ਫਰੀਦਕੋਟ/ਚੰਡੀਗੜ੍ਹ (ਵੈੱਬ ਡੈਸਕ): ਅੱਜ ਸਵੇਰੇ ਫਰੀਦਕੋਟ 'ਚ ਵੱਡਾ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ ਨਾਲ ਭਰੀ ਬੱਸ ਟਰੱਕ ਨਾਲ ਟਕਰਾਉਣ ਤੋਂ ਬਾਅਦ ਨਾਲੇ 'ਚ ਜਾ ਡਿੱਗੀ। ਇਸ ਹਾਦਸੇ 'ਚ ਇਕ ਬੱਚੇ ਸਮੇਤ 6 ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਹੈ ਤੇ ਕਈ ਲੋਕ ਜ਼ਖ਼ਮੀ ਹਨ। ਇਸ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਐਕਸ਼ਨ ਮੋਡ 'ਚ ਹਨ।
ਇਹ ਖ਼ਬਰ ਵੀ ਪੜ੍ਹੋ - ਹੱਦ ਹੋ ਗਈ! ਡਿਪੋਰਟ ਹੋ ਕੇ ਵੀ ਨਾ ਟਲ਼ਿਆ ਪੰਜਾਬੀ ਮੁੰਡਾ, ਜੁਗਾੜ ਲਗਾ ਕੇ ਮੁੜ ਪੁੱਜਿਆ ਅਮਰੀਕਾ
ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਸੰਪਰਕ ਵਿਚ ਹਨ ਤੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਜ਼ਖ਼ਮੀਆਂ ਦੀ ਮਦਦ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਇਸ ਹਾਦਸੇ 'ਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕੀਤੀ ਅਤੇ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਆਖ਼ਿਆ,"ਅੱਜ ਸਵੇਰੇ ਫਰੀਦਕੋਟ 'ਚ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਸਵਾਰੀਆਂ ਨਾਲ ਭਰੀ ਬੱਸ ਟਰੱਕ ਨਾਲ ਟਕਰਾਉਣ ਤੋਂ ਬਾਅਦ ਨਾਲੇ 'ਚ ਜਾ ਡਿੱਗੀ। ਜਿਸ ਕਾਰਨ ਕਈ ਲੋਕ ਜ਼ਖ਼ਮੀ ਅਤੇ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮੈਂ ਪ੍ਰਸ਼ਾਸਨ ਨੂੰ ਤੁਰੰਤ ਜ਼ਖ਼ਮੀਆਂ ਦੀ ਮਦਦ ਕਰਨ ਨੂੰ ਕਿਹਾ ਹੈ ਤੇ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ 'ਚ ਹਾਂ। ਇਸ ਹਾਦਸੇ 'ਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਅਤੇ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰੀ ਸਕੂਲ 'ਚ ਹੋ ਗਿਆ ਕਾਂਡ, ਸਟਾਫ਼ ਵੀ ਦੇਖ ਕੇ ਰਹਿ ਗਿਆ ਹੈਰਾਨ
NEXT STORY