ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਸਾਨ ਯੂਨੀਅਨਾਂ ਦੀਆਂ ਜ਼ਿਆਦਾਤਰ ਮੰਗਾਂ ਮੰਨ ਲਈਆਂ ਹਨ, ਜਿਸ ਤੋਂ ਬਾਅਦ ਕਿਸਾਨ ਆਗੂ 3 ਅਗਸਤ ਨੂੰ ਆਪਣਾ ਪ੍ਰਸਤਾਵਿਤ ਅੰਦੋਲਨ ਖਤਮ ਕਰਨ ਲਈ ਰਾਜ਼ੀ ਹੋ ਗਏ ਹਨ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, “ਮੈਂ ਕਿਸਾਨਾਂ ਦੀ ਭਲਾਈ ਲਈ ਪੂਰਨ ਤੌਰ 'ਤੇ ਵਚਨਬੱਧ ਹਾਂ ਅਤੇ ਮੇਰੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਧਰਨੇ-ਮੁਜ਼ਾਹਰੇ ਨਹੀਂ ਕਰਨੇ ਪੈਣਗੇ।”
ਇਹ ਵੀ ਪੜ੍ਹੋ : ਪੱਟੀ ’ਚ ਵਾਪਰਿਆ ਦਰਦਨਾਕ ਹਾਦਸਾ, ਪੰਜ ਸਾਲਾ ਬੱਚੀ ਦੀ ਸਕੂਲ ਵੈਨ ਥੱਲੇ ਆਉਣ ਕਾਰਨ ਮੌਤ
ਇੱਥੇ ਪੰਜਾਬ ਭਵਨ ਵਿਖੇ ਕਿਸਾਨ ਯੂਨੀਅਨ ਨਾਲ ਲੰਮੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸ਼ੂਗਰਫੈੱਡ ਵੱਲੋਂ ਗੰਨਾ ਕਿਸਾਨਾਂ ਦਾ 195.60 ਕਰੋੜ ਰੁਪਏ ਦੇ ਬਕਾਏ ਦਾ ਭੁਗਤਾਨ ਕੀਤਾ ਜਾਣਾ ਹੈ ਅਤੇ ਇਸ ਵਿੱਚੋਂ 100 ਕਰੋੜ ਰੁਪਏ ਇਸ ਸਾਲ 15 ਅਗਸਤ ਤੱਕ ਜਦਕਿ ਬਾਕੀ 95.60 ਕਰੋੜ ਰੁਪਏ ਆਉਂਦੇ 7 ਸਤੰਬਰ ਤੱਕ ਅਦਾ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਹਿਕਾਰੀ ਖੰਡ ਮਿੱਲਾਂ ਦੇ ਸਾਰੇ ਬਕਾਏ 7 ਸਤੰਬਰ ਤੱਕ ਅਦਾ ਕਰ ਦਿੱਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਫਗਵਾੜਾ ਸ਼ੂਗਰ ਮਿੱਲ ਨੂੰ ਛੱਡ ਕੇ ਬਾਕੀ ਸਾਰੀਆਂ ਪ੍ਰਾਈਵੇਟ ਖੰਡ ਮਿੱਲਾਂ ਨੇ ਵੀ ਭਰੋਸਾ ਦਿੱਤਾ ਹੈ ਕਿ ਉਹ ਕਿਸਾਨਾਂ ਦੇ ਬਕਾਏ 7 ਸਤੰਬਰ ਤੱਕ ਅਦਾ ਕਰ ਦੇਣਗੇ।
ਇਹ ਵੀ ਪੜ੍ਹੋ : ਸਰਾਵਾਂ ’ਤੇ GST ਲਾਉਣ ’ਤੇ ਰਾਘਵ ਚੱਢਾ ਨੇ ਰਾਜ ਸਭਾ ’ਚ ਘੇਰੀ ਭਾਜਪਾ ਸਰਕਾਰ, ਜਜ਼ੀਆ ਟੈਕਸ ਨਾਲ ਕੀਤੀ ਤੁਲਨਾ
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਢੁੱਕਵੀਂ ਕਾਰਜ ਯੋਜਨਾ ਤਿਆਰ ਕਰ ਰਹੀ ਹੈ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਰੁਝਾਨ ਦਾ ਤਿਆਗ ਕਰਨ ਦੇ ਬਦਲੇ ਵਿੱਤੀ ਸਹਾਇਤਾ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੀ ਪੜਤਾਲ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਇਸ ਪ੍ਰਕਿਰਿਆ ਦੇ ਮੁਕੰਮਲ ਹੁੰਦੇ ਹੀ ਸਿੱਧੀ ਬਿਜਾਈ ਦੀ ਤਕਨੀਕੀ ਅਪਣਾਉਣ ਵਾਲੇ ਕਿਸਾਨਾਂ ਲਈ ਐਲਾਨੀ ਵਿੱਤੀ ਸਹਾਇਤਾ ਅਦਾ ਕਰ ਦਿੱਤੀ ਜਾਵੇਗੀ। ਇਕ ਹੋਰ ਮੰਗ 'ਤੇ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੋਵਿਡ ਅਤੇ ਹੋਰ ਸਮੇਂ ਦੌਰਾਨ ਕਿਸਾਨਾਂ ਵਿਰੁੱਧ ਦਰਜ ਕੀਤੀਆਂ ਸਾਰੀਆਂ ਐੱਫ. ਆਈ. ਆਰਜ਼ ਨੂੰ ਰੱਦ ਕਰਨ ਦਾ ਰਾਹ ਤਲਾਸ਼ੇਗੀ ਅਤੇ ਕਿਸਾਨ ਅੰਦੋਲਨ ਦੌਰਾਨ ਰੇਲਵੇ ਪੁਲਸ ਫੋਰਸ ਦੁਆਰਾ ਦਰਜ ਕੀਤੇ ਗਏ ਕੇਸਾਂ ਬਾਰੇ ਉਹ ਭਾਰਤ ਸਰਕਾਰ ਕੋਲ ਮਾਮਲਾ ਉਠਾਉਣਗੇ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ CM ਮਾਨ ਨੂੰ ਦੱਸਿਆ ਨਾਂ ਦਾ ਮੁੱਖ ਮੰਤਰੀ, ਕਿਹਾ-ਕੇਜਰੀਵਾਲ ਚਲਾ ਰਿਹੈ ਸਰਕਾਰ
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਕਣਕ/ਝੋਨੇ ਦੇ ਚੱਕਰ 'ਚੋਂ ਬਾਹਰ ਕੱਢ ਕੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਨੌਕਰੀਆਂ ਦੇਣ ਦੀ ਪ੍ਰਕਿਰਿਆ ਪਹਿਲਾਂ ਹੀ ਜਾਰੀ ਹੈ ਅਤੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਕਿਸਾਨਾਂ ਦੇ ਬਾਕੀ ਰਹਿੰਦੇ ਪਰਿਵਾਰਾਂ ਨੂੰ ਵੀ ਜਲਦੀ ਹੀ ਮੁਆਵਜ਼ਾ ਦਿੱਤਾ ਜਾਵੇਗਾ। ਸੀ. ਐੱਮ. ਨੇ ਕਿਸਾਨਾਂ ਨੂੰ ਮੌਜੂਦਾ ਖੇਤੀ ਸੰਕਟ 'ਚੋਂ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ 'ਤੇ ਲੱਗਾ GST, ਗਾਇਕ ਜਾਨੀ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਪੜ੍ਹੋ TOP 10
NEXT STORY