ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਵਿਗੜ ਗਈ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ ਤੇ ਉਨ੍ਹਾਂ ਦਾ ਹਾਲਚਾਲ ਪੁੱਛਿਆ ਹੈ। ਹਾਲਾਂਕਿ ਇਸ ਬਾਰੇ ਅਜੇ ਤਕ ਕਿਸੇ ਵੱਲੋਂ ਵੀ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ।
ਇਹ ਖ਼ਬਰ ਵੀ ਪੜ੍ਹੋ - Big Breaking: ਹੜ੍ਹ ਪੀੜਤਾਂ ਦੀ ਮਦਦ ਕਰਦਿਆਂ 'ਆਪ' ਆਗੂ ਦੀ ਮੌਤ
ਦੱਸ ਦਈਏ ਕਿ ਇਸ ਵੇਲੇ ਪੰਜਾਬ ਦੇ ਬਹੁਤ ਸਾਰੇ ਇਲਾਕੇ ਹੜ੍ਹ ਦੀ ਮਾਰ ਝੱਲ ਰਹੇ ਹਨ ਤੇ ਮੁੱਖ ਮੰਤਰੀ ਮਾਨ ਰੋਜ਼ਾਨਾ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਸਨ। ਉੱਥੇ ਹੀ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਅੱਜ ਤੋਂ ਪੰਜਾਬ ਦੌਰੇ 'ਤੇ ਆਏ ਹਨ ਤੇ ਉਨ੍ਹਾਂ ਨੇ ਮੁੱਖ ਮੰਤਰੀ ਮਾਨ ਦੇ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਹੜ੍ਹ ਪੀੜਤਾਂ ਨਾਲ ਮੁਲਾਕਾਤ ਕਰਨੀ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਘੱਗਰ ਦਰਿਆ ਦਾ ਪਾਣੀ ਹੋ ਸਕਦੈ 'ਆਊਟ ਆਫ ਕੰਟਰੋਲ'! ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ
NEXT STORY