਚ ਇਸ ਖੇਡ ਦੀ ਪੁਰਾਣੀ ਸ਼ਾਨ ਬਹਾਲ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ ਅੱਗੇ ਪੰਜਾਬ ਸਰਕਾਰ ਦੀਆਂ ਮਸ਼ਹੂਰੀ ਵਾਲੀਆਂ ਸਕ੍ਰੀਨਾਂ ਹਟਾਈਆਂ ਜਾਣ : SGPC ਦਾ ਬਿਆਨ

ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਸਾਰੇ ਹਾਜ਼ਰ ਹੋਏ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਕਿਹਾ ਕਿ ਸਭ ਤੋਂ ਖੁਸ਼ੀ ਦੀ ਗੱਲ ਹੈ ਕਿ ਸਾਡੇ ਦੇਸ਼ ਦਾ ਮਾਣ ਵਧਾਉਣ ਵਾਲੇ ਖਿਡਾਰੀ ਮੌਜੂਦ ਹਨ। ਉਨ੍ਹਾਂ ਕਿਹਾ ਜਦੋਂ ਕ੍ਰਿਕਟ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਸੈਂਕੜਾ ਲਗਾਇਆ ਸੀ ਤਾਂ ਉਸ ਦੇ ਘਰ ਵਧਾਈ ਦੇਣ ਲਈ ਗਏ ਸੀ।  ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਖਿਡਾਰੀਆਂ ਲਈ ਬਹੁਤ ਮਹੱਤਵਪੂਰਨ ਹੈ। ਪਹਿਲਾ ਮੋਗੇ ਵੱਲ ਦੀਆਂ ਕੁੜੀਆਂ ਨੂੰ ਅੱਗੇ ਵਧਣ ਦੇ ਜ਼ਿਆਦਾ ਮੌਕੇ ਨਹੀਂ ਮਿਲਦੇ ਸਨ ਪਰ ਹਰਮਨਪ੍ਰੀਤ ਕੌਰ ਭਾਰਤੀ ਕ੍ਰਿਕਟ ਟੀਮ ਦੀ ਕਪਤਾਨ ਬਣੀ। ਇਸ ਤਰ੍ਹਾਂ ਹੀ ਪੰਜਾਬ ਦੀਆਂ ਹੋਰ ਵੀ ਕੁੜੀਆਂ ਅੱਗੇ ਵਧ ਰਹੀਆਂ ਹਨ । ਅੱਜ ਦੇ ਸਮੇਂ ਕ੍ਰਿਕਟ ਨੂੰ ਵੀ ਬਾਕੀ ਖੇਡਾਂ ਜਿੰਨਾ ਪਸੰਦ ਕੀਤਾ ਜਾ ਰਿਹਾ ਹੈ। ਮਾਨ ਨੇ ਕਿਹਾ ਕਿ ਅੱਜ ਅਸੀਂ ਖਿਡਾਰੀਆਂ ਨੂੰ ਡੀ.ਐੱਸ.ਪੀ ਨਿਯੁਕਤ ਕਰਕੇ ਆਪਣਾ ਮਾਣ ਵਧਾ ਰਹੇ ਹਾਂ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਹਾਕੀ ਦੇ 9, ਕ੍ਰਿਕਟ ਦੇ ਇਕ ਅਤੇ ਸ਼ਾਟ ਪੁੱਟ ਦੇ ਇਕ ਖਿਡਾਰੀ ਸਮੇਤ 11 ਖਿਡਾਰੀਆਂ ਨੂੰ ਪੀ.ਸੀ.ਐੱਸ. ਅਤੇ ਪੀ.ਪੀ.ਐਸੱ. ਦੀ ਭਰਤੀ ਲਈ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਖਿਡਾਰੀਆਂ ਨੂੰ ਪੀ.ਪੀ.ਐੱਸ. ਨਿਯੁਕਤ ਕੀਤਾ ਗਿਆ ਹੈ, ਉਨ੍ਹਾਂ ਵਿੱਚ ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ ਅਤੇ ਦਿਲਪ੍ਰੀਤ ਸਿੰਘ (ਹਾਕੀ ਤੋਂ) ਅਤੇ ਹਰਮਨਪ੍ਰੀਤ ਕੌਰ (ਕ੍ਰਿਕਟ) ਅਤੇ ਤੇਜਿੰਦਰ ਤੂਰ (ਸ਼ਾਟ ਪੁੱਟ) ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਚਾਰ ਹਾਕੀ ਖਿਡਾਰੀਆਂ ਰੁਪਿੰਦਰਪਾਲ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ ਅਤੇ ਗੁਰਜੰਟ ਸਿੰਘ ਨੂੰ ਪੀ.ਸੀ.ਐਸ. ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਜਲਾਲਾਬਾਦ ’ਚ ਗੁੰਡਾਗਰਦੀ ਦਾ ਨੰਗਾ ਨਾਚ, 20 ਦੇ ਕਰੀਬ ਹਥਿਆਰਬੰਦਾਂ ਨੇ ਬੱਸ ਨੂੰ ਰੋਕ ਕੇ ਕੀਤੀ ਵੱਡੀ ਵਾਰਦਾਤ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪਰਵਾਸ ਨੂੰ ਪੁੱਠਾ ਗੇੜ ਆਉਣ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ ਕਿਉਂਕਿ ਵਿਦੇਸ਼ਾਂ ਵਿੱਚ ਵਸੇ ਨੌਜਵਾਨ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਲਈ ਵਾਪਸ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਪਹਿਲਕਦਮੀ ਨਾਲ ਖੇਡਾਂ ਦੇ ਖੇਤਰ ਵਿੱਚ ਵੀ ਇਹੀ ‘ਉਲਟਾ ਰੁਝਾਨ’ ਸ਼ੁਰੂ ਹੋ ਜਾਵੇਗਾ ਕਿਉਂਕਿ ਦੂਜੇ ਸੂਬਿਆਂ ਦੇ ਖਿਡਾਰੀ ਪੰਜਾਬ ਸਰਕਾਰ ਦਾ ਹਿੱਸਾ ਬਣਨ ਲਈ ਤਿਆਰ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਹਰ ਖੇਤਰ ਵਿੱਚ ਦੇਸ਼ ਭਰ ਵਿੱਚ ਮੋਹਰੀ ਸੂਬਾ ਬਣੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਨਾ ਸਿਰਫ਼ ਦੇਸ਼ ਦਾ ਅੰਨਦਾਤਾ ਹੋਣ ਦਾ ਮਾਣ ਹਾਸਲ ਹੈ, ਸਗੋਂ ਇਹ ਦੇਸ਼ ਵਿੱਚ ਉੱਘੇ ਖਿਡਾਰੀ ਵੀ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ 'ਤੇ ਸੂਬੇ ਦੇ ਖਿਡਾਰੀਆਂ ਨੇ ਵੱਖ-ਵੱਖ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਦੇਸ਼ ਲਈ ਝੋਨਾ ਪੈਦਾ ਕਰਦਾ ਹੈ, ਜਿਸ ਵਿੱਚੋਂ 99 ਫੀਸਦੀ ਹਿੱਸਾ ਦੂਜੇ ਸੂਬਿਆਂ ਨੂੰ ਵੇਚਿਆ ਜਾ ਰਿਹਾ ਹੈ ਕਿਉਂਕਿ ਅਸੀਂ ਇਸ ਦੀ ਖਪਤ ਨਹੀਂ ਕਰਦੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ, ਦੇਸ਼ ਦੀ ਖੜਗ ਭੁਜਾ ਰਿਹਾ ਹੈ ਕਿਉਂਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਪੰਜਾਬ ਦੇ ਸੂਰਬੀਰ ਪੁੱਤਰਾਂ ਵੱਲੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬੀਆਂ ਨੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਨੇ ਹਮੇਸ਼ਾ ਸਾਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਕਾਇਮ ਰੱਖਣ ਲਈ ਅਥਾਹ ਕੁਰਬਾਨੀਆਂ ਕਰਨ ਲਈ ਪ੍ਰੇਰਿਤ ਕੀਤਾ ਹੈ।

ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਪਹਿਲਾਂ ਵਾਲੇ ਮੁੱਖ ਮੰਤਰੀਆਂ ਨੂੰ ਨਾ ਤਾਂ ਸੂਬੇ ਅਤੇ ਨਾ ਹੀ ਇਸ ਦੇ ਲੋਕਾਂ ਦੀ ਚਿੰਤਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਲੋਕਾਂ ਦਾ ਜੀਵਨ ਤਬਾਹ ਕਰ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕ ਖੇਡਾਂ ਅਤੇ ਖਿਡਾਰੀਆਂ ਪ੍ਰਤੀ ਉਦਾਸੀਨ ਰਵੱਈਆ ਰੱਖਦੇ ਸਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਵੱਡਾ ਹੁਕਮ, ਕਿਸਾਨਾਂ ਲਈ ਮੁਆਵਜ਼ਾ ਰਾਸ਼ੀ ਜਾਰੀ

ਮੁੱਖ ਮੰਤਰੀ ਨੇ ਦੁਹਰਾਇਆ ਕਿ ਜਿਸ ਤਰ੍ਹਾਂ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਪੁਰਸਕਾਰ ਦੇਣ ਨਾਲ ਇਸ ਪੁਰਸਕਾਰ ਦਾ ਮਾਣ ਵਧਦਾ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਹਾਨ ਸ਼ਹੀਦ ਸੱਚਮੁੱਚ ਇਸ ਪੁਰਸਕਾਰ ਦੇ ਹੱਕਦਾਰ ਹਨ ਕਿਉਂਕਿ ਉਨ੍ਹਾਂ ਨੇ ਦੇਸ਼ ਨੂੰ ਵਿਦੇਸ਼ੀ ਚੁੰਗਲ ਤੋਂ ਮੁਕਤ ਕਰਵਾਉਣ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਾਮਵਰ ਖਿਡਾਰੀਆਂ ਨੂੰ ਇਹ ਨੌਕਰੀਆਂ ਦੇਣ ਨਾਲ ਇਨ੍ਹਾਂ ਨੌਕਰੀਆਂ ਦੀ ਵੁੱਕਤ ਵਧਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਅਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਆਪਸ ਵਿੱਚ ਜੋੜੇਗੀ, ਜਿਸ ਲਈ ਅਗਲੇ ਵਿੱਤੀ ਵਰ੍ਹੇ ਤੋਂ ਵੱਡਾ ਬਜਟ ਰੱਖਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਭਲੀਭਾਂਤ ਜਾਣਦੇ ਹਨ ਕਿ ‘ਵਿਹਲਾ ਦਿਮਾਗ ਸ਼ੈਤਾਨ ਦਾ ਘਰ ਹੁੰਦਾ ਹੈ’, ਇਸ ਲਈ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਕੰਮ ਵਿਚ ਰੁੱਝੇ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਿੱਚ ਹਰ ਸਾਲ 2100 ਅਸਾਮੀਆਂ ਦੀ ਰੈਗੂਲਰ ਭਰਤੀ ਲਈ ਇਸ਼ਤਿਹਾਰ ਦਿੱਤਾ ਜਾਂਦਾ ਹੈ, ਜਿਸ ਨਾਲ ਨੌਜਵਾਨ ਸਖ਼ਤ ਮਿਹਨਤ ਕਰਨ ਅਤੇ ਪੁਲਿਸ ਵਿੱਚ ਅਫ਼ਸਰ ਬਣਨ ਲਈ ਪ੍ਰੇਰਿਤ ਹੁੰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕੌਮਾਂਤਰੀ ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਸਾਰੇ 100 ਫੀਸਦੀ ਖਿਡਾਰੀਆਂ ਨੂੰ ਨੌਕਰੀਆਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸੂਬਾ ਸਰਕਾਰ ਦੀ ਮੁਹਿੰਮ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੋ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦਾ ਭਾਈਵਾਲ ਬਣਾਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇ ਕੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਗਰਾਊਂਡ ਅਤੇ ਹੋਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਤੋਂ ਇਲਾਵਾ ਮੁਕਾਬਲਿਆਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਖਿਡਾਰੀਆਂ ਨੂੰ ਕੌਮੀ ਅਤੇ ਕੌਮਾਂਤਰੀ ਦੋਵਾਂ ਮੁਕਾਬਲਿਆਂ ਵਿਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਿਚ ਮਦਦ ਮਿਲੇਗੀ। ਇਸ ਤੋਂ ਪਹਿਲਾਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਦੇ ਇਸ ਨਿਵੇਕਲੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਉਭਰਦੇ ਖਿਡਾਰੀਆਂ ਨੂੰ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗਾ।

ਇਸ ਦੌਰਾਨ ਖਿਡਾਰੀਆਂ ਨੇ ਮੁੱਖ ਮੰਤਰੀ ਦਾ ਇਸ ਉਪਰਾਲੇ ਲਈ ਧੰਨਵਾਦ ਵੀ ਕੀਤਾ। ਹਾਕੀ ਖਿਡਾਰੀ ਹਰਮਨਪ੍ਰੀਤ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਉਸ ਲਈ ਬਹੁਤ ਵੱਡਾ ਦਿਨ ਹੈ, ਉਨ੍ਹਾਂ 2021 ਵਿੱਚ ਤਮਗਾ ਜਿੱਤਿਆ ਸੀ ਪਰ ਅੱਜ ਇਹ ਨੌਕਰੀ ਮਿਲੀ ਹੈ। ਇਹ ਮੁੱਖ ਮੰਤਰੀ ਦੇ ਖ਼ੁਦ ਖੇਡ ਪ੍ਰੇਮੀ ਹੋਣ ਕਾਰਨ ਸੰਭਵ ਹੋਇਆ। ਹਰਮਨਪ੍ਰੀਤ ਸਿੰਘ ਨੇ ਸੂਬਾ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਪਹਿਲਕਦਮੀ ਦੀ ਵੀ ਸ਼ਲਾਘਾ ਕੀਤੀ।

ਇਕ ਹੋਰ ਖਿਡਾਰੀ ਰੁਪਿੰਦਰਪਾਲ ਸਿੰਘ ਨੇ ਖਿਡਾਰੀਆਂ ਨੂੰ ਪੀ.ਸੀ.ਐੱਸ. ਅਤੇ ਪੀ.ਪੀ.ਐੱਸ. ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੀ.ਸੀ.ਐਸ. ਖਿਡਾਰੀਆਂ ਨੂੰ ਕਿਸੇ ਸੂਬਾ ਸਰਕਾਰ ਵੱਲੋਂ ਸਿੱਧੇ ਤੌਰ 'ਤੇ ਨਿਯੁਕਤ ਕੀਤਾ ਗਿਆ ਹੈ। ਰੁਪਿੰਦਰਪਾਲ ਸਿੰਘ ਨੇ ਕਿਹਾ ਕਿ ਇਸ ਨਾਲ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਵੀ ਵਧੀਆ ਪ੍ਰਦਰਸ਼ਨ ਕਰਨ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਨਾ ਮਿਲੇਗੀ।
 ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • CM Mann
  • appointment letters
  • 11 players
  • Punjab
  • proud
  • CM ਮਾਨ
  • ਨਿਯੁਕਤੀ ਪੱਤਰ
  • 11 ਖਿਡਾਰੀ
  • ਪੰਜਾਬ
  • ਮਾਣ

ਪੰਜਾਬ ਦੇ ਇਨ੍ਹਾਂ ਸ਼ਹਿਰਾਂ ਲਈ ਜਾਰੀ ਹੋਇਆ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

NEXT STORY

Stories You May Like

  • anil sarin on cm mann
    CM ਮਾਨ ਦੀ ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਪਹਿਲਾਂ ਭਾਜਪਾ ਆਗੂ ਅਨਿਲ ਸਰੀਨ ਦਾ ਵੱਡਾ ਬਿਆਨ
  • cm on fire incident
    ਸ਼ਾਹਦਰਾ ਅੱਗ ਹਾਦਸੇ 'ਤੇ CM ਰੇਖਾ ਗੁਪਤਾ ਨੇ ਜਤਾਇਆ ਦੁੱਖ ! ਪੀੜਤਾਂ ਨੂੰ ਹਰ ਸੰਭਵ ਮਦਦ ਦਾ ਦਿਵਾਇਆ ਭਰੋਸਾ
  • cm rekha gupta
    ਨਾਰੀ ਸ਼ਕਤੀ ਵੰਦਨ ਐਕਟ ਦਾ ਵਿਰੋਧ ਕਰਨ ਵਾਲਿਆਂ ਨੂੰ ਲੱਗਾ ਵੱਡਾ ਝਟਕਾ : CM ਰੇਖਾ ਗੁਪਤਾ
  • eknath shinde deputy cm
    ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ ਹੈਲੀਕਾਪਟਰ
  • farmers  cm yogi  officials
    ਬੇਮੌਸਮੀ ਮੀਂਹ ਤੇ ਗੜੇਮਾਰੀ ਕਾਰਨ ਕਿਸਾਨ ਪਰੇਸ਼ਾਨ, CM ਯੋਗੀ ਨੇ ਅਧਿਕਾਰੀਆਂ ਨੂੰ ਦਿੱਤੇ ਇਹ ਨਿਰਦੇਸ਼
  • mla close aid arrested
    ਵਿਧਾਇਕ ਦੇ ਕਰੀਬੀ ਨੇ ਨੌਕਰੀ ਦੇ ਨਾਂ 'ਤੇ ਮਾਰੀ ਲੱਖਾਂ ਰੁਪਏ ਦੀ ਠੱਗੀ! ਫਰਜ਼ੀ ਨਿਯੁਕਤੀ ਪੱਤਰ ਦੇ ਕੇ ਹੋਇਆ ਫਰਾਰ
  • thalapathy vijay to take oath as cm tomorrow
    ਵਿਜੇ ਥਾਲਾਪਤੀ ਭਲਕੇ ਚੁੱਕਣਗੇ CM ਅਹੁਦੇ ਦੀ ਸਹੁੰ, ਰਾਜਪਾਲ ਨੇ ਦਿੱਤਾ ਸਰਕਾਰ ਬਣਾਉਣ ਦਾ ਸੱਦਾ
  • indian currency falls 11 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਕਰੰਸੀ 11 ਪੈਸੇ ਡਿੱਗੀ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pinkoo tv releases a new animation video my rooster
      ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
    • theft near police station
      ਪੰਜਾਬ ਪੁਲਸ ਦੇ ਥਾਣੇ ਤੋਂ 50 ਮੀਟਰ ਦੂਰ ਚੋਰੀ, ਦਾਰੂ ਪੀ ਕੇ ਸੁੱਤਾ ਰਿਹਾ ਚੌਕੀਦਾਰ
    • major accident in punjab collision between a speeding car and a motorcycle
      ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, 3...
    • 3 accused arrested with pakistani weapons
      ਪਾਕਿਸਤਾਨ ਦੇ ਹਥਿਆਰਾਂ ਸਮੇਤ 3 ਮੁਲਜ਼ਮ ਗ੍ਰਿਫਤਾਰ, ਪੰਜਾਬ 'ਚ ਵੱਡੀ ਵਾਰਦਾਤ ਨੂੰ...
    • punjab boy news
      ਨਸ਼ਿਆਂ ਕਾਰਨ 21 ਸਾਲਾ ਨੌਜਵਾਨ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
    • punjab ice cream father
      ਪੰਜਾਬ: 'ਪਾਪਾ ICE CREAM ਲਿਆ ਰਹੇ ਨੇ...' ਪਲਾਂ 'ਚ ਉੱਜੜ ਗਿਆ ਹੱਸਦਾ-ਖੇਡਦਾ...
    • chapparchirri programe
      ਸ੍ਰੀ ਫ਼ਤਿਹ ਜੰਗ ਸਾਹਿਬ ਚੱਪੜਚਿੜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
    • punjab phone alert
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
    • sanskrit compulsory in army public schools of punjab
      ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...
    • punjab businessman news
      ਪੰਜਾਬ: ਕਾਰੋਬਾਰੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਜੇਬ 'ਚੋਂ ਮਿਲਿਆ ਸੁਸਾਈਡ ਨੋਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +