ਜਲੰਧਰ/ਚੰਡੀਗੜ੍ਹ (ਧਵਨ)– ਮੁੱਖ ਮੰਤਰੀ ਭਗਵੰਤ ਮਾਨ ਪੂਰੀ ਤਰ੍ਹਾਂ ਤੰਦਰੁਸਤ ਹਨ ਅਤੇ ਉਨ੍ਹਾਂ ਸਰਕਾਰੀ ਤੇ ਸਿਆਸੀ ਕੰਮਕਾਜ ਮੁੜ ਸ਼ੁਰੂ ਕਰ ਦਿੱਤਾ ਹੈ। ਉਹ ਦਿੱਲੀ ਵਿਚ ਅਪੋਲੋ ਹਸਪਤਾਲ ’ਚ ਚੈੱਕਅਪ ਕਰਵਾਉਣ ਤੋਂ ਬਾਅਦ ਬੁੱਧਵਾਰ ਸ਼ਾਮ ਨੂੰ ਚੰਡੀਗੜ੍ਹ ਆ ਗਏ ਸਨ। ਡਾਕਟਰਾਂ ਨੇ ਉਨ੍ਹਾਂ ਨੂੰ ਮੁੜ ਆਪਣਾ ਕੰਮਕਾਜ ਸ਼ੁਰੂ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ, ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਬੀਤੇ ਦਿਨੀਂ ਚੰਡੀਗੜ੍ਹ ’ਚ ਸਰਕਾਰੀ ਬੈਠਕਾਂ ਵਿਚ ਹਿੱਸਾ ਵੀ ਲਿਆ ਸੀ।
ਇਹ ਖ਼ਬਰ ਵੀ ਪੜ੍ਹੋ - 15 ਲੱਖ ਕਰਜ਼ਾ ਚੁੱਕ ਕੇ ਵਿਦੇਸ਼ ਗਏ ਮੁੰਡੇ ਦੀ ਮੌਤ, 12 ਲੱਖ ਖਰਚ ਕੇ ਮਸਾਂ ਮੰਗਵਾਈ ਲਾਸ਼
ਮੁੱਖ ਮੰਤਰੀ ਦੇ ਨਜ਼ਦੀਕੀ ਸੂਤਰਾਂ ਨੇ ਦੱਸਿਆ ਕਿ ਉਹ ਅਪੋਲੋ ਹਸਪਤਾਲ ’ਚ ਕੁਝ ਘੰਟਿਆਂ ਲਈ ਹੀ ਦਾਖਲ ਹੋਏ ਸਨ ਜਿੱਥੇ ਉਨ੍ਹਾਂ ਦੇ ਕੁਝ ਟੈਸਟ ਹੋਣੇ ਸਨ। ਮੁੱਖ ਮੰਤਰੀ ਸ਼ੁੱਕਰਵਾਰ ਨੂੰ ਦਿੱਲੀ ਜਾ ਰਹੇ ਹਨ ਜਿੱਥੇ ਉੱਥੋਂ ਦੀ ਨਵੀਂ ਮੁੱਖ ਮੰਤਰੀ ਦੇ ਰੂਪ ’ਚ ਆਤਿਸ਼ੀ ਨੇ ਅਤੇ ਨਾਲ ਹੀ ਨਵੇਂ ਮੰਤਰੀਆਂ ਨੇ ਵੀ ਸਹੁੰ ਚੁੱਕਣੀ ਹੈ। ਮੁੱਖ ਮੰਤਰੀ ਦਾ ਦਿੱਲੀ ਵਿਚ 2 ਦਿਨ ਰੁਕਣ ਦਾ ਪ੍ਰੋਗਰਾਮ ਹੈ। ਉੱਥੇ ਉਹ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਉਹ ਸ਼ਨੀਵਾਰ ਸ਼ਾਮ ਨੂੰ ਵਾਪਸ ਚੰਡੀਗੜ੍ਹ ਆਉਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਸਕੂਲਾਂ ਨਾਲ ਜੁੜੀ ਅਹਿਮ ਖ਼ਬਰ! ਜੇ ਨਾ ਕੀਤਾ ਇਹ ਕੰਮ ਤਾਂ ਹੋਵੇਗੀ ਕਾਰਵਾਈ
NEXT STORY