ਅੰਮ੍ਰਿਤਸਰ (ਟੋਡਰਮਲ)- ਮੁੱਖ ਮੰਤਰੀ ਭਗਵੰਤ ਮਾਨ ਨੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ’ਤੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਸਬੰਧੀ ਅੰਮ੍ਰਿਤਸਰ ਦੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਇਸ ਤਿਉਹਾਰ ਨੂੰ ਉਤਸ਼ਾਹ ਨਾਲ ਮਨਾਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਵਿਧਾਇਕ ਜੀਵਨਜੋਤ ਕੌਰ, ਵਿਧਾਇਕ ਇੰਦਰਬੀਰ ਸਿੰਘ ਨਿੱਝਰ ਅਤੇ ਵਿਧਾਇਕ ਅਜੇ ਗੁਪਤਾ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੀ ਤਿਆਰੀ ਲਈ ਰਾਮ ਤੀਰਥ ਵਿਖੇ ਚੱਲ ਰਹੇ ਕਾਰਜਾਂ ਦੀ ਨਿਰੰਤਰ ਅਗਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਪ੍ਰੋਗਰਾਮ ਨੂੰ ਸੂਬਾ ਪੱਧਰੀ ਬਣਾਉਣ ਦਾ ਫ਼ੈਸਲਾ ਕੀਤਾ ਹੈ ਅਤੇ ਇਸ ਦੌਰਾਨ ਸਾਰੇ ਭਾਈਚਾਰਿਆਂ ਦੇ ਲੋਕਾਂ ਨੂੰ ਨਾਲ ਲੈ ਕੇ ਉਤਸ਼ਾਹ ਨਾਲ ਆਯੋਜਿਤ ਕਰਵਾਇਆ ਜਾਵੇ।
ਇਹ ਵੀ ਪੜ੍ਹੋ- ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਇਕ ਸਾਲ 'ਚ ਤੁਰ ਗਿਆ ਦੂਜਾ ਨੌਜਵਾਨ ਪੁੱਤ
ਇਸ ਦੌਰਾਨ ਵਿਧਾਇਕਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਦੀ ਸਫ਼ਾਈ, ਸ੍ਰੀ ਦੁਰਗਿਆਣਾ ਮੰਦਰ ਦੇ ਚੌਗਿਰਦੇ ਦੀ ਸਾਂਭ-ਸੰਭਾਲ ਅਤੇ ਸ਼ਹਿਰ ਦੇ ਵਿਕਾਸ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਉਕਤ ਵਿਧਾਇਕਾਂ ਨੇ ਸ਼ਹਿਰ ਦੀਆਂ ਸਾਫ਼-ਸੁਥਰੀਆਂ ਸੜਕਾਂ ਅਤੇ ਪੀਣ ਵਾਲੇ ਪਾਣੀ ਸਮੇਤ ਹੋਰ ਅਹਿਮ ਮੁੱਦਿਆਂ ’ਤੇ ਵੀ ਚਰਚਾ ਕੀਤੀ। ਵਿਧਾਇਕਾਂ ਦੇ ਵਿਚਾਰ ਸੁਣਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਇਰਾਦਾ ਅੰਮ੍ਰਿਤਸਰ ਸ਼ਹਿਰ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨਾ ਹੈ ਅਤੇ ਇਹ ਕੰਮ ਪਹਿਲਾਂ ਹੀ ਸ਼ੁਰੂ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਵੈਂਡਿੰਗ ਡੇਸਟੀਨੇਸ਼ਨ ਵਜੋਂ ਵਿਕਸਤ ਕਰਨ ਲਈ ਵੀ ਵਿਉਂਤਬੰਦੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਡਿਪਲੋਮੈਟਾਂ ਨੂੰ ਲੈ ਕੇ ਭਾਰਤ ਨਾਲ ਵਿਵਾਦ 'ਚ ਅਮਰੀਕਾ ਤੇ ਯੂਕੇ ਨੇ ਕੀਤਾ ਕੈਨੇਡਾ ਦਾ ਸਮਰਥਨ
ਇਸ ਤੋਂ ਇਲਾਵਾ ਸੈਰ-ਸਪਾਟਾ ਵਿਭਾਗ ਵੱਲੋਂ ਹਾਲ ਹੀ ਵਿਚ ਕਰਵਾਈ ਗਈ ਸੈਰ-ਸਪਾਟਾ ਕਾਨਫਰੰਸ ਵਿੱਚ ਅੰਮ੍ਰਿਤਸਰ ਦੇ ਸੈਰ ਸਪਾਟੇ ਦੇ ਰੁਝਾਨ ਨੂੰ ਪ੍ਰਫੁੱਲਤ ਕਰਨ ਲਈ ਉਪਰਾਲੇ ਕੀਤੇ ਗਏ ਹਨ ਅਤੇ ਹੁਣ ਵਿਭਾਗ ਵੱਲੋਂ ਇਸ ਰੁਝਾਨ ਨੂੰ ਪ੍ਰਫੁੱਲਤ ਕਰਨ ਲਈ ਅੰਮ੍ਰਿਤਸਰ ਵਿੱਚ ਇੱਕ ਵੱਡਾ ਮੇਲਾ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐਕਟਿਵਾ ਸਵਾਰ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਮਾਰੀ ਫੇਟ, ਇਲਾਜ ਦੌਰਾਨ ਮੌਤ
NEXT STORY