ਖੰਨਾ (ਬਿਪਿਨ ਭਾਰਦਵਾਜ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੰਨਾ ਦੇ ਪਿੰਡ ਲਿਬੜਾ ਵਿਖੇ ਖੇਤਾਂ 'ਚ ਜਾ ਕੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ। ਇੱਥੇ ਨਹਿਰੀ ਪਾਣੀ ਪ੍ਰੋਜੈਕਟ ਦਾ ਜਾਇਜ਼ਾ ਲਿਆ। ਜਿੱਥੋਂ 3 ਪਿੰਡਾਂ ਦੀ ਕਰੀਬ 500 ਏਕੜ ਜ਼ਮੀਨ ਲਈ ਰਜਵਾਹੇ ਤੋਂ ਪਾਣੀ ਛੱਡਿਆ ਗਿਆ ਹੈ। ਮੁੱਖ ਮੰਤਰੀ ਮਾਨ ਕਰੀਬ ਇੱਕ ਘੰਟਾ ਕਿਸਾਨ ਦੀ ਮੋਟਰ 'ਤੇ ਸੱਥ ਲਗਾ ਕੇ ਬੈਠੇ। ਆਮ ਕਿਸਾਨ ਵਾਂਗੂ ਮੰਜੇ ਉਪਰ ਬੈਠ ਕੇ ਗੱਲਬਾਤ ਕੀਤੀ। ਲੋਕਾਂ ਨੇ ਆਪਣੀ ਰਾਏ ਦਿੱਤੀ ਤੇ ਨਹਿਰੀ ਪਾਣੀ ਪ੍ਰੋਜੈਕਟ ਨੂੰ ਲੈ ਕੇ ਫੀਡਬੈਕ ਦਿੱਤਾ।
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰ ਕੇ ਪੰਜਾਬ ਦਾ ਧਰਤੀ ਹੇਠਲਾ ਪਾਣੀ ਬਚਾਇਆ ਜਾਵੇ। ਕੀਟਨਾਸ਼ਕ ਦੀ ਵਰਤੋਂ ਘੱਟ ਕੀਤੀ ਜਾਵੇ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਹੋ ਜਿਹਾ ਮੁੱਖ ਮੰਤਰੀ ਨਾ ਕਦੇ ਹੋਇਆ ਤੇ ਨਾ ਕਦੇ ਹੋਣਾ। ਮੁੱਖ ਮੰਤਰੀ ਖੁਦ ਇੱਕ ਆਮ ਕਿਸਾਨ ਵਾਂਗੂ ਆਏ ਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਲੋਕ ਵੀ ਬਹੁਤ ਖੁਸ਼ ਹੋਏ। ਦੂਜੇ ਪਾਸੇ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਨਹੀਂ ਸੋਚਿਆ ਸੀ ਕਿ ਕੋਈ ਮੁੱਖ ਮੰਤਰੀ ਆ ਕੇ ਇਸ ਤਰ੍ਹਾਂ ਖੇਤੀਬਾੜੀ ਸਬੰਧੀ ਫੀਡਬੈਕ ਲਵੇਗਾ ਤੇ ਉਨ੍ਹਾਂ ਨਾਲ ਗੱਲਬਾਤ ਕਰੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪਿੰਡ ਟੱਲਵਾਲੀ, ਹਮੀਰਗੜ੍ਹ ਤੇ ਦਿਉਣ ਵਿਖੇ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ : ਜ਼ਿਲ੍ਹਾ ਚੋਣ ਅਫ਼ਸਰ
NEXT STORY