ਫਿਰੋਜ਼ਪੁਰ (ਵੈੱਬ ਡੈਸਕ)- ਪੂਰੇ ਦੇਸ਼ ਵਿਚ ਅੱਜ 80ਵਾਂ ਆਜ਼ਾਦੀ ਦਿਹਾੜਾ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰੋਜ਼ਪੁਰ 'ਚ ਤਿਰੰਗਾ ਝੰਡਾ ਲਹਿਰਾਇਆ। 15 ਅਗਸਤ 'ਤੇ ਆਜ਼ਾਦੀ ਦਿਹਾੜੇ ਦਾ ਸੂਬਾ ਪੱਧਰੀ ਸਮਾਗਮ ਕੈਂਟੋਨਮੈਂਟ ਬੋਰਡ ਸਟੇਡੀਅਮ ਵਿਚ ਆਯੋਜਿਤ ਕੀਤਾ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਹੁਸੈਨੀਵਾਲਾ 'ਚ ਸ਼ਹੀਦ ਸਮਾਰਕ 'ਤੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪੰਜਾਬ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸੈਨੀਵਾਲਾ ਵਿਚ 25 ਕਰੋੜ ਦੀ ਲਾਗਤ ਨਾਲ ਵਿਰਾਸਤੀ ਕੰਪਲੈਕਸ ਬਣਾਉਣ ਦਾ ਐਲਾਨ ਵੀ ਕੀਤਾ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਵਿਚ ਵਿਦਿਆ ਨੂੰ ਵਪਾਰ ਬਣਨ ਤੋਂ ਰੋਕਣ ਲਈ ਬਹੁਤ ਵੱਡਾ ਕਦਮ ਚੁੱਕਿਆ ਗਿਆ ਹੈ। ਹੁਣ ਪ੍ਰਾਈਵੇਟ ਸਕੂਲ 5 ਫ਼ੀਸਦੀ ਤੋਂ ਵੱਧ ਫ਼ੀਸ ਨਹੀਂ ਵਧਾ ਸਕਣਗੇ।

ਇਹ ਵੀ ਪੜ੍ਹੋ: ਜਲੰਧਰ 'ਚ ਅੱਜ ਇਹ ਰਸਤੇ ਰਹਿਣਗੇ ਬੰਦ! ਡਾਇਵਰਟ ਕੀਤਾ ਗਿਆ ਟ੍ਰੈਫਿਕ
ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ 'ਚ ਪੰਜਾਬੀਆਂ ਦਾ ਸਭ ਤੋਂ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਵੰਡ ਦੇ ਸਮੇਂ ਸਭ ਤੋਂ ਵੱਡੀ ਕੀਮਤ ਵੀ ਪੰਜਾਬੀਆਂ ਨੇ ਹੀ ਚੁਕਾਈ ਸੀ। ਪੰਜਾਬ ਦੇ ਭਾਈਚਾਰੇ ਦੀ ਸਾਂਝ ਨੂੰ ਤੋੜਨ ਲਈ ਲੱਗੀਆਂ ਤਾਕਤਾਂ ਦੇ ਮਨਸੂਬੇ ਕਦੇ ਕਾਮਯਾਬ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਭਾਈਚਾਰਕ ਸਾਂਝ ਅਤੇ ਏਕਤਾ ਦੀ ਮਿਸਾਲ ਬਣਿਆ ਰਹੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਆਜ਼ਾਦੀ ਦਿਹਾੜੇ ਮੌਕੇ 'ਤੇ ਪਹਿਲੀ ਵਾਰ ਸਰਕਾਰੀ ਪ੍ਰੋਗਰਾਮ 'ਚ 'ਵੰਦੇ ਮਾਤਰਮ' ਗਾਇਆ ਗਿਆ। ਆਪਣੇ ਸੰਬੋਧਨ 'ਚ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਤਰੱਕੀ ਅਤੇ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦਾ ਜ਼ਿਕਰ ਕੀਤਾ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ, ਸਿਹਤ, ਰੁਜ਼ਗਾਰ, ਖੇਡਾਂ ਅਤੇ ਪ੍ਰਸ਼ਾਸਨਿਕ ਸੁਧਾਰਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਵੱਖ-ਵੱਖ ਮਹਿਕਮਿਆਂ 'ਚ 65 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਦਾ ਦਾਅਵਾ ਵੀ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਖੇਡਾਂ ਦੇ ਖੇਤਰ 'ਚ ਪੰਜਾਬ ਦੀ ਨਵੀਂ ਪਛਾਣ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਸੂਬੇ 'ਚ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਅਤੇ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ। 2026-27 ਦੇ ਬਜਟ 'ਚ ਖੇਡਾਂ ਲਈ ਰਿਕਾਰਡ ਰਕਮ ਰੱਖਣ ਅਤੇ ਖਿਡਾਰੀਆਂ ਨੂੰ ਇਨਾਮ ਅਤੇ ਤਿਆਰੀ ਲਈ ਵਿੱਤੀ ਸਹਾਇਤਾ ਦੇਣ ਦੀ ਜਾਣਕਾਰੀ ਵੀ ਸਰਕਾਰ ਵੱਲੋਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਸੋਮਵਾਰ ਨੂੰ ਚੰਡੀਗੜ੍ਹ ਦੇ ਸਕੂਲਾਂ 'ਚ ਰਹੇਗੀ ਛੁੱਟੀ! ਰਾਜਪਾਲ ਨੇ ਕੀਤਾ ਐਲਾਨ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਫ਼ਨਿਆਂ ਵਾਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ ਅਤੇ ਸੂਬੇ ਨੂੰ ਵਿਕਾਸ, ਰੋਜ਼ਗਾਰ ਅਤੇ ਖੁਸ਼ਹਾਲੀ ਦੇ ਰਾਹ 'ਤੇ ਅੱਗੇ ਲਿਜਾਣ ਲਈ ਯਤਨ ਜਾਰੀ ਰਹਿਣਗੇ। ਉਨ੍ਹਾਂ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਸਮੇਤ ਸਮੂਹ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਦੇਸ਼ ਦੀ ਤਰੱਕੀ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਮਿਲਜੁਲ ਕੇ ਕੰਮ ਕਰਨ ਦਾ ਸੱਦਾ ਦਿੱਤਾ।
ਸਮਾਗਮ ਦੌਰਾਨ ਮੁੱਖ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਕੰਮ ਕਰਨ ਵਾਲੇ 25 ਪੁਲਸ ਕਰਮਚਾਰੀਆਂ ਨੂੰ ਸਨਮਾਨਤ ਵੀ ਕੀਤਾ। ਬੀ. ਐੱਸ. ਐੱਫ਼, ਪੰਜਾਬ ਪੁਲਸ, ਪੰਜਾਬ ਪੁਲਸ ਮਹਿਲਾ ਵਿੰਗ, ਹਿਮਾਚਲ ਪੁਲਸ, ਹੋਮ ਗਾਰਡ, ਹੋਮ ਗਾਰਡ ਮਹਿਲਾ ਵਿੰਗ, ਐੱਨ. ਸੀ. ਸੀ. ਅਤੇ ਸਕਾਊਟਸ ਐਂਡ ਗਾਈਡਜ਼ ਦੀਆਂ ਟੁਕੜੀਆਂ ਮਾਰਚ ਪਾਸਟ ਵਿੱਚ ਹਿੱਸਾ ਲੈਣਗੀਆਂ। ਸਕੂਲੀ ਵਿਦਿਆਰਥਣਾਂ ਫਿਰ ਸਰੀਰਕ ਸਰੀਰਕ ਸਿਖਲਾਈ (ਪੀਟੀ) ਸ਼ੋਅ, ਦੇਸ਼ ਭਗਤੀ ਕੋਰੀਓਗ੍ਰਾਫੀ, ਗਿੱਧਾ ਅਤੇ ਭੰਗੜਾ ਪੇਸ਼ ਕੀਤਾ ਗਿਆ। ਵੱਖ-ਵੱਖ ਸਰਕਾਰੀ ਵਿਭਾਗਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਪ੍ਰਦਰਸ਼ਿਤ ਕੀਤੀਆਂ ਗਈਆਂ।
ਇਹ ਵੀ ਪੜ੍ਹੋ: ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ Alert, ਮੌਸਮ ਦੀ ਤਾਜ਼ਾ ਅਪਡੇਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਅੱਜ ਇਹ ਰਸਤੇ ਰਹਿਣਗੇ ਬੰਦ! ਡਾਇਵਰਟ ਕੀਤਾ ਗਿਆ ਟ੍ਰੈਫਿਕ
NEXT STORY