ਚੰਡੀਗੜ੍ਹ : ਸੂਬੇ ਵਿਚ ਕਾਨੂੰਨ ਵਿਵਸਥਾ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੀਨੀਅਰ ਅਧਿਕਾਰੀਆਂ ਨਾਲ ਹਾਈ ਲੈਵਲ ਮੀਟਿੰਗ ਕੀਤੀ ਗਈ ਹੈ। ਇਸ ਦੀ ਜਾਣਕਾਰੀ ਆਈਪੀਐੱਸ ਸੁਖਚੈਨ ਸਿੰਘ ਗਿੱਲ ਵੱਲੋਂ ਦਿੱਤੀ ਗਈ ਹੈ।
ਸੁਖਚੈਨ ਸਿੰਘ ਗਿੱਲ ਨੇ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੀਟਿੰਗ ਵਿਚ ਸਾਰੇ ਸੀਨੀਅਰ ਪੁਲਸ ਅਧਿਕਾਰੀ ਮੌਜੂਦ ਸਨ। ਇਸ ਦੌਰਾਨ ਰਾਮਲੀਲਾ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਪ੍ਰਬੰਧਾਂ ਲਈ ਸਖ਼ਤ ਨਿਰਦੇਸ਼ ਦਿੱਤੇ ਗਏ। ਇਸ ਦੌਰਾਨ ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਨਸ਼ਿਆਂ ਵਿਰੁੱਧ ਜੰਗ ਜਾਰੀ ਰਹੇਗੀ ਅਤੇ ਨਸ਼ਿਆਂ ਦੀ ਦੁਰਵਰਤੋਂ ਨੂੰ ਖਤਮ ਕੀਤਾ ਜਾਵੇਗਾ। ਆਉਣ ਵਾਲੇ ਦਿਨਾਂ ਵਿੱਚ ਗੈਂਗਸਟਰਾਂ ਵਿਰੁੱਧ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਮਾਨ ਵੱਲੋਂ ਹੜ੍ਹਾਂ ਦੌਰਾਨ ਵੀ ਜਨਤਾ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਗਿੱਲ ਨੇ ਕਿਹਾ ਕਿ ਛੋਟੇ ਮਸਲਿਆਂ ਲਈ ਸਹਿਮਤੀ ਨਿਪਟਾਰਾ ਮੁਹਿੰਮ ਚਲਾਈ ਜਾ ਰਹੀ ਹੈ। ਹੁਣ ਜਨਤਾ ਨੂੰ ਛੋਟੇ ਮਸਲਿਆਂ ਲਈ ਅਦਾਲਤ ਜਾਣ ਦੀ ਲੋੜ ਨਹੀਂ ਪਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਾਂਗਰਸੀ ਆਗੂ ਦੇ ਭਰਾ ਦੇ ਕਤਲ ਮਾਮਲੇ ’ਚ ਪੁਲਸ ਦੇ ਹੱਥ ਲੱਗੇ ਕਈ ਸਬੂਤ
NEXT STORY