ਜਲੰਧਰ (ਨਰਿੰਦਰ ਮੋਹਨ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੀ ਸੁਰੱਖਿਆ ਦੀ ਨਿਗਰਾਨੀ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ 24 ਅਗਸਤ ਨੂੰ ਚੰਡੀਗੜ੍ਹ ਨਾਲ ਲੱਗਦੇ ਪੰਜਾਬ ਦੇ ਮੋਹਾਲੀ ’ਚ ਟਾਟਾ ਕੈਂਸਰ ਹਸਪਤਾਲ ਦੇ ਉਦਘਾਟਨ ਲਈ ਆ ਰਹੇ ਹਨ। ਅੱਜ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਖ਼ੁਦ ਮੁੱਖ ਮੰਤਰੀ, ਗ੍ਰਹਿ ਵਿਭਾਗ ਅਤੇ ਪੰਜਾਬ ਪੁਲਸ ਦੇ ਡੀ. ਜੀ. ਪੀ. ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਨਿਗਰਾਨੀ ਕਰ ਰਹੇ ਹਨ ਤਾਂ ਜੋ ਪ੍ਰਧਾਨ ਮੰਤਰੀ ਦੇ ਦੌਰੇ ’ਚ ਕੋਈ ਪ੍ਰੇਸ਼ਾਨੀ ਨਾ ਆ ਸਕੇ।
ਇਹ ਵੀ ਪੜ੍ਹੋ : 'ਕਾਂਗਰਸ, ਅਕਾਲੀ ਤੇ ਭਾਜਪਾ ਸਿਰਫ ਵੋਟ ਬੈਂਕ ਦੀ ਸਿਆਸਤ ਕਰਦੇ ਹਨ, ਅਸੀਂ ਡਾ. ਅੰਬੇਡਕਰ ਦਾ ਸੁਫ਼ਨਾ ਪੂਰਾ ਕਰਾਂਗੇ'
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਸੇ ਸਾਲ ਦੇ ਸ਼ੁਰੂ ’ਚ 5 ਜਨਵਰੀ ਨੂੰ ਪ੍ਰਧਾਨ ਮੰਤਰੀ ਦਾ ਫ਼ਿਰੋਜ਼ਪੁਰ ਦੌਰਾ ਸੀ ਪਰ ਫ਼ਿਰੋਜ਼ਪੁਰ ਨੇੜੇ ਕਿਸਾਨਾਂ ਨੇ ਰਸਤਾ ਜਾਮ ਕਰ ਦਿੱਤਾ ਸੀ, ਜਿਸ ਦੇ ਚੱਲਦਿਆਂ ਪ੍ਰਧਾਨ ਮੰਤਰੀ ਦਾ ਕਾਫ਼ਿਲਾ ਉਥੇ ਤਕਰੀਬਨ 20 ਮਿੰਟ ਤੱਕ ਰੁਕਿਆ ਰਿਹਾ ਅਤੇ ਫਿਰ ਵਾਪਸ ਪਰਤ ਗਿਆ। ਪ੍ਰਧਾਨ ਮੰਤਰੀ ਨੇ ਉਸ ਸਮੇਂ ਫ਼ਿਰੋਜ਼ਪੁਰ ਦੇ ਪੀ. ਜੀ. ਆਈ. ਦੇ ਸੈਟੇਲਾਈਟ ਕੇਂਦਰ ਦਾ ਉਦਘਾਟਨ ਕਰਨਾ ਸੀ, ਜੋ ਹੋ ਨਹੀਂ ਸਕਿਆ। ਦਿਲਸਚਪ ਗੱਲ ਇਹ ਵੀ ਹੈ ਕਿ 5 ਜਨਵਰੀ ਦੀ ਇਸ ਘਟਨਾ ਦੀ ਜਾਂਚ ਲਈ ਸੁਪਰੀਮ ਕੋਰਟ ਨੇ ਇਕ ਕਮੇਟੀ ਵੀ ਬਣਾਈ ਸੀ। ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਕੁਤਾਹੀ ਲਈ ਕੌਣ ਜ਼ਿੰਮੇਵਾਰ ਸੀ, ਇਸ ਦੀ ਰਿਪੋਰਟ ਅਜੇ ਤੱਕ ਜਨਤਕ ਨਹੀਂ ਹੋ ਸਕੀ ਹੈ।
ਇਹ ਵੀ ਪੜ੍ਹੋ : ਰਿਸ਼ੀ ਸੁਨਕ ਨੇ ਨਵੇਂ ਪ੍ਰਚਾਰ ਵੀਡੀਓ 'ਚ ਕਿਹਾ-'ਅੰਡਰਡਾਗ' ਕਦੇ ਮੈਦਾਨ ਨਹੀਂ ਛੱਡਦੇ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਕਾਂਗਰਸ ਸਰਕਾਰ ਦੌਰਾਨ ਹਜ਼ਾਰਾਂ ਕਰੋੜ ਰੁਪਏ ਦਾ ਘਪਲਾ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ : ਹਰਪਾਲ ਚੀਮਾ
NEXT STORY