ਲੁਧਿਆਣਾ (ਵੈੱਬ ਡੈਸਕ): ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਜਿੱਤਣ ਵਾਲੇ ਉਮੀਦਵਾਰ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਵਿਧਾਨ ਸਭਾ ਵਿਚ ਵੀ ਜਾਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇੱਕੋ ਇਕ ਅਜਿਹੀ ਪਾਰਟੀ ਹੈ ਜੋ ਆਮ ਘਰਾਂ ਦੇ ਮੁੰਡੇ-ਕੁੜੀਆਂ ਨੂੰ ਮੌਕੇ ਦਿੰਦੀ ਹੈ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀਆਂ 'ਤੇ ਤਿੱਖੇ ਨਿਸ਼ਾਨੇ ਵੀ ਵਿੰਨ੍ਹੇ।
ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਜੇਤੂ ਉਮੀਦਵਾਰਾਂ ਨੂੰ ਮਿਲਣ ਲਈ ਪਹੁੰਚੇ ਸਨ। ਇਸ ਦੌਰਾਨ ਜੇਤੂਆਂ ਨੂੰ ਸੰਬੋਧਨ ਕਰਦਿਆਂ CM ਮਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਤੁਹਾਡੇ ਵਿਚੋਂ ਹੀ ਬਹੁਤ ਸਾਰੇ ਲੋਕ ਵਿਧਾਨ ਸਭਾ ਵੀ ਜਾਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਅਕਾਲੀ ਦਲ, ਭਾਜਪਾ ਤੇ ਕਾਂਗਰਸ ਸਾਰੇ ਹੀ ਇਕੱਠੇ ਹੋਏ ਫ਼ਿਰਦੇ ਹਨ, ਪਰ ਉਹ ਸਾਨੂੰ ਰੋਕ ਨਹੀਂ ਸਕਣਗੇ। ਉਨ੍ਹਾਂ ਜੇਤੂਆਂ ਨੂੰ ਕਿਹਾ ਕਿ ਤੁਸੀਂ ਥੱਲੇ ਵਾਲਾ ਕੰਮ ਸੰਭਾਲ ਲਓ, ਉੱਪਰ 'ਡਾਇਨਾਸੌਰਾਂ' ਨੂੰ ਸੰਭਾਲਣ ਲਈ ਮੈਂ ਇਕੱਲਾ ਹੀ ਬਹੁਤ ਹਾਂ। ਉਨ੍ਹਾਂ ਨੇ ਕਿਸੇ ਦਾ ਨਾਂ ਲਏ ਬਗੈਰ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਹੁਣ ਮੁਕਤਸਰ ਮਾਘੀ ਮੇਲੇ 'ਤੇ ਭਾਸ਼ਣ ਦੇਣ ਲਈ ਕੋਈ ਨਹੀਂ ਲੱਭ ਰਿਹਾ ਤੇ ਕਹਿੰਦੇ ਫ਼ਿਰਦੇ ਹਨ ਕਿ ਮੈਂ ਇਕੱਲਾ ਹੀ ਰਹਿ ਗਿਆ ਹਾਂ, ਸਾਰੇ ਛੱਡ ਗਏ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਦੇ ਲਾਈਵ ਟੈਲੀਕਾਸਟ ਦੀ ਮੰਗ
ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਬਹੁਤ ਸਤਿਕਾਰ ਕਰਦਾ ਹਾਂ, ਉਸ ਤੋਂ ਉੱਚੀ ਸਾਡੇ ਲਈ ਕੋਈ ਅਦਾਲਤ ਨਹੀਂ ਹੈ। ਇਸ ਲਈ ਮੈਂ ਉੱਥੇ ਜ਼ਰੂਰ ਜਾਵਾਂਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਸ ਦਿਨ ਦੇਸ਼ ਦੇ ਰਾਸ਼ਟਰਪਤੀ ਨੇ ਵੀ ਪੰਜਾਬ ਆਉਣਾ ਹੈ, ਪਰ ਮੈਂ ਉੱਧਰੋਂ ਵੀ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਉਹ ਸਾਰੇ ਸਬੂਤ ਲੈ ਕੇ ਉੱਥੇ ਜਾਣਗੇ ਤੇ ਇਹ ਵੀ ਮੰਗ ਕੀਤੀ ਹੈ ਕਿ ਇਸ ਦਾ ਲਾਈਵ ਟੈਲੀਕਾਸਟ ਹੋਣਾ ਚਾਹੀਦਾ ਹੈ।
ਗੁਰੂ ਸਾਹਿਬਾਨ ਪ੍ਰਤੀ ਦਿੱਤੇ ਬਿਆਨ ਦੀ ਐਡਵੋਕੇਟ ਧਾਮੀ ਵੱਲੋਂ ਨਿੰਦਾ, ਕਿਹਾ- ਆਤਿਸ਼ੀ ਦੀ ਮੈਂਬਰਸ਼ਿਪ ਹੋਵੇ ਰੱਦ
NEXT STORY